nabaz-e-punjab.com

ਸਿਹਤ ਮੰਤਰੀ ਨੇ 11 ਵਿਭਾਗਾਂ ਨੂੰ ਡੇਂਗੂ ਨੂੰ ਰੋਕਣ ਲਈ ਚੋਕਸ ਰਹਿਣ ਲਈ ਕਿਹਾ

ਡੇਂਗੂ ਅਤੇ ਚਿਕਨਗੁਨਿਆ ਨੂੰ ਫੈਲਣ ਤੋਂ ਰੋਕਣ ਲਈ ਸਬੰਧਤ ਵਿਭਾਗ ਜਿੰਮੇਵਾਰੀ ਨਾਲ ਕੰਮ ਕਰਨ

ਸਥਾਨਕ ਸਰਕਾਰਾਂ ਵਿਭਾਗ ਪ੍ਰਭਾਵਿਤ ਇਲਾਕਿਆਂ ਵਿਚ ਛੜਕਾਅ ਅਤੇ ਫਾਗਿੰਗ ਯਕੀਨੀ ਤੌਰ ’ਤੇ ਕਰਨ

ਵਿਭਾਗਾਂ ਵਲੋਂ ਕੀਤੀ ਗਈ ਤਿਆਰੀਆਂ ਦਾ ਮੁਲਾਂਕਣ 24 ਜੁਲਾਈ ਨੂੰ ਰਾਜ ਪੱਧਰੀ ਮੀਟਿੰਗ ਵਿਚ ਕੀਤਾ ਜਾਵੇਗਾ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 22 ਜੁਲਾਈ:
ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਡੇਂਗੂ ਨੂੰ ਰੋਕਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਤਿਆਰੀ ਮੁਕੰਮਲ ਕਰਨ ਲਈ ਕਿਹਾ ਹੈ।ਸਿਹਤ ਮੰਤਰੀ ਨੇ 11 ਵਿਭਾਗਾਂ ਨੂੰ ਰਾਜ ਦੇ ਕਿਸੇ ਵੀ ਇਲਾਕੇ ਵਿਚ ਡੇਂਗੂ ਜਾਂ ਚਿਕਨਗੁਨਿਆ ਦੇ ਫੈਲਣ ਤੋਂ ਰੋਕਣ ਲਈ ਮੁੱਢਲੇ ਲੋੜੀਂਦੇ ਪ੍ਰਬੰਧ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਨੂੰ ਫੈਲਣ ਤੋਂ ਰੋਕਣ ਲਈ ਸਬੰਧਤ 11 ਵਿਭਾਗਾਂ ਦੁਆਰਾ ਕੀਤੀਆਂ ਗਈਆਂ ਤਿਆਰੀਆਂ ਦਾ ਨਿਰੀਖਣ ਕਰਨ ਦੇ ਸਬੰਧ ਵਿੱਚ 24 ਜੁਲਾਈ ਨੂੰ ਰਾਜ ਪੱਧਰੀ ਮੀਟਿੰਗ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਜਿਸ ਵਿੱਚ 11 ਵਿਭਾਗਾਂ ਦੇ ਪ੍ਰਸਾਸ਼ਕੀ ਸਕੱਤਰ ਵਿਸ਼ੇਸ ਤੌਰ ਤੇ ਹਾਜ਼ਿਰ ਹੋਣਗੇ।ਇਨ੍ਹਾਂ ਵਿਭਾਗਾਂ ਨੂੰ ਡੇਂਗੂ ਅਤੇ ਚਿਕਨਗੁਨੀਆ ਨੂੰ ਰੋਕਣ ਅਤੇ ਕਾਬੂ ਕਰਨ ਦੇ ਲਈ ਬਣਾਏ ਗਏ ਪ੍ਰਸਤਾਵਿਤ ਐਕਸ਼ਨ ਪਲਾਨ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।
ਸਿਹਤ ਮੰਤਰੀ ਨੇ ਆਦੇਸ਼ ਦਿੱਤੇ ਹਨ ਕਿ ਡੇਂਗੂ ਅਤੇ ਚਿਕਨਗੁਨੀਆ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਚੋਕਸੀ ਨਾਲ ਨਿਗਰਾਨੀ ਕੀਤੀ ਜਾਵੇ ਅਤੇ ਸਥਾਨਕ ਸਰਕਾਰਾਂ ਸਫਾਈ ਨਾ ਰੱਖਣ ਵਾਲੇ ਸਰਕਾਰੀ ਅਤੇ ਰਿਹਾਇਸ਼ੀ ਇਮਾਰਤਾਂ ਵਿਰੁੱਧ ਸਮੇਂ ਅਨੁਸਾਰ ਕਾਰਵਾਈ ਕਰੇ। ਮੰਤਰੀ ਨੇ ਕਿਹਾ ਕਿ ਮਿਊਂਸੀਪਲ ਕਮੇਟੀ ਅਤੇ ਕਾਰਪੋਰੇਸ਼ਨਾਂ ਦੀ ਇਹ ਮੁਢਲੀ ਜਿੰਮੇਵਾਰੀ ਬਣਦੀ ਹੈ ਕਿ ਬਾਰਿਸ਼ ਦੇ ਮੌਸਮ ਤੋਂ ਪਹਿਲਾਂ ਹੀ ਪ੍ਰਮਾਣਿਤ ਕੀਟਨਾਸ਼ਕ ਦਾ ਛੜਕਾਅ ਕੀਤਾ ਜਾਵੇ ਅਤੇ ਪ੍ਰਭਾਵਿਤ ਇਲਾਕਿਆਂ ਵੱਲ ਵਿਸ਼ੇਸ ਤਵਜੋਂ ਦਿੱਤੀ ਜਾਵੇ। ਸਿਹਤ ਵਿਭਾਗ ਵੱਲੋਂ ਸਥਾਨਕ ਸਰਕਾਰਾਂ ਨੂੰ ਵੱਖ-ਵੱਖ ਕੀਟਨਾਸ਼ਕਾਂ ਦੀ ਵਰਤੋਂ ਅਤੇ ਸਪਰੇਅ ਕਰਨ ਦੀਆਂ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।
ਸ੍ਰੀ ਬ੍ਰਹਮ ਮਹਿੰਦਰਾ ਨੇ ਇਹ ਵੀ ਦੱਸਿਆ ਕਿ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਦੇ ਇਲਾਜ ਸਬੰਧੀ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਾਲ ਦੱਖਣੀ ਰਾਜ ਜਿਵੇਂ ਕਿ ਕੇਰਲਾ ਵਿਖੇ ਵੱਡੇ ਪੱਧਰ ਤੇ ਡੇਂਗੂ ਦੇ ਕੇਸ ਸਾਹਮਣੇ ਆਏ ਹਨ ਜਿਸ ਸਦਕਾ ਪੰਜਾਬ ਸਰਕਾਰ ਵੱਲੋਂ ਚੋਕਸੀ ਵਰਤਦੇ ਹੋਏ ਸਬੰਧਿਤ ਤਿਆਰੀਆਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਲ ਡੇਂਗੂ ਅਤੇ ਚਿਕਨਗੁਨੀਆ ਦੀਆਂ ਟੈਸਟ ਕਿੱਟਾਂ ਉਪਲਬਧ ਹਨ ਅਤੇ ਉਕਤ ਬਿਮਾਰੀਆਂ ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਮੁਹੱਈਆ ਕਰਵਾਇਆ ਜਾਵੇਗਾ। ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜਾਂ ਦੇ ਲਈ ਵਿਸ਼ੇਸ ਤੌਰ ਤੇ ਡੇਂਗੂ ਵਾਰਡਾਂ ਦਾ ਪ੍ਰਬੰਧ ਵੀ ਕਰ ਦਿੱਤਾ ਗਿਆ ਹੈ।
ਇਸ ਮੀਟਿੰਗ ਵਿੱਚ ਡਾਇਰੀਆ ਅਤੇ ਹੈਜਾ ਨਾਲ ਹੋਈਆਂ ਮੌਤਾਂ ਬਾਰੇ ਸਬੰਧਤ ਵਿਭਾਗਾਂ ਤੋਂ ਮਾਮਲਿਆਂ ਸਬੰਧੀ ਰਿਪੋਰਟਾਂ ਦਾ ਮੁਲਾਂਕਣ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੇ ਹਾਦਸਿਆਂ ਨੂੰ ਕਾਬੂ ਕੀਤਾ ਜਾਵੇ। ਸ੍ਰੀ ਮਹਿੰਦਰਾ ਨੇ ਕਿਹਾ ਕਿ ਡੇਂਗੂ, ਚਿਕਨਗੁਨੀਆ, ਡਾਇਰੀਆ ਅਤੇ ਹੈਜਾ ਦੇ ਫੈਲਣ ਤੋਂ ਰੋਕਣ ਲਈ ਕੇਵਲ ਸਿਹਤ ਵਿਭਾਗ ਜਿੰਮੇਵਾਰ ਨਹੀਂ ਹੈ ਜਦਕਿ ਸਬੰਧਤ ਵਿਭਾਗ ਚੋਕਸ ਹੋ ਕੇ ਇਨ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਤਾਂ ਜੋ ਆਮ ਲੋਕਾਂ ਨੂੰ ਸੁਰੱਖਿਅਤ ਕੀਤਾ ਜਾ ਸਕੇ।

Load More Related Articles
Load More By Nabaz-e-Punjab
Load More In Food and health

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …