ਸਿੱਖਿਆ ਬੋਰਡ ਰਿਹਾਇਸ਼ੀ ਕਲੋਨੀ ਵਿੱਚ ਪ੍ਰਦੂਸ਼ਿਤ ਪਾਣੀ ਕਾਰਨ ਲੋਕ ਬਿਮਾਰ, ਸਿਹਤ ਵਿਭਾਗ ਨੇ ਲਾਇਆ ਮੈਡੀਕਲ ਕੈਂਪ

ਪਾਣੀ ਦੇ ਸੈਂਪਲ ਦੀ ਜਾਂਚ ਤੇ ਮਿਲਿਆ ਕੋਲੀਫਾਰਮ ਬੈਕਟੀਰੀਆ, ਬਿਮਾਰੀ ਫੈਲਣ ਦਾ ਖਤਰਾ ਬਰਕਰਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ:
ਸਥਾਨਕ ਸੈਕਟਰ 68 ਵਿੱਚ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰਮਚਾਰੀਆਂ ਦੀ ਕਾਲੋਨੀ ਵਿੱਚ ਪਿਛਲੇ ਕੁੱਝ ਦਿਨਾਂ ਤੋੱ ਹੋ ਰਹੀ ਗੰਦੇ ਪਾਣੀ ਦੀ ਸਪਲਾਈ ਕਾਰਨ ਇੱਥੋੱ ਦੇ ਵਸਨੀਕਾਂ ਦੇ ਬਿਮਾਰ ਹੋਣ ਦੀਆਂ ਰਿਪੋਰਟਾਂ ਤੋੱ ਬਾਅਦ ਸਿਹਤ ਵਿਭਾਗ ਹਰਕਤ ਵਿੱਚ ਆ ਗਿਆ ਹੈ ਅਤੇ ਸਿਵਲ ਹਸਪਤਾਲ ਫੇਜ਼-6 ਦੇ ਸਿਵਲ ਸਰਜਨ ਜੈ ਸਿੰਘ ਦੀਆਂ ਹਿਦਾਇਤਾਂ ਤੇ ਮੈਡੀਕਲ ਟੀਮ ਵੱਲੋਂ ਕੈਂਪ ਲਗਾ ਕੇ ਇਲਾਕੇ ਦੇ ਮਰੀਜਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜੀਂਦੀਆਂ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਕਾਲੋਨੀ ਵਿੱਚ ਸਪਲਾਈ ਕੀਤੇ ਜਾ ਰਹੇ ਪੀਣ ਵਾਲੇ ਪਾਣੀ ਦਾ ਸੈਂਪਲ ਵੀ ਮਨੁੱਖੀ ਸਿਹਤ ਲਈ ਨੁਕਸਾਨਦਾਇਕ ਪੱਧਰ ਦਾ ਪਾਇਆ ਗਿਆ ਹੈ ਅਤੇ ਜਦੋੱ ਤਕ ਇੱਥੇ ਸਪਲਾਈ ਕੀਤੇ ਜਾ ਰਹੇ ਪੀਣ ਵਾਲੇ ਪਾਣੀ ਦੀ ਕੁਆਲਟੀ ਵਿੱਚ ਸੁਧਾਰ ਨਹੀਂ ਹੁੰਦਾ ਕਾਲੋਨੀ ਦੇ ਵਸਨੀਕਾਂ ਤੇ ਬਿਮਾਰੀ ਫੈਲਣ ਦਾ ਖਤਰਾ ਬਰਕਰਾਰ ਰਹਿਣਾ ਹੈ।
ਇਸ ਖੇਤਰ ਦੇ ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਅਤੇ ਸਿੱਖਿਆ ਬੋਰਡ ਕੰਪਲੈਕਸ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲੇ 20 ਦਿਨਾਂ ਤੋਂ ਸੁਸਾਇਟੀ ਵਿੱਚ ਪੀਣ ਵਾਲਾ ਪਾਣੀ ਬਹੁਤ ਗੰਦਾ ਆ ਰਿਹਾ ਹੈ। ਇਸ ਕਾਰਨ ਸੁਸਾਇਟੀ ਦੇ ਅਨੇਕਾਂ ਵਸਨੀਕ ਬਿਮਾਰ ਪੈ ਗਏ ਹਨ। ਉਹਨਾਂ ਦੱਸਿਆ ਕਿ ਕਾਲੋਨੀ ਦੀ ਸਾਂਭ ਸੰਭਾਲ ਕਰਨ ਵਾਲੀ ਸਿੱਖਿਆ ਬੋਰਡ ਦੀ ਇੰਟਰਨਲ ਮੈਨੇਜਮੈਂਟ ਵੱਲੋਂ ਇੱਥੇ ਸੀਵਰੇਜ ਦੀ ਸਫਾਈ ਵੀ ਕਰਵਾਈ ਗਈ ਹੈ ਪ੍ਰੰਤੂ ਫਿਰ ਵੀ ਇੱਥੇ ਗੰਦੇ ਅਤੇ ਪ੍ਰਦੂਸ਼ਿਤ ਪਾਣੀ ਦੀ ਸਪਲਾਈ ਦੀ ਸਮੱਸਿਆ ਦਾ ਹਲ ਨਹੀਂ ਹੋ ਪਾਇਆ ਹੈ।
ਸ੍ਰੀ ਧਾਲੀਵਾਲ ਨੇ ਦੱਸਿਆ ਕਿ ਕਾਲੋਨੀ ਦੇ ਅੰਦਰ ਪਾਣੀ ਦੀ ਸਪਲਾਈ ਦਾ ਕੰਮ ਸਿਖਿਆ ਬੋਰਡ ਦੇ ਇੰਟਰਨਲ ਮੈਨੇਜੈਂਟ ਸਿਸਟਮ ਦੇ ਤਹਿਤ ਹੁੰਦਾ ਹੈ ਅਤੇ ਇਸ ਸਬੰਧੀ ਇੱਥੇ ਅਲਾਟੀਆਂ ਦੀ ਤਨਖਾਹ ਵਿੱਚੋੱ ਹਰ ਮਹੀਨੇ ਇੱਕ ਰਕਮ ਵੀ ਕੱਟੀ ਜਾਂਦੀ ਹੈ ਪ੍ਰੰਤੂ ਇੰਟਰਨਲ ਮੈਨੇਜਮੈਂਟ ਦਾ ਕੰਮ ਤਸੱਲੀਬਖਸ਼ ਨਹੀਂ ਹੈ। ਇੱਥੇ ਸਫਾਈ ਦਾ ਪ੍ਰਬੰਧ ਵੀ ਤਸੱਲੀਬਖਸ਼ ਨਹੀਂ ਹੈ ਅਤ ਸੀਵਰੇਜ ਜਾਮ ਹੋਣ ਦੀ ਸ਼ਿਕਾਇਤ ਵੀ ਆਮ ਹੈ। ਉਨ੍ਹਾਂ ਕਿਹਾ ਕਿ ਗਮਾਡਾ ਵੱਲੋਂ ਕਾਲੋਨੀ ਵਿੱਚ ਪਾਣੀ ਦੀ ਸਪਲਾਈ ਲਈ ਬਣਾਏ ਗਏ ਟੈਂਕ ਤਕ ਹੀ ਪਾਣੀ ਦੀ ਸਪਲਾਈ ਹੁੰਦੀ ਹੈ ਅਤੇ ਅੱਗੇ ਦੀ ਸਪਲਾਈ ਇੰਟਰਨਲ ਮੈਨੇਜਮੈਂਟ ਵਲੋੱ ਮੋਟਰਾਂ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇੱਥੇ ਸਪਲਾਈ ਕੀਤੇ ਜਾ ਰਹੇ ਪੀਣ ਵਾਲੇ ਪਾਣੀ ਵਿੱਚ ਕੋਲੀ ਫਾਰਮਜ ਬੈਕਟੀਅਰਾ ਪਾਇਆ ਗਿਆ ਹੈ ਜਿਹੜਾ ਪੇਟ ਦੀਆਂ ਬਿਮਾਰੀਆਂ (ਉਲਟੀਆਂ, ਦਸਤ) ਲਈ ਜ਼ਿੰਮੇਵਾਰ ਹੁੰਦਾ ਹੈ ਅਤੇ ਇਸੇ ਕਾਰਨ ਵਸਨੀਕ ਬਿਮਾਰ ਹੋ ਰਹੇ ਹਨ। ਇਸ ਮੌਕੇ ਸਿਹਤ ਇਸਪੈਕਟਰ ਗੁਰਵਿੰਦਰ ਜੀਤ ਸਿੰਘ ਅਤੇ ਦਾਨਿਸ਼ ਚੌਧਰੀ ਵੀ ਮੌਜੂਦ ਸਨ।
ਉਧਰ, ਇਸ ਸਬੰਧੀ ਕਲੋਨੀ ਦੀ ਇੰਟਰਨਲ ਮੈਨੇਮੈਂਟ ਦੇ ਇੰਚਾਰਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਐਕਸੀਅਨ ਪਰਮਜੀਤ ਸਿੰਘ ਵਾਲੀਆ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਉਨ੍ਹਾਂ ਨਾਲ ਸੰਪਰਕ ਕਾਇਮ ਨਹੀਂ ਹੋ ਸਕਿਆ। ਜਦੋਂ ਕਿ ਸਕੂਲ ਬੋਰਡ ਦੇ ਚੇਅਰਮੈਨ ਸ੍ਰ. ਬਲਬੀਰ ਸਿੰਘ ਢੋਲ ਨੇ ਕਿਹਾ ਕਿ ਗਮਾਡਾ ਦੇ ਏਸੀਏ ਨਾਲ ਤਾਲਮੇਲ ਕਰਕੇ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਟੈਂਕਰਾਂ ਰਾਹੀਂ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਜਲ ਸਪਲਾਈ ਵਿਭਾਗ ਵੱਲੋਂ ਸਪਲਾਈ ਕੀਤੇ ਜਾ ਰਹੇ ਪਾਣੀ ਦੀ ਵਰਤੋਂ ਫਿਲਹਾਲ ਬੰਦ ਕਰ ਦਿੱਤੀ ਹੈ ਤਾਂ ਜੋ ਬੋਰਡ ਕਲੋਨੀ ਵਿੱਚ ਬਿਮਾਰੀਆਂ ਫੈਲਣ ਤੋਂ ਰੋਕਿਆ ਜਾ ਸਕੇ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …