nabaz-e-punjab.com

ਸਿਹਤ ਵਿਭਾਗ ਵੱਲੋਂ 1183 ਮਲਟੀਪਰਪਜ਼ ਹੈਲਥ ਵਰਕਰਜ਼ ਦੀ ਭਰਤੀ

ਬ੍ਰਹਮ ਮਹਿੰਦਰਾ ਵੱਲੋਂ 300 ਮਲਟੀਪਰਪਜ਼ ਹੈਲਥ ਵਰਕਰਜ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ
ਮੈਰਿਟ ਦੇ ਅਧਾਰ ‘ਤੇ ਸਟੇਸ਼ਨਾਂ ਦੀ ਕੀਤੀ ਗਈ ਵੰਡ
3 ਦਿਨਾਂ ਵਿੱਚ ਸਾਰੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 30 ਅਕਤੂਬ :
ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ 300 ਨਵ-ਨਿਯੁਕਤ ਐਮ.ਪੀ.ਐਚ.ਡਬਲਯੂ (ਮਲਟੀ ਪਰਪਜ਼ ਹੈਲਥ ਵਰਕਰਜ਼-ਪੁਰਸ਼) ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਸਿਹਤ ਵਿਭਾਗ ਪੰਜਾਬ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਵੱਲੋਂ ਸ਼ੁਰੂ ਕੀਤੀ ਭਰਤੀ ਪ੍ਰਕਿਰਿਆ ਤਹਿਤ ਕੁੱਲ 1183 ਮਲਟੀਪਰਪਜ਼ ਹੈਲਥ ਵਰਕਰਜ਼ ਦੀ ਨਿਯੁਕਤੀ ਕੀਤੀ ਗਈ ਹੈ । ਅੱਜ ਸਿਹਤ ਵਿਭਾਗ ਵੱਲੋਂ ਇਨ•ਾਂ ਨਵ-ਨਿਯੁਕਤਾਂ ਲਈ ਇੱਕ ਕਾਊਸਲਿੰਗ ਤੇ ਆਨ-ਲਾਈਨ ਸਟੇਸ਼ਨ ਵੰਡ ਪ੍ਰਕਿਰਿਆ ਲਈ ਸ਼ੈਸ਼ਨ ਆਯੋਜਿਤ ਕੀਤਾ ਗਿਆ।
ਨਵ-ਨਿਯੁਕਤ ਕੀਤੇ ਮਲਟੀਪਰਪਜ਼ ਹੈਲਥ ਵਰਕਰਜ਼ ਨੂੰ ਸੰਬੋਧਨ ਕਰਦਿਆਂ, ਸ੍ਰੀ ਬ੍ਰਹਮ ਮਹਿੰਦਰਾ ਨੇ ਸਿਹਤ ਵਿਭਾਗ ਵਿੱਚ ਆਉਣ ਲਈ ਵਰਕਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਸੂਬੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ, ਤਨਦੇਹੀ ਅਤੇ ਨਿਰਸਵਾਰਥ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਵੱਡੇ ਪੱਧਰ ‘ਤੇ ਮਲਟੀਪਰਪਜ਼ ਹੈਲਥ ਵਰਕਰਜ਼ ਦੀ ਹੋਈ ਭਰਤੀ ਸਿਹਤ ਵਿਭਾਗ ਲਈ ਮੀਲ ਪੱਥਰ ਸਾਬਿਤ ਹੋਵੇਗੀ ਅਤੇ ਇਹ ਕਰਮਚਾਰੀ ਸਿਹਤ ਸੇਵਾਵਾਂ ਦੇ ਨਾਲ ਨਾਲ ਵਿਭਾਗੀ ਪ੍ਰੋਗਰਾਮਾਂ ਤੇ ਸਕੀਮਾਂ ਪ੍ਰਤੀ ਵੀ ਲੋਕਾਂ ਨੂੰ ਜਾਗਰੂਕ ਕਰਨਗੇ।
ਸਿਹਤ ਮੰਤਰੀ ਨੇ ਕਿਹਾ ਕਿ ਇਹ ਵਰਕਰਜ਼ ਸਬ-ਸੈਂਟਰਾਂ ਵਿੱਚ ਜ਼ਮੀਨੀ ਪੱਧਰ ਤੇ ਆਪਣਾ ਕਾਰਜ ਨਿਭਾਉਣਗੇ ਜਿਸ ਲਈ ਰਾਸ਼ਟਰੀ ਸਿਹਤ ਪ੍ਰੋਗਰਾਮ ਅਧੀਨ ਮਾਂ ਤੇ ਬੱਚੇ ਦੀ ਸਿਹਤ, ਟੀਕਾਕਰਨ ਤੇ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਮਲੇਰੀਆ ਤੇ ਡੇਂਗੂ ਦੀ ਰੋਕਥਾਮ ਕਰਨਾ ਮੁੱਖ ਤੌਰ ‘ਤੇ ਹੋਵੇਗਾ। ਇਸ ਤੋਂ ਇਲਾਵਾ ਇਹ ਵਰਕਰਜ਼ ਪੇਂਡੂ ਅਤੇ ਹੋਰ ਦੂਰ ਦੁਰਾਡੇ ਦੇ ਇਲਾਕਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਮਹਤਵਪੂਰਨ ਭੂਮਿਕਾ ਅਦਾ ਕਰਨਗੇ। ਉਨ•ਾਂ ਅੱਗੇ ਦੱਸਿਆ ਕਿ ਇਨ•ਾਂ ਮਲਟੀ ਪਰਪਜ਼ ਹੈਲਥ ਵਰਕਰਜ਼ ਦੀ ਨਿਯੁਕਤੀ ਸਬੰਧੀ ਕਈ ਤਕਨੀਕੀ ਅੜਚਣਾਂ ਹੋਣ ਦੇ ਬਾਵਜੂਦ ਸਿਹਤ ਵਿਭਾਗ ਵੱਲੋਂ ਕੀਤੀਆਂ ਗਈਆਂ ਹਾਂ-ਪੱਖੀ ਕੋਸ਼ਿਸ਼ਾਂ ਸਦਕਾ ਹੀ ਵੱਡੀ ਗਿਣਤੀ ਵਿੱਚ ਇਹ ਭਰਤੀ ਸੰਭਵ ਹੋ ਪਾਈ ਹੈ।
ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਭਰਤੀ ਵਿੱਚ 32 ਦਿਵਿਆਂਗ ਵਿਅਕਤੀਆਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ ਜਿਨ•ਾਂ ਨੂੰ ਵਿਸ਼ੇਸ਼ ਤਵਜੋਂ ਦੇ ਕੇ ਸਟੇਸ਼ਨਾਂ ਤੇ ਤੈਨਾਤੀ ਕੀਤੀ ਗਈ ਹੈ ਤਾਂ ਜੋ ਇਹ ਨਵ-ਨਿਯੁਕਤ ਵਰਕਰ ਆਪਣੇ ਰਿਹਾਇਸ਼ੀ ਇਲਾਕੇ ਵਿੱਚ ਰਹਿ ਕੇ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾ ਸਕਣ। ਉਨ•ਾਂ ਕਿਹਾ ਕਿ ਸਾਰੇ ਉਮੀਦਵਾਰਾਂ ਨੂੰ ਸਟੇਸ਼ਨਾਂ ਵੰਡਣ ਦੀ ਪ੍ਰਕਿਰਿਆ ਵਿੱਚ ਪੂਰਨ ਤੌਰ ਤੇ ਪਾਰਦਰਸ਼ਤਾ ਰੱਖੀ ਗਈ ਹੈ ਜਿਸ ਅਧੀਨ ਉਮੀਦਵਾਰਾਂ ਦੇ ਸਾਹਮਣੇ ਖਾਲੀ ਪਏ ਸਟੇਸ਼ਨਾਂ ਦੀ ਜਾਣਕਾਰੀ ਦੇ ਕੇ ਮੈਰਿਟ ਦੇ ਆਧਾਰ ਤੇ ਸਟੇਸ਼ਨ ਜਾਰੀ ਕੀਤੇ ਗਏ ਹਨ।
ਸ੍ਰੀ ਅਮਰਦੀਪ ਸਿੰਘ ਚੀਮਾ ਚੇਅਰਮੈਨ ਪੀ.ਐਚ.ਐਸ.ਸੀ. ਨੇ ਕਿਹਾ ਕਿ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਕੀਤੇ ਗਏ ਯਤਨਾਂ ਸਦਕਾ ਹੀ ਇੰਨੀ ਵੱਡੀ ਗਿਣਤੀ ਵਿੱਚ ਮਲਟੀਪਰਪਜ਼ ਹੈਲਥ ਵਰਕਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਇਹ ਭਰਤੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਕੀਤੀਆਂ ਗਈਆਂ ਭਰਤੀਆਂ ਵਿੱਚੋਂ ਇੱਕ ਹੈ।
ਡਾ. ਜਸਪਾਲ ਕੌਰ, ਡਾਇਰੈਕਟਰ, ਸਿਹਤ ਸੇਵਾਵਾਂ, ਪੰਜਾਬ ਨੇ ਨਵ-ਨਿਯੁਕਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਉਨ•ਾਂ ਨੂੰ ਸਮਰਪਿਤ ਭਾਵਨਾ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ। ਡਾ. ਨਰੇਸ਼ ਕਾਂਸਰਾ, ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਨੇ ਦੱਸਿਆ ਕਿ ਇਹ ਭਰਤੀ ਪ੍ਰਕਿਰਿਆ ਲਗਾਤਾਰ 3 ਦਿਨ ਚੱਲੇਗੀ ਜਿਸ ਅਧੀਨ 1183 ਮਲਟੀਪਰਪਜ਼ ਹੈਲਥ ਵਰਕਰਜ਼ (ਪੁਰਸ਼) ਨੂੰ ਨਿਯੁਕਤੀ ਪੱਧਰ ਦਿੱਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …