ਮੁਹਾਲੀ ਵਿੱਚ 23 ਮੈਡੀਕਲ ਕੈਂਪਾਂ ਵਿੱਚ 689 ਲੋਕਾਂ ਦੀ ਸਿਹਤ ਦੀ ਜਾਂਚ

ਸਿਹਤ ਸਹੂਲਤਾਂ ਲਈ ਜ਼ਿਲ੍ਹਾ ਪੱਧਰ ’ਤੇ 37 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ

ਨਬਜ਼-ਏ-ਪੰਜਾਬ, ਮੁਹਾਲੀ, 12 ਜੁਲਾਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਆਮ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ। ਇਸ ਦੌਰਾਨ ਲੋਕਾਂ ਨੂੰ ਸਿਹਤ ਸੁਰੱਖਿਆ ਲਈ ਜ਼ਰੂਰੀ ਸੁਝਾਅ ਅਤੇ ਇਨਫੈਕਸ਼ਨ ਤੋਂ ਬਚਾਅ ਕਰਨ ਦੇ ਨੁਕਤੇ ਵੀ ਸਾਂਝੇ ਕੀਤੇ ਗਏ। ਸ੍ਰੀਮਤੀ ਜੈਨ ਨੇ ਦੱਸਿਆ ਕਿ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਪੀਣ ਲਈ ਸਾਫ਼ ਪਾਣੀ ਦੀ ਵਰਤੋਂ ਕੀਤੀ ਜਾਵੇ ਅਤੇ ਆਰਓ ਵਾਲੇ ਪਾਣੀ ਨੂੰ ਵੀ ਉਬਾਲ ਕੇ ਠੰਢਾ ਕਰ ਕੇ ਪੀਣ ਵਰਤਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਨਫੈਕਸ਼ਨ ਨਾਲ ਹੋਣ ਵਾਲੀਆਂ ਬਿਮਾਰੀਆਂ ’ਤੇ ਕਾਬੂ ਪਾਉਣ ਲਈ ਹੱਥ ਧੋਣ ਅਤੇ ਬਰਸਾਤੀ ਪਾਣੀ ਨਾਲ ਗਿੱਲੇ ਹੋਏ ਕੱਪੜੇ ਅਤੇ ਖਾਣ-ਪੀਣ ਦੀਆਂ ਚੀਜ਼ਾਂ ਤੋਂ ਪ੍ਰਹੇਜ਼ ਕੀਤਾ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਅਹੂਜਾ ਨੇ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਦੀ ਸਿਹਤ ਸੰਭਾਲ ਲਈ ਪੂਰੀ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਮੈਡੀਕਲ ਕੈਂਪ ਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 23 ਮੈਡੀਕਲ ਕੈਂਪਾਂ ਵਿੱਚ 689 ਲੋਕਾਂ ਦੀ ਸਿਹਤ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਮੁਫ਼ਤ ਦਿਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਸਹੂਲਤਾਂ ਸਬੰਧੀ ਜ਼ਿਲ੍ਹਾ ਪੱਧਰ ’ਤੇ 37 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ ਅਤੇ ਅਗਲੇ ਹੁਕਮਾਂ ਤੱਕ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਮੈਡੀਕਲ ਕੈਂਪ ਜਾਰੀ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …