Share on Facebook Share on Twitter Share on Google+ Share on Pinterest Share on Linkedin ਸਿਹਤ ਬੀਮਾ ਯੋਜਨਾ ਨਾਲ ਲੋਕਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਆਈ: ਬਲਬੀਰ ਸਿੱਧੂ ਸਿਹਤ ਮੰਤਰੀ ਨੇ ਪੇਂਡੂ ਲੋਕਾਂ ਨੂੰ ਸਿਹਤ ਸੰਭਾਲ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਆ ਮੁਹਾਲੀ ਹਲਕੇ ਦੇ ਪਿੰਡਾਂ ਵਿੱਚ ਗਰਾਂਟਾਂ ਵੰਡਣ ਮੌਕੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਨਾਲ ਪੰਜਾਬ ਦੇ ਲੋਕਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਆਈ ਹੈ ਕਿਉਂਕਿ ਲੋਕਾਂ ਨੂੰ ਹੁਣ ਪੰਜ ਲੱਖ ਰੁਪਏ ਤੱਕ ਦਾ ਇਲਾਜ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਮਿਲ ਰਿਹਾ ਹੈ। ਵੱਖ-ਵੱਖ ਪਿੰਡਾਂ ਵਿੱਚ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਸੰਭਾਲ ਤੇ ਸਿੱਖਿਆ ਖੇਤਰਾਂ ਵਿੱਚ ਮਿਸਾਲੀ ਕਦਮ ਚੁੱਕੇ ਹਨ ਅਤੇ ਇਨ੍ਹਾਂ ਦੋਵੇਂ ਖੇਤਰਾਂ ਵਿੱਚ ਪੰਜਾਬ ਪਹਿਲੀ ਕਤਾਰ ਵਿੱਚ ਖੜ੍ਹਾ ਹੈ। ਮੰਤਰੀ ਨੇ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਖੁਰਦ ਵਿੱਚ ਗਲੀਆਂ-ਨਾਲੀਆਂ ਲਈ 5.50 ਲੱਖ ਰੁਪਏ ਤੇ ਆਊਟਫਾਲ ਡਰੇਨ ਨਾਲ ਲਈ 6.43 ਲੱਖ ਰੁਪਏ ਦੀ ਗਰਾਂਟ ਦਿੱਤੀ।ਪਿੰਡ ਭਾਗੋਮਾਜਰਾ ਦੇ ਕਮਿਊਨਿਟੀ ਸੈਂਟਰ ਲਈ 15 ਲੱਖ ਰੁਪਏ, ਗਲੀਆਂ-ਨਾਲੀਆਂ ਤੇ ਗੰਦੇ ਪਾਣੀ ਦੀ ਨਿਕਾਸੀ ਲਈ 1 ਲੱਖ ਰੁਪਏ, ਸ਼ਮਸ਼ਾਨਘਾਟ ਦੀ ਚਾਰਦੀਵਾਰੀ ਲਈ 2 ਲੱਖ ਰੁਪਏ, ਵਾਲਮੀਕ ਧਰਮਸ਼ਾਲਾ ਦੀ ਮੁਰੰਮਤ ਲਈ 3 ਲੱਖ ਰੁਪਏ, ਮੌਜਪੁਰ ਦੀਆਂ ਗਲੀਆਂ-ਨਾਲੀਆਂ ਲਈ 3 ਲੱਖ ਰੁਪਏ, ਗਰਾਊਂਡ ਦੀ ਚਾਰਦੀਵਾਰੀ ਲਈ 10 ਲੱਖ ਰੁਪਏ, ਗੰਦੇ ਪਾਣੀ ਦੀ ਨਿਕਾਸੀ ਲਈ ਨਾਲੇ ਲਈ 1 ਲੱਖ, ਜਨਰਲ ਧਰਮਸ਼ਾਲਾ ਦੀ ਮੁਰੰਮਤ ਲਈ 2 ਲੱਖ, ਪਿੰਡ ਰਾਏਪੁਰ ਕਲਾਂ ਵਿੱਚ 37.56 ਲੱਖ ਰੁਪਏ ਨਾਲ ਬਣੀ ਫਿਰਨੀ ਦਾ ਉਦਘਾਟਨ ਕੀਤਾ ਅਤੇ ਸ਼ਮਸ਼ਾਨਘਾਟ ਦੇ ਸ਼ੈੱਡ ਤੇ ਚਾਰਦੀਵਾਰੀ ਲਈ 7.50 ਲੱਖ ਰੁਪਏ ਅਤੇ ਧਰਮਸ਼ਾਲਾ ਦੀ ਮੁਰੰਮਤ ਲਈ 2 ਲੱਖ ਗਰਾਂਟ ਦਾ ਚੈੱਕ ਦਿੱਤਾ। ਇੰਜ ਹੀ ਪਿੰਡ ਗਿੱਦੜਪੁਰ ਵਿੱਚ ਗਲੀਆਂ-ਨਾਲੀਆਂ ਲਈ 3.50 ਲੱਖ, ਐਸ.ਸੀ. ਧਰਮਸ਼ਾਲਾ ਦੀ ਮੁਰੰਮਤ ਵਾਸਤੇ 5 ਲੱਖ, ਸ਼ਮਸ਼ਾਨਘਾਟ ਦੇ ਸ਼ੈੱਡ ਵਾਸਤੇ 3 ਲੱਖ ਅਤੇ ਫਿਰਨੀ ਲਈ 28.85 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ। ਪਿੰਡ ਸੈਦਪੁਰ ਵਿੱਚ ਸ਼ਮਸ਼ਾਨਘਾਟ ਦੇ ਸ਼ੈੱਡ ਲਈ 2.50 ਲੱਖ, ਆਂਗਨਵਾੜੀ ਸੈਂਟਰ ਲਈ 7.50 ਲੱਖ ਰੁਪਏ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਪਰਿਸਦ ਦੀ ਚੇਅਰਪਰਸਨ ਜਸਵਿੰਦਰ ਕੌਰ, ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਨਾ, ਬਲਵਿੰਦਰ ਸਿੰਘ ਰਾਏਪੁਰ, ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਰਜਿੰਦਰ ਸਿੰਘ ਰਾਏਪੁਰ, ਰਾਜਵੀਰ ਕੌਰ ਸਰਪੰਚ ਚੱਪੜਚਿੜੀ ਖੁਰਦ, ਸਾਬਕਾ ਸਰਪੰਚ ਸੂਬੇਦਾਰ ਸੁਰਜੀਤ ਸਿੰਘ, ਮਨਜੀਤ ਸਿੰਘ ਤੰਗੋਰੀ, ਗੁਰਵਿੰਦਰ ਸਿੰਘ ਬੜੀ, ਜਸਪ੍ਰੀਤ ਸਿੰਘ ਜੱਸਾ ਸਰਪੰਚ ਰਾਏਪੁਰ ਕਲਾਂ, ਹਰਭਜਨ ਸਿੰਘ ਤਾਰਾ, ਅਵਤਾਰ ਸਿੰਘ ਸਰਪੰਚ ਭਾਗੋਮਾਜਰਾ, ਬਲਜਿੰਦਰ ਸਿੰਘ ਭਾਗੋਮਾਜਰਾ, ਸੁਦੇਸ਼ ਕੁਮਾਰ ਗੋਗਾ ਸਰਪੰਚ ਬੈਰੋਂਪੁਰ, ਮੰਗਾ ਸਿੰਘ ਸਰਪੰਚ ਮੌਜਪੁਰ, ਬਲਬੀਰ ਸਿੰਘ ਸਾਬਕਾ ਸਰਪੰਚ ਮੌਜਪੁਰ, ਜਸਵਿੰਦਰ ਸਿੰਘ ਭੱਪਾ ਸਰਪੰਚ ਗਿੱਦੜਪੁਰ, ਬਲਬੀਰ ਕੌਰ ਸਰਪੰਚ ਸੈਦਪੁਰ, ਮਨਦੀਪ ਸਿੰਘ ਗੋਲਡੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ