ਸਿਹਤ ਬੀਮਾ: ਚੇਅਰਮੈਨ ਸ਼ਰਮਾ ਵੱਲੋਂ ਫਾਰਮ ਜਮ੍ਹਾਂ ਕਰਵਾਉਣ ਦੀ ਮੋਹਲਤ ਦੇਣ ਲਈ ਵਿਚਾਰਨ ਦਾ ਭਰੋਸਾ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 22 ਜੁਲਾਈ:
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਵਫ਼ਦ ਨੇ ਅੱਜ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਵਫ਼ਦ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਮੰਗ ਕੀਤੀ ਗਈ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਫਾਰਮ ਜਮ੍ਹਾਂ ਕਰਵਾਉਣ ਦੀ ਤਰੀਕ ਵਿੱਚ ਇਕ ਮਹੀਨੇ ਦਾ ਵਾਧਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਵਿਆਹੇ ਹੋਏ ਪੁੱਤਰਾਂ ਨੂੰ ਵੀ ਇਸ ਯੋਜਨਾ ਦੇ ਲਾਭਪਾਤਰੀ ਬਣਾਇਆ ਜਾਵੇ।
ਸ੍ਰੀ ਮੱਛਲੀ ਕਲਾਂ ਨੇ ਕਿਸਾਨ ਆਗੂਆਂ ਦੀਆਂ ਮੰਗਾਂ ਨੂੰ ਗਹੁ ਨਾਲ ਸੁਣਿਆ ਅਤੇ ਮੌਕੇ ਤੇ ਹੀ ਖੇੜੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨਾਲ ਫੋਨ ’ਤੇ ਗੱਲ ਕਰਦਿਆਂ ਕਿਸਾਨਾਂ ਦੀ ਮੰਗ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ। ਸ੍ਰੀ ਸ਼ਰਮਾ ਮੁਤਾਬਕ ਸ੍ਰੀ ਪੰਨੂ ਨੇ ਭਰੋਸਾ ਦਿੱਤਾ ਕਿ ਉਹ ਫਾਰਮ ਜਮ੍ਹਾਂ ਕਰਵਾਉਣ ਦੀ ਮੰਗ ਬਾਰੇ ਵਿਚਾਰ ਕਰ ਸਕਦੇ ਹਨ।
ਇਸ ਮੌਕੇ ਅਗਾਂਹਵਧੂ ਕਿਸਾਨ ਆਗੂ ਗਿਆਨ ਸਿੰਘ ਧੜਾਕ, ਜਸਵੀਰ ਸਿੰਘ ਘੋਗਾ ਬਲਾਕ ਪ੍ਰਧਾਨ, ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਨਾਗਰ ਸਿੰਘ ਧੜਾਕ, ਬਲਜਿੰਦਰ ਸਿੰਘ ਭਜੌਲੀ, ਗੁਰਮੁੱਖ ਸਿੰਘ ਖ਼ੂਨੀ ਮਾਜਰਾ, ਰਣਜੀਤ ਸਿੰਘ ਬਾਸੀਆਂ ਬ੍ਰਾਹਮਣਾਂ, ਪੰਡਤ ਹਰਬਚਨ ਲਾਲ ਰੰਗੀਆਂ, ਹਰਬੰਸ ਸਿੰਘ ਰਡਿਆਲਾ, ਨੰਬਰਦਾਰ ਬਲਬੀਰ ਸਿੰਘ ਅਤੇ ਰਾਜਵੀਨਰ ਸਿੰਘ ਨੱਗਲ ਫੈਜਗੜ੍ਹ ਆਦਿ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…