Share on Facebook Share on Twitter Share on Google+ Share on Pinterest Share on Linkedin ਸਿਹਤ ਮੰਤਰੀ ਬਲਬੀਰ ਸਿੱਧੂ ਨੇ ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨ ਨੂੰ ਦਿੱਤੀ ਵਿੱਤੀ ਸਹਾਇਤਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਗਸਤ: ਪੰਜਾਬ ਦੇ ਸਿਹਤ ਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵੱਲੋਂ ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨ ਫੇਜ਼-3ਬੀ2 ਮੁਹਾਲੀ ਨੂੰ ਵਿੱਤੀ ਸਹਾਇਤਾ ਦੇ ਤੌਰ ’ਤੇ 51 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਿਹਤ ਮੰਤਰੀ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨ ਫੇਜ਼-3ਬੀ2 ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਸਮਾਜਿਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਅਤੇ ਲੋਕ ਭਲਾਈ ਦੇ ਕਾਰਜ ਕੀਤੇ ਜਾਣੇ ਬਹੁਤ ਹੀ ਸ਼ਲਾਘਾਯੋਗ ਹੈ। ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਸਮੇਤ ਐਸੋਸੀਏਸ਼ਨ ਦੇ ਪ੍ਰਧਾਨ ਦਲੀਪ ਸਿੰਘ ਚੰਢੋਕ, ਸਕੱਤਰ ਜਤਿੰਦਰ ਸਿੰਘ ਜੌਲੀ, ਰਾਮ ਸਰੂਪ ਜੋਸ਼ੀ, ਜਸਪ੍ਰੀਤ ਸਿੰਘ ਗਿੱਲ ਸ਼ਹਿਰੀ ਪ੍ਰਧਾਨ ਕਾਂਗਰਸ, ਕੌਂਸਲਰ ਕੁਲਜੀਤ ਸਿੰਘ ਬੇਦੀ, ਜੀਪੀਐਸ ਗਿੱਲ, ਪ੍ਰੇਮ ਕੁਮਾਰ ਸ਼ਰਮਾ, ਅਜੀਤ ਸਿੰਘ ਸੋਢੀ, ਅਨੂਪ ਸਿੰਘ, ਸਾਬਕਾ ਡੀਐਸਪੀ ਸ੍ਰੀ ਕੰਗ ਆਦਿ ਨੇ ਕੈਬਨਿਟ ਮੰਤਰੀ ਵੱਲੋਂ ਐਸੋਸੀਏਸ਼ਨ ਨੂੰ ਸੌਂਪੇ ਗਏ 51 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਪ੍ਰਤੀ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ