ਸਿਹਤ ਮੰਤਰੀ ਬਲਬੀਰ ਸਿੱਧੂ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਚਰਨਜੀਤ ਵਾਲੀਆ ਦੀ ਖਬਰਸਾਰ ਪੁੱਛੀ

ਛਾਤੀ ਦੀ ਇਨਫੈਕਸ਼ਨ ਦੇ ਚਲਦੇ ਹਸਪਤਾਲ ਦਾਖ਼ਲ ਹਨ ਚਰਨਜੀਤ ਸਿੰਘ ਵਾਲੀਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਨਵੰਬਰ:
ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਅੱਜ ਫੋਰਟਿਸ ਹਸਪਤਾਲ ਵਿਖੇ ਚਰਨਜੀਤ ਸਿੰਘ ਵਾਲੀਆ, ਪ੍ਰਧਾਨ ਨਰਸਿੰਗ ਟਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਅਤੇ ਪੰਜਾਬੀ ਫਿਲਮ ਪ੍ਰੋਡਿਊਸਰ ਐਸੋਸੀਏਸ਼ਨ, ਚੇਅਰਮੈਨ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਅਤੇ ਡਾ. ਦਿਆਲ ਸਿੰਘ ਮੈਮੋਰੀਅਲ ਸਕੂਲ ਆਫ਼ ਨਰਸਿੰਗ, ਸ੍ਰੀ ਆਨੰਦਪੁਰ ਸਾਹਿਬ, ਦਾ ਹਾਲ ਚਾਲ ਜਾਨਣ ਲਈ ਫੋਰਟਿਸ ਹਸਪਤਾਲ ਪੁੱਜੇ।
ਚਰਨਜੀਤ ਸਿੰਘ ਵਾਲੀਆ ਛਾਤੀ ਦੀ ਇਨਫੈਕਸ਼ਨ ਦੇ ਕਾਰਨ ਫੋਰਟਿਸ ਹਸਪਤਾਲ ਵਿਚ ਦਾਖਿਲ ਹਨ। ਮੰਤਰੀ ਬਲਬੀਰ ਸਿੱਧੂ ਨੇ ਇਸ ਮੌਕੇ ਹਸਪਤਾਲ ਦੇ ਡਾਕਟਰਾਂ ਅਤੇ ਪ੍ਰਸ਼ਾਸਨਿਕ ਅਮਲੇ ਤੋਂ ਵਾਲੀਆ ਦੀ ਸਿਹਤ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਉਨ੍ਹਾਂ ਨੂੰ ਵਾਲੀਆ ਦੇ ਇਲਾਜ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਆਉਣ ਦੀ ਹਦਾਇਤ ਵੀ ਕੀਤੀ। ਮੰਤਰੀ ਸਿੱਧੂ ਨੇ ਇਸ ਮੌਕੇ ਚਰਨਜੀਤ ਸਿੰਘ ਵਾਲੀਆ ਦੀ ਛੇਤੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਕਿਹਾ ਕਿ ਉਹ ਇਸ ਅੌਖੀ ਘੜੀ ਵਿੱਚ ਹਰ ਤਰ੍ਹਾਂ ਨਾਲ ਵਾਲੀਆ ਪਰਿਵਾਰ ਦੇ ਨਾਲ ਹਨ।
ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਨਰਸਿੰਗ ਟਰੇਨਿੰਗ ਦੇ ਖੇਤਰ ਵਿੱਚ ਚਰਨਜੀਤ ਵਾਲੀਆ ਇਕ ਜਾਣਿਆ ਪਛਾਣਿਆ ਅਤੇ ਸਨਮਾਨਿਤ ਨਾਮ ਹੈ. ਉਨ੍ਹਾਂ ਕਿਹਾ ਕਿ ਕੋਰੋਨਾ ਦੀ ਇਸ ਮਹਾਮਾਰੀ ਨਾਲ ਲੜਨ ਵਿੱਚ ਨਰਸਾਂ ਨੇ ਕੋਰੋਨਾ ਵਾਰੀਅਰਜ ਵਜੋਂ ਅਹਿਮ ਭੂਮਿਕਾ ਅਦਾ ਕੀਤੀ ਹੈ ਅਤੇ ਖਾਸ ਤੌਰ ਤੇ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਤੋਂ ਟਰੇਨਿੰਗ ਹਾਸਲ ਕਰਕੇ ਵੱਖ ਵੱਖ ਹਸਪਤਾਲਾਂ ਵਿੱਚ ਕੰਮ ਕਰਦੀਆਂ ਨਰਸਾਂ ਨੇ ਆਪਣੇ ਕਾਲਜ ਅਤੇ ਪੰਜਾਬ ਦਾ ਨਾਂ ਹਰ ਪਾਸੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਰੋਨਾ ਮਹਾਮਾਰੀ ਨੂੰ ਠੱਲ੍ਹ ਪਾਉਣ ਲਈ ਵੱਡੇ ਕਦਮ ਚੁੱਕੇ ਹਨ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਜਿਕਰਯੋਗ ਹੈ ਕਿ ਚਰਨਜੀਤ ਸਿੰਘ ਵਾਲੀਆ ਨਵਾਬ ਜੱਸਾ ਸਿੰਘ ਆਹਲੂਵਾਲੀਆ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਵੀ ਹਨ ਅਤੇ ਇਹ ਸੰਸਥਾ ਵਾਲੀਆ ਦੀ ਅਗਵਾਈ ਹੇਠ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਤਪਰ ਹੁੰਦੀ ਹੈ। ਚਰਨਜੀਤ ਸਿੰਘ ਵਾਲੀਆ ਨੇ ਇਸ ਮੌਕੇ ਸਿਹਤ ਮੰਤਰੀ ਸਿੱਧੂ ਦਾ ਇੱਥੇ ਆਉਣ ਤੇ ਧੰਨਵਾਦ ਕੀਤਾ।
ਇਸ ਮੌਕੇ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਦੇ ਐਮਡੀ ਅਤੇ ਚਰਨਜੀਤ ਸਿੰਘ ਵਾਲੀਆ ਦੀ ਧਰਮ ਪਤਨੀ ਜਸਵਿੰਦਰ ਕੌਰ ਵਾਲੀਆ, ਰਾਜਾ ਕੰਵਰੋਜਤ ਸਿੰਘ (ਸੀਨੀਅਰ ਕਾਂਗਰਸੀ ਆਗੂ) ਡਾ. ਪਰਮਜੀਤ ਸਿੰਘ ਵਾਲੀਅ ਸਕਿਨ ਸਪੈਸ਼ਲਿਸਟ, ਨਰਸਿੰਗ ਟਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਡਾ. ਸੁਖਵਿੰਦਰ ਸਿੰਘ ਵਿੱਤ ਸਕੱਤਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …