Nabaz-e-punjab.com

ਸਿਹਤ ਮੰਤਰੀ ਬਲਬੀਰ ਸਿੱਧੂ ਨੇ 11 ਦਿਵਿਆਂਗ ਹੈਲਥ ਵਰਕਰਾਂ ਨੂੰ ਵੰਡੇ ਨਿਯੁਕਤੀ ਪੱਤਰ

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਾਰੇ ਮੁਲਾਜ਼ਮਾ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 3 ਸਤੰਬਰ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਸਿਹਤ ਵਿਭਾਗ ਦੇ ਮੁੱਖ ਦਫ਼ਤਰ ਵਿੱਚ 11 ਦਿਵਿਆਂਗ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਸਰਕਾਰ ਸਮਾਜ ਦੇ ਸਾਰੇ ਵਰਗਾਂ ਵਿਸ਼ੇਸ਼ ਕਰਕੇ ਦਿਵਿਆਂਗ ਲੋਕਾਂ ਦਾ ਸਰਬ-ਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ। ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇੱਕ ਹੋਰ ਪ੍ਰਾਪਤੀ ਹੈ। ਜਿਨ੍ਹਾਂ ਦੇ ਨਿਰਦੇਸ਼ਾਂ ’ਤੇ ਦਿਵਿਆਂਗ ਵਿਅਕਤੀਆਂ ਨਾਲ ਸਬੰਧਤ ਚਿਰਾਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਭਰਿਆ ਗਿਆ ਹੈ।
ਨਵ-ਨਿਯੁਕਤ ਵਰਕਰਾਂ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਸਰਕਾਰ ਦੇ ਲੋਕ ਹਿੱਤ ਏਜੰਡੇ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਸਭ ਨੂੰ ਆਪਣਾ ਕੰਮ ਪੂਰੇ ਸਮਰਪਣ ਅਤੇ ਤਨਦੇਹੀ ਨਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਵਿਭਾਗ ਦਾ ਚਿਹਰਾ ਹੋ ਅਤੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਾ ਛੱਡਣਾ। ਇਹ ਵੀ ਦੱਸਣਯੋਗ ਹੈ ਕਿ ਪਿਛਲੇ ਇੱਕ ਸਾਲ ਦੌਰਾਨ ਸੂਬੇ ਵਿੱਚ ਖਾਲੀ ਪਈਆਂ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ 1263 ਆਸਾਮੀਆਂ ’ਚੋਂ 1210 ਆਸਾਮੀਆਂ ਪਹਿਲਾਂ ਹੀ ਭਰ ਲਈਆਂ ਸਨ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਓਐਸਡੀ ਡਾ. ਬਲਵਿੰਦਰ ਸਿੰਘ, ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਅਵਨੀਤ ਕੌਰ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਰੀਟਾ ਭਾਰਦਵਾਜ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ ਯੋਗਾ ਕਲਾਸਾਂ ਵੱਧ ਭਾਰ, ਪ…