ਸਿਹਤ ਮੰਤਰੀ ਬਲਬੀਰ ਸਿੱਧੂ ਨੇ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਬੱਚਿਆਂ ਲਈ ਖੇਡ ਮੈਦਾਨ ਬਣਾਉਣ ਤੇ ਮਾਰਕੀਟ ਦੇ ਨਵੀਨੀਕਰਨ ’ਤੇ 3.55 ਕਰੋੜ ਖ਼ਰਚ ਕੀਤੇ ਜਾਣਗੇ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਨਵੰਬਰ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਦੱਸਿਆ ਕਿ ਇੱਥੋਂ ਦੇ ਫੇਜ਼-9 ਦੀ ਮਾਰਕੀਟ ਦੇ ਨਵੀਨੀਕਰਨ ’ਤੇ 101 ਲੱਖ 8 ਹਜ਼ਾਰ ਰੁਪਏ ਖ਼ਰਚ ਕੀਤੇ ਜਾਣਗੇ ਅਤੇ ਵੱਖ-ਵੱਖ ਪਾਰਕਾਂ ਵਿੱਚ 3.55 ਕਰੋੜ ਦੀ ਲਾਗਤ ਨਾਲ ਬੱਚਿਆਂ ਲਈ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਹਾਲੀ ਸ਼ਹਿਰ ਦੀ ਸੁੰਦਰਤਾ ਨੂੰ ਚਾਰ ਚੰਨ ਲਗਾਉਣ ਲਈ ਮਾਰਕੀਟਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੈਕਟਰ-71 ਵਿੱਚ ਸੜਕਾਂ ਦੀ ਰੀਕਾਰਪੈਟਿੰਗ ’ਤੇ 49 ਲੱਖ 50 ਹਜ਼ਾਰ ਰੁਪਏ ਖ਼ਰਚ ਕੀਤੇ ਜਾ ਰਹੇ ਹਨ।
ਸ੍ਰੀ ਸਿੱਧੂ ਨੇ ਦੱਸਿਆ ਕਿ 75 ਲੱਖ 84 ਹਜ਼ਾਰ ਰੁਪਏ ਦੀ ਲਾਗਤ ਨਾਲ ਕਮਲਾ ਮਾਰਕੀਟ ਫੇਜ਼-6, ਪੀਰ ਬਾਬਾ ਪਾਰਕ ਫੇਜ਼-1 ਅਤੇ ਫੇਜ਼-2 ਦੀ ਪਾਰਕ ਵਿੱਚ ਵਾਲੀਬਾਲ ਕੋਰਟ, ਲਾਅਨ ਟੈਨਿਸ ਕੋਰਟ, ਬਾਸਕਟਬਾਲ ਕੋਰਟ, ਬੈਡਮਿੰਟਨ ਕੋਰਟ, 26 ਲੱਖ 22 ਹਜ਼ਾਰ ਰੁਪਏ ਦੀ ਲਾਗਤ ਨਾਲ ਐਸਸੀਐਲ ਸੁਸਾਇਟੀ ਸੈਕਟਰ-70 ਅਤੇ ਸੈਕਟਰ-71 ਦੀਆਂ ਚਾਰ ਪਾਰਕਾਂ ਵਿੱਚ ਵਾਲੀਬਾਲ ਕੋਰਟ, ਬੈਡਮਿੰਟਨ ਕੋਰਟ, 41 ਲੱਖ 18 ਹਜ਼ਾਰ ਰੁਪਏ ਦੀ ਲਾਗਤ ਨਾਲ ਲੇਸਰ ਵੈਲੀ ਫੇਜ਼-9, ਰੋਜ਼ ਗਾਰਡਨ ਫੇਜ਼-3ਬੀ1 ਅਤੇ ਸੈਕਟਰ-74 ਵਿਖੇ ਵਾਲੀਬਾਲ ਕੋਰਟ, ਬਾਸਕਟਬਾਲ ਕੋਰਟ, 61 ਲੱਖ 46 ਹਜ਼ਾਰ ਰੁਪਏ ਦੀ ਲਾਗਤ ਨਾਲ ਫੇਜ਼-10 ਅਤੇ ਫੇਜ਼-11 ਦੀ ਪਾਰਕ ਵਿੱਚ ਵਾਲੀਬਾਲ ਕੋਰਟ, ਬਾਸਕਟਬਾਲ ਕੋਰਟ, ਬੈਡਮਿੰਟਨ ਕੋਰਟ ਦੀ ਉਸਾਰੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਆਮ ਤੌਰ ’ਤੇ ਬੱਚਿਆਂ ਦੇ ਪਾਰਕਾਂ ਵਿੱਚ ਖੇਡਣ ਸਬੰਧੀ ਝਗੜਿਆਂ ਦੀ ਨੌਬਤ ਆ ਜਾਂਦੀ ਸੀ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕਮਿਸ਼ਨਰ ਡਾ. ਕਮਲ ਗਰਗ, ਸਾਬਕਾ ਕੁਲਜੀਤ ਸਿੰਘ ਬੇਦੀ, ਅਮਰੀਕ ਸਿੰਘ ਸੋਮਲ, ਜਸਬੀਰ ਸਿੰਘ ਮਾਣਕੂ, ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਫੇਜ਼-6 ਦੇ ਪ੍ਰਧਾਨ ਐਨਐਸ ਸਿੱਧੂ, ਮਨਜੀਤ ਸਿੰਘ ਭੱਲਾ, ਬਲਵਿੰਦਰ ਸਿੰਘ, ਰਜਿੰਦਰ ਕੌਰ ਭੱਟੀ, ਸੁਰਜੀਤ ਕੌਰ, ਪ੍ਰਦੀਪ ਸੋਨੀ, ਦਿਲਬਾਗ ਸਿੰਘ, ਅੰਮ੍ਰਿਤ ਮਰਵਾਹਾ, ਬਿਕਰਮਜੀਤ ਹੂੰਝਾਣ, ਮੁੱਖ ਇੰਜੀਨੀਅਰ ਮੁਕੇਸ਼ ਗਰਗ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…