Share on Facebook Share on Twitter Share on Google+ Share on Pinterest Share on Linkedin ਸਿਹਤ ਮੰਤਰੀ ਬਲਬੀਰ ਸਿੱਧੂ ਨੇ ਗਊਸ਼ਾਲਾ ਦੇ ਵਿਸਥਾਰ ਤੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਊਸ਼ਾਲਾ ਦੇ ਵਿਸਥਾਰ ਨਾਲ ਸੜਕ ਹਾਦਸਿਆਂ ਤੇ ਟਰੈਫ਼ਿਕ ਜਾਮ ਤੋਂ ਮਿਲੇਗੀ ਵੱਡੀ ਰਾਹਤ: ਸਿੱਧੂ ਕਰੋਨਾ ਮਹਾਮਾਰੀ ਦੇ ਬਾਵਜੂਦ ਮੁਹਾਲੀ ਹਲਕੇ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਰਵਾਉਣ ਦਾ ਦਾਅਵਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਸਤੰਬਰ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਵਿੱਚ ਗਊਸ਼ਾਲਾ ਦੇ ਵਿਸਥਾਰ ਅਤੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਣ ਸਮੇਤ ਹੋਰ ਵੱਖ-ਵੱਖ ਥਾਵਾਂ ’ਤੇ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦਾਅਵਾ ਕੀਤਾ ਕਿ ਕਰੋਨਾ ਮਹਾਮਾਰੀ ਸੰਕਟ ਦੇ ਬਾਵਜੂਦ ਮੁਹਾਲੀ ਹਲਕੇ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਇਨ੍ਹਾਂ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿਹਤ ਮੰਤਰੀ ਸਿੱਧੂ ਨੇ ਮੁਹਾਲੀ ਵਿੱਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਗਊਸ਼ਾਲਾ ਦੇ ਵਿਸਥਾਰ ਅਤੇ ਨਵੀਨੀਕਰਨ ’ਤੇ 30 ਲੱਖ ਰੁਪਏ ਖ਼ਰਚੇ ਜਾਣਗੇ। ਇਹ ਕੰਮ ਨੇਪਰੇ ਚੜ੍ਹਨ ਨਾਲ ਸ਼ਹਿਰ ਵਾਸੀਆਂ ਨੂੰ ਲਾਵਾਰਿਸ ਪਸ਼ੂਆਂ ਕਾਰਨ ਸੜਕ ਹਾਦਸਿਆਂ ਅਤੇ ਸੜਕਾਂ ’ਤੇ ਟਰੈਫ਼ਿਕ ਜਾਮ ਤੋਂ ਛੁਟਕਾਰਾ ਮਿਲੇਗਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਮਟੌਰ ਵਿੱਚ ਲਾਵਾਰਿਸ ਅਤੇ ਪਾਲਤੂ ਪਸ਼ੂਆਂ ਕਾਰਨ ਦੋ ਧਿਰਾਂ ਵਿਚਾਲੇ ਝਗੜਾ ਹੋ ਜਾਣ ਕਾਰਨ ਤਣਾਅਪੂਰਨ ਸਥਿਤੀ ਪੈਦਾ ਹੋ ਗਈ ਸੀ ਅਤੇ ਸਿਹਤ ਮੰਤਰੀ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਸੀ। ਉਨ੍ਹਾਂ ਦੱਸਿਆ ਕਿ ਫੇਜ਼-3ਏ, ਫੇਜ਼-3ਬੀ1 ਟੀ-ਪੁਆਇੰਟ ’ਤੇ 30 ਲੱਖ ਦੀ ਲਾਗਤ ਨਾਲ ਟਰੈਫ਼ਿਕ ਲਾਈਟਾਂ ਲਾਈਆਂ ਜਾਣਗੀਆਂ। ਇੰਜ ਹੀ ਪਿੰਡ ਕੁੰਭੜਾ ਦੀ ਫਿਰਨੀ ਅਤੇ ਵੱਖ-ਵੱਖ ਗਲੀਆਂ ਵਿੱਚ ਪੇਵਰ ਬਲਾਕ ਲਗਾਏ ਜਾਣਗੇ। ਫੇਜ਼-10 ਤੇ ਫੇਜ਼-11 ਵਿੱਚ ਪੇਵਰ ਬਲਾਕ ਲਗਾਉਣ ਅਤੇ ਘਰਾਂ ਦੇ ਨੇੜੇ ਗਰਿੱਲਾਂ ਲਗਾਉਣ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ, ਐਸਈ ਮੁਕੇਸ਼ ਗਰਗ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਤੇ ਅਮਰੀਕ ਸਿੰਘ ਸੋਮਲ, ਨਛੱਤਰ ਸਿੰਘ, ਗੁਰਸਾਹਿਬ ਸਿੰਘ, ਵਕੀਲ ਨਰਪਿੰਦਰ ਸਿੰਘ ਰੰਗੀ, ਨਰੇਸ਼ ਧੀਮਾਨ, ਕਮਲਪ੍ਰੀਤ ਬਨੀ, ਰਾਜੇਸ਼ ਲਖੋਤਰਾ, ਜੰਗ ਬਹਾਦਰ ਸਿੰਘ ਕੁੰਭੜਾ, ਠੇਕੇਦਾਰ ਗੁਰਮੇਲ ਸਿੰਘ, ਪ੍ਰਕਾਸ਼ ਸ਼ਰਮਾ, ਗੁਰਮੀਤ ਸਿੰਘ ਬੈਦਵਾਨ, ਡਿੰਪਲ ਸੱਭਰਵਾਲ, ਗੁਰਚਰਨ ਸਿੰਘ ਭੰਵਰਾ, ਹਰਪਾਲ ਸਿੰਘ ਸੋਢੀ, ਜਸਵਿੰਦਰ ਸ਼ਰਮਾ, ਰਾਜ ਕੁਮਾਰ ਸ਼ਾਹੀ, ਸਤੀਸ਼ ਸੈਣੀ ਐਕਸੀਅਨ, ਹਰਪ੍ਰੀਤ ਸਿੰਘ ਐਕਸੀਅਨ, ਰਾਜਵੀਰ ਸਿੰਘ ਐਕਸੀਅਨ, ਅਵਨੀਤ ਕੌਰ ਐਕਸੀਅਨ, ਸੁਨੀਲ ਸ਼ਰਮਾ ਐਸਡੀਓ, ਨੀਲਮ ਰਾਣੀ ਐਸਡੀਓ, ਸੁਖਵਿੰਦਰ ਸਿੰਘ ਐਸਡੀਓ, ਧਰਮਿੰਦਰ ਸਿੰਘ ਜੇਈ, ਪਵਨ ਕੁਮਾਰ ਜੇਈ ਆਦਿ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ