ਐਸਡੀਐਮ ਦੀ ਅਗਵਾਈ ’ਚ ਸਿਹਤ ਵਿਭਾਗ ਦੀ ਟੀਮ ਵੱਲੋਂ ਮਿਠਾਈ ਬਣਾਉਣ ਵਾਲੀਆਂ ਫੈਕਟਰੀਆਂ ਦੀ ਚੈਕਿੰਗ, ਸੈਂਪਲ ਭਰੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਨਕਲੀ ਅਤੇ ਗੈਰਮਿਆਰੀ ਮਿਠਾਈ ਵੇਚੇ ਜਾਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਹੁਣ ਪ੍ਰਸ਼ਾਸਨ ਵੀ ਹਰਕਤ ਵਿਚ ਆ ਗਿਆ ਹੈ। ਮੁਹਾਲੀ ਦੇ ਐਸਡੀਐਮ ਸ੍ਰੀ ਆਰ ਪੀ ਸਿੰਘ ਦੀ ਅਗਵਾਈ ਵਿੱਚ ਅੱਜ ਇੱਕ ਵਿਸ਼ੇਸ ਜਾਂਚ ਟੀਮ ਵੱਲੋਂ ਸਥਾਨਕ ਫੇਜ਼ 9 ਉਦਯੋਗਿਕ ਖੇਤਰ ਵਿੱਚ ਮਿਠਾਈਆਂ ਬਣਾਉਣ ਵਾਲੀਆਂ ਫੈਕਟਰੀਆਂ ਉਪਰ ਛਾਪੇਮਾਰੀ ਕੀਤੀ ਗਈ। ਇਸ ਮੌਕੇ ਵੱਖ ਵੱਖ ਫੈਕਟਰੀਆਂ ਵਿਚ ਬਣ ਰਹੀਆਂ ਮਿਠਾਈਆਂ ਦੇ ਸੈਂਪਲ ਭਰੇ ਗਏ ਅਤੇ ਮਿਠਾਈ ਬਣਾਉਣ ਵਾਲੀਆਂ ਫੈਕਟਰੀਆਂ ਦੇ ਲਾਇਸੈਂਸਾਂ ਦੀ ਜਾਂਚ ਵੀ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਡੀਐਮ ਸ੍ਰੀ ਆਰ ਪੀ ਸਿੰਘ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਨੂੰ ਦੇਖਦਿਆਂ ਇਹਨਾਂ ਫੈਕਟਰੀਆਂ ਦੀ ਜਾਂਚ ਕੀਤੀ ਗਈ ਹੈ ਤਾਂ ਕਿ ਆਮ ਲੋਕਾਂ ਨੂੰ ਖਾਣ ਪੀਣ ਲਈ ਮਾੜਾ ਸਮਾਨ ਤੇ ਮਾੜੀ ਮਿਠਾਈ ਨਾ ਵੇਚੀ ਜਾ ਸਕੇ। ਉਹਨਾਂ ਕਿਹਾ ਕਿ ਇਹਨਾਂ ਫੈਕਟਰੀਆਂ ਵਿਚੋੱ ਮਿਠਾਈਆਂ ਦੇ ਲਏ ਗਏ ਸੈਂਪਲਾਂ ਨੂੰ ਜਾਂਚ ਲਈ ਭੇਜਿਆ ਜਾਵੇਗਾ ਅਤੇ ਉਸ ਤੋੱ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਾਜਬੀਰ ਕੰਗ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਨੂੰ ਦੇਖਦਿਆਂ ਸਥਾਨਕ ਫੇਜ਼ 9 ਵਿੱਚ ਚਲ ਰਹੀਆਂ ਮਿਠਾਈ ਬਣਾਉਣ ਦੀਆਂ ਫੈਕਟਰੀਆਂ ਦੀ ਰੂਟੀਨ ਜਾਂਚ ਕੀਤੀ ਗਈ ਹੈ, ਜੋ ਕਿ ਅਗਲੇ ਦਿਨਾਂ ਵਿਚ ਵੀ ਜਾਰੀ ਰਹੇਗੀ। ਉਹਨਾਂ ਕਿਹਾ ਕਿ ਮੁਹਾਲੀ ਵਿਚ ਕਰੀਬ 40 ਅਜਿਹੀਆਂ ਫੈਕਟਰੀਆਂ ਹਨ, ਜਿਥੇ ਕਿ ਵੱਖ ਵੱਖ ਤਰਾਂ ਦੀਆਂ ਮਿਠਾਈਆਂ ਤਿਆਰ ਕੀਤੀਆਂ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਇਸ ਤੋੱ ਪਹਿਲਾਂ ਲਾਲੜੂ ਅਤੇ ਡੇਰਾਬੱਸੀ ਵਿਖੇ ਵੀ ਮਿਠਾਈ ਬਣਾਉਣ ਦੀਆਂ ਫੈਕਟਰੀਆਂ ਅਤੇ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈਜਿਸ ਦੌਰਾਨ ਮਾੜੀ ਕੁਆਲਟੀ ਦਾ ਸਾਮਾਨ ਜਬਤ ਵੀ ਕੀਤਾ ਗਿਆ ਹੈ ਅਤੇ ਇਹ ਚੈਕਿੰਗ ਅੱਗੇ ਤੋੱ ਵੀ ਜਾਰੀ ਰਹੇਗੀ। ਇਸ ਮੌਕੇ ਫੂਡ ਸਪਲਾਈ ਅਫ਼ਸਰ ਮੈਡਮ ਸੰਗੀਤਾ ਅਤੇ ਐਸਡੀਐਮ ਦੇ ਸਟੈਨੋ ਗੁਰਮੁੱਖ ਸਿੰਘ ਰੁੜਕਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …