Share on Facebook Share on Twitter Share on Google+ Share on Pinterest Share on Linkedin ਸਿਹਤ ਵਿਭਾਗ ਨੇ ਪਿੰਡ ਜਵਾਹਰਪੁਰ ’ਚੋਂ 26 ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ: ਡੇਰਾਬੱਸੀ ਨਜ਼ਦੀਕੀ ਪਿੰਡ ਜਵਾਹਰਪੁਰ ਵਿੱਚ ਬੀਤੇ ਦਿਨੀਂ ਕੋਰੋਨਾਵਾਇਰਸ ਦਾ ਕੇਸ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਪੱਬਾਂ ਭਾਰ ਹੋ ਗਿਆ ਹੈ। ਜਿੱਥੇ ਮੁਹਾਲੀ ਪ੍ਰਸ਼ਾਸਨ ਨੇ ਬੀਤੇ ਕੱਲ੍ਹ ਹੀ ਇਸ ਪਿੰਡ ਨੂੰ ਸੀਲ ਕਰ ਦਿੱਤਾ ਸੀ, ਉੱਥੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਲੰਘੀ ਰਾਤ ਹੀ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਅਹਿਤਿਆਤ ਵਜੋਂ ਘਰਾਂ ਵਿੱਚ ਅਲੱਗ-ਥਲੱਗ ਕਰ ਦਿੱਤਾ ਸੀ। ਐਤਵਾਰ ਨੂੰ ਡੇਰਾਬੱਸੀ ਹਸਪਤਾਲ ਦੇ ਡਾ. ਐਚ.ਐਸ. ਚੀਮਾ, ਡਾ. ਗਿਰੀਸ਼ ਡੋਗਰਾ ਅਤੇ ਡਾ. ਵਿਕਰਾਂਤ ਦੀ ਅਗਵਾਈ ਵਾਲੀਆਂ ਸੈਂਪਲਿੰਗ ਟੀਮਾਂ ਨੇ ਪਿੰਡ ਵਿੱਚ ਜਾ ਕੇ ਖੁੱਲ੍ਹੀ ਜਗ੍ਹਾ ਵਿੱਚ ਪੀੜਤ ਮਰੀਜ਼ ਦੇ ਸੰਪਰਕ ਵਿੱਚ ਆਉਣ ਵਾਲੇ 26 ਵਿਅਕਤੀਆਂ ਦੇ ਸੈਂਪਲ ਲਏ ਗਏ। ਜਿਨ੍ਹਾਂ ਨੂੰ ਜਾਂਚ ਲਈ ਪੀਜੀਆਈ ਵਿੱਚ ਭੇਜਿਆ ਗਿਆ ਹੈ। ਡੇਰਾਬੱਸੀ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਨੇ ਕਲ ਰਾਤ 11 ਵਜੇ ਤੱਕ 18 ਵੱਖ-ਵੱਖ ਥਾਵਾਂ ’ਤੇ ਵਿਅਕਤੀਆਂ ਨੂੰ ਅਹਿਤਿਆਤ ਵਜੋਂ ਅਲੱਗ-ਥਲੱਗ ਕਰ ਦਿਤਾ ਸੀ ਅਤੇ ਐਤਵਾਰ ਨੂੰ 24 ਵਿਅਕਤੀਆਂ ਦੇ ਸੈਂਪਲ ਲਏ ਗਏ। ਉਨ੍ਹਾਂ ਦਸਿਆ ਕਿ ਇਸ ਪਿੰਡ ਵਿਚ ਸਰਵੇ ਦਾ ਕੰਮ ਵੀ ਸ਼ੁਰੂ ਕਰ ਦਿਤਾ ਗਿਆ ਹੈ ਜਿਸ ਦੌਰਾਨ ਸਾਰੇ ਹੀ ਘਰਾਂ ਵਿਚ ਟੀਮਾਂ ਜਾਣਗੀਆਂ ਅਤੇ ਪਿੰਡ ਵਾਸੀਆਂ ਦੀ ਜਾਂਚ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸਰਵੇ ਦਾ ਕੰਮ ਛੇਤੀ ਹੀ ਮੁਕੰਮਲ ਹੋ ਜਾਵੇਗਾ। ਇਸੇ ਦੌਰਾਨ ਮੁਹਾਲੀ ਦੇ ਸੈਕਟਰ-91 ਵਿੱਚ ਸਨਿਚਰਵਾਰ ਨੂੰ ਦੋ ਪਾਜ਼ੇਟਿਵ ਕੇਸ ਸਾਹਮਣੇ ਆਉਣ ਮਗਰੋਂ ਸਿਹਤ ਵਿਭਾਗ ਦੀਆਂ ਟੀਮਾਂ ਨੇ ਪੂਰੇ ਸੈਕਟਰ ਵਿਚ ਐਤਵਾਰ ਨੂੰ ਸਰਵੇ ਦਾ ਕੰਮ ਸ਼ੁਰੂ ਕਰ ਦਿੱਤਾ। ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਜੀਤ ਕੌਰ ਨੇ ਦੱਸਿਆ ਕਿ ਸਿਹਤ ਕਾਮਿਆਂ ਦੀਆਂ ਟੀਮਾਂ ਨੇ ਸੈਕਟਰ ਵਿਚਲੇ 167 ਘਰਾਂ ਵਿਚ ਦਸਤਕ ਦਿੱਤੀ ਜਿੱਥੇ 524 ਵਿਅਕਤੀਆਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਲੋਕਾਂ ਕੋਲੋਂ ਖੰਘ, ਜ਼ੁਕਾਮ, ਬੁਖ਼ਾਰ ਆਦਿ ਹੋਣ ਬਾਰੇ ਜਾਣਕਾਰੀ ਲਈ ਗਈ ਅਤੇ ਕਿਸੇ ਵੀ ਵਿਅਕਤੀ ਅੰਦਰ ਕੋਰੋਨਾਵਾਇਰਸ ਬੀਮਾਰੀ ਦੇ ਲੱਛਣ ਨਜ਼ਰ ਨਹੀਂ ਆਏ। ਸਿਹਤ ਕਾਮਿਆਂ ਨੇ ਲੋਕਾਂ ਨੂੰ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਖੰਘ, ਜ਼ੁਕਾਮ, ਤੇਜ਼ ਬੁਖ਼ਾਰ, ਸਾਹ ਵਿਚ ਤਕਲੀਫ਼ ਜਿਹੀ ਸਮੱਸਿਆ ਹੁੰਦੀ ਹੈ ਤਾਂ ਤੁਰੰਤ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕਰ ਕੇ ਸੂਚਨਾ ਦਿੱਤੀ ਜਾਵੇ। ਲੋਕਾਂ ਨੂੰ ਆਪੋ-ਅਪਣੇ ਘਰਾਂ ਵਿੱਚ ਰਹਿਣ, ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ, ਵਾਰ-ਵਾਰ ਹੱਥ ਧੋਣ ਅਤੇ ਚੰਗੀ ਖ਼ੁਰਾਕ ਖਾਣ ਲਈ ਪ੍ਰੇਰਿਤ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ