Nabaz-e-punjab.com

ਸਿਹਤ ਮੰਤਰੀ ਬਲਬੀਰ ਸਿੱਧੂ ਨੇ 308 ਸਟਾਫ਼ ਨਰਸਾਂ ਨੂੰ ਵੰਡੇ ਨਿਯੁਕਤੀ ਪੱਤਰ

ਪਿਛਲੇ ਦੋ ਸਾਲਾਂ ਵਿੱਚ ਐਨਐਚਐਮ ਅਧੀਨ 4 ਹਜ਼ਾਰ ਮੁਲਾਜ਼ਮਾਂ ਦੀ ਭਰਤੀ ਕਰਨ ਦਾ ਦਾਅਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਨਵੰਬਰ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਅਧੀਨ 308 ਸਟਾਫ਼ ਨਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਸਬੰਧੀ ਇੱਥੋਂ ਦੇ ਫੇਜ਼-6 ਸਥਿਤ ਪੰਜਾਬ ਰਾਜ ਸਿਹਤ ਤੇ ਪਰਿਵਾਰ ਭਲਾਈ ਅਤੇ ਸਿਖਲਾਈ ਸੰਸਥਾ ਵਿੱਚ ਨਿਯੁਕਤੀ ਪੱਤਰ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ ਅਤੇ ਕੋਆਪਰੇਟਿਵ ਬੈਂਕ ਦੇ ਡਾਇਰੈਕਟਰ ਹਰਕੇਸ਼ ਸ਼ਰਮਾ, ਓਐਸਡੀ ਡਾ. ਬਲਵਿੰਦਰ ਸਿੰਘ ਵੀ ਮੌਜੂਦ ਸਨ।
ਸ੍ਰੀ ਸਿੱਧੂ ਨੇ ਕਿਹਾ ਕਿ ਨਵ ਨਿਯੁਕਤ ਸਟਾਫ਼ ਨਰਸਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਸਟਾਫ਼ ਨਰਸਾਂ ਦੀ ਤਾਇਨਾਤੀ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਜ਼ਿਲ੍ਹਾ ਪੱਧਰੀ ਹਸਪਤਾਲਾਂ, ਸਬ ਡਿਵੀਜ਼ਨਲ ਹਸਪਤਾਲਾਂ ਅਤੇ ਮੁੱਢਲੇ ਸਿਹਤ ਕੇਂਦਰਾਂ ਵਿੱਚ ਕੀਤੀ ਜਾਵੇਗੀ। ਇਹ ਸਟਾਫ਼ ਸੂਬੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਟਾਫ਼ ਨਰਸਾਂ ਦਾ ਪਾਰਦਰਸ਼ੀ ਢੰਗ ਨਾਲ ਲਿਖਤੀ ਪੇਪਰ ਅਤੇ ਸਕਿੱਲ ਟੈੱਸਟ ਲਿਆ ਗਿਆ ਸੀ ਅਤੇ ਲਗਭਗ 670 ਸਟਾਫ਼ ਨਰਸਾਂ ਦੀ ਭਰਤੀ ਕੀਤੀ ਜਾਣੀ ਸੀ। ਜਿਨ੍ਹਾਂ ’ਚੋਂ 534 ਸਟਾਫ਼ ਨਰਸਾਂ ਦੀ ਕੁਝ ਸਮਾਂ ਪਹਿਲਾਂ ਹੀ ਨਿਯੁਕਤੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਟਾਫ਼ ਨਰਸਾਂ ਦੀ ਲੋੜ ਸੀ। ਇਸ ਦੇ ਚੱਲਦੇ ਵੇਟਿੰਗ ਲਿਸਟ ’ਚੋਂ ਵੀ ਉਮੀਦਵਾਰਾਂ ਦੀ ਪਾਰਦਰਸ਼ੀ ਢੰਗ ਨਾਲ ਚੋਣ ਕੀਤੀ ਗਈ ਹੈ ਅਤੇ ਅੱਜ 308 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਲਗਭਗ 4 ਹਜ਼ਾਰ ਮੈਡੀਕਲ, ਪੈਰਾ ਮੈਡੀਕਲ ਅਤੇ ਹੋਰ ਸਟਾਫ਼ ਦੀ ਭਰਤੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਹੋਰ ਬਹੁਤ ਸਾਰੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇਸ ਮੌਕੇ ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਡਾ. ਪਰਵਿੰਦਰ ਪਾਲ ਸਿੱਧੂ, ਡਾਇਰੈਕਟਰ (ਵਿੱਤ) ਨੀਰਜ ਸਿੰਗਲਾ ਤੇ ਮੈਨੇਜਰ (ਐਚਆਰ) ਸ੍ਰੀਮਤੀ ਦੀਪ ਸ਼ਿਖਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…