Share on Facebook Share on Twitter Share on Google+ Share on Pinterest Share on Linkedin ਪਹਿਲਕਦਮੀ: ਸਿਹਤ ਮੰਤਰੀ ਬਲਬੀਰ ਸਿੱਧੂ ਨੇ ਪੇਂਡੂ ਲੋਕਾਂ ਦੀ ਸੁਵਿਧਾ ਲਈ ਪਾਣੀ ਵਾਲੇ ਟੈਂਕਰ ਵੰਡੇ ਮੁਹਾਲੀ ਹਲਕੇ ਵਿੱਚ ਪਿੰਡਾਂ ਦੇ ਵਿਕਾਸ ਕਾਰਜਾਂ ’ਤੇ 18 ਕਰੋੜ ਰੁਪਏ ਖਰਚੇ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਗਸਤ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਫੇਜ਼-1 ਵਿੱਚ ਵਿਧਾਨ ਸਭਾ ਹਲਕੇ ਮੁਹਾਲੀ ਦੀਆਂ 21 ਪੰਚਾਇਤਾਂ ਨੂੰ ਪਾਣੀ ਵਾਲੇ ਟੈਂਕਰ ਭੇਟ ਕੀਤੇ ਤਾਂ ਜੋ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਨੂੰ ਪੂਰੇ ਪੰਜਾਬ ’ਚੋਂ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ ਅਤੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਹਲਕੇ ਦੀਆਂ ਸੜਕਾਂ ’ਤੇ ਕਰੋੜਾਂ ਰੁਪਏ ਖਰਚੇ ਜਾ ਚੁੱਕੇ ਹਨ ਅਤੇ ਕਰੋੜਾਂ ਰੁਪਏ ਦੀਆਂ ਤਜਵੀਜ਼ਾਂ ਤਿਆਰ ਕਰ ਕੇ ਭੇਜੀਆਂ ਹੋਈਆਂ ਹਨ। ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਕਰਨ ਲਈ ਨਵੇਂ ਟਿਊਬਵੈੱਲਾਂ ਦਾ ਕੰਮ ਚੱਲ ਰਿਹਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਹਲਕੇ ਵਿੱਚ ਵਿਕਾਸ ਕਾਰਜਾਂ ’ਤੇ ਤਕਰੀਬਨ 18 ਕਰੋੜ 19 ਲੱਖ ਰੁਪਏ ਖਰਚੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਪਿੰਡਾਂ ਦੇ ਵਿਕਾਸ ਕਾਰਜਾਂ ਲਈ 14ਵੇਂ ਵਿੱਚ ਕਮਿਸ਼ਨ ਅਤੇ ਮਗਨਰੇਗਾ ਫੰਡਾਂ ਵਿੱਚੋਂ 3 ਕਰੋੜ 16 ਲੱਖ ਅਤੇ ਆਰਡੀਐੱਫ਼ (ਰੂਰਲ ਡਿਵੈਲਪਮੈਂਟ ਫੰਡ) ’ਚੋਂ 1 ਕਰੋੜ 2 ਲੱਖ ਰੁਪਏ ਖਰਚੇ ਜਾ ਚੁੱਕੇ ਹਨ ਅਤੇ ਆਰ.ਡੀ.ਐੱਫ. ਦੀ ਦੂਜੀ ਕਿਸ਼ਤ 1 ਕਰੋੜ 2 ਲੱਖ ਰੁਪਏ ਆਉਣ ਵਾਲੇ ਦਿਨਾਂ ਵਿੱਚ ਜਾਰੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ 100 ਤੋਂ ਵੱਧ ਵੈੱਲਫੇਅਰ ਐਸੋਸੀਏਸ਼ਨਾਂ ਨੂੰ 51-51 ਹਜ਼ਾਰ ਰੁਪਏ ਦੇ ਚੈੱਕ ਸਮਾਜਿਕ ਕੰਮਾਂ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ ਹਨ। ਕਿਰਤ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਤਹਿਤ ਹਲਕਾ ਮੁਹਾਲੀ ਦੇ 958 ਲਾਭਪਾਤਰੀਆਂ ਦੇ ਖਾਤਿਆਂ ਵਿੱਚ 1 ਕਰੋੜ 7 ਲੱਖ ਰੁਪਏ ਦੀ ਰਾਸ਼ੀ ਪਾਈ ਗਈ ਹੈ। ਸ੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਲਾਗੂ ਕਰਨ ਜਾ ਰਹੀ ਹੈ, ਜਿਸ ਦਾ ਆਗਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 20 ਅਗਸਤ ਨੂੰ ਮੁਹਾਲੀ ਤੋਂ ਕਰਨਗੇ। ਸੂਬੇ ਦੇ ਲਗਭਗ 43 ਲੱਖ ਪਰਿਵਾਰਾਂ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆ ਕੇ ਪੰਜ ਲੱਖ ਤੱਕ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਅਜੈਬ ਸਿੰਘ ਬਾਕਰਪੁਰ, ਰਜਿੰਦਰ ਸਿੰਘ ਰਾਏਪੁਰ ਕਲਾਂ, ਸਰਪੰਚ ਹਰਚਰਨ ਸਿੰਘ ਗਿੱਲ ਲਾਂਡਰਾ, ਰਣਜੀਤ ਸਿੰਘ ਗਿੱਲ ਸਰਪੰਚ ਜਗਤਪੁਰਾ, ਜਗਤਾਰ ਸਿੰਘ ਸਰਪੰਚ ਬਾਕਰਪੁਰ, ਅਜਮੇਰ ਸਿੰਘ ਸਰਪੰਚ ਦਾਊਂ, ਦਵਿੰਦਰ ਸਿੰਘ ਸਰਪੰਚ ਕੁਰੜਾ, ਸੁਖਵਿੰਦਰ ਸਿੰਘ ਸਰਪੰਚ ਮੀਢੇਮਾਜਰਾ, ਮਨਜੀਤ ਸਿੰਘ ਤੰਗੋਰੀ ਮੈਂਬਰ ਬਲਾਕ ਸਮਿਤੀ, ਗੁਰਵਿੰਦਰ ਸਿੰਘ ਬੜੀ ਮੈਂਬਰ ਬਲਾਕ ਸਮਿਤੀ, ਕਰਮਜੀਤ ਸਿੰਘ ਸਰਪੰਚ ਬਠਲਾਣਾ, ਪੰਡਤ ਭੁਪਿੰਦਰ ਕੁਮਾਰ ਨਗਾਰੀ ਸਰਪੰਚ ਨਗਾਰੀ, ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਹਰਜਿੰਦਰ ਸਿੰਘ ਸਰਪੰਚ ਢੇਲਪੁਰ, ਮਨਜੀਤ ਸਿੰਘ ਤੰਗੋਰੀ ਮੈਂਬਰ ਬਲਾਕ ਸਮਿਤੀ, ਭਗਵੰਤ ਸਿੰਘ ਗੀਗੇਮਾਜਰਾ, ਸੁਖਦੀਪ ਸਿੰਘ ਸਰਪੰਚ ਝਾਮਪੁਰ, ਫਕੀਰ ਸਿੰਘ ਸਰਪੰਚ ਮੋਟੇਮਾਜਰਾ, ਸ਼ਮਸ਼ੇਰ ਸਿੰਘ ਕੈਲੋਂ ਮੈਂਬਰ ਬਲਾਕ ਸਮਿਤੀ, ਡਾ. ਸੁਰਜੀਤ ਸਿੰਘ ਗਰੇਵਾਲ ਮੈਂਬਰ ਬਲਾਕ ਸਮਿਤੀ ਅਤੇ ਜਗਦੀਪ ਸਿੰਘ ਝਾਮਪੁਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ