ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਫੇਜ਼-6 ਵਿੱਚ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ

ਕਰੋਨਾ ਪੀੜਤ ਮਰੀਜ਼ਾਂ ਦੀ ਜਲਦੀ ਸਿਹਤਯਾਬੀ ਲਈ ਕੇਂਦਰ ਵਿੱਚ ਸਾਰੀਆਂ ਲੋੜੀਂਦੀਆਂ ਸਹੂਲਤਾਂ ਉਪਲਬਧ

ਪੰਜਾਬ ਦੇ ਲੋਕਾਂ ਨੂੰ ਮਹਾਮਾਰੀ ਤੋਂ ਬਚਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੂਨ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇੱਥੋਂ ਦੇ ਫੇਜ਼-6 ਸਥਿਤ ਰੈਣ ਬਸੇਰੇ ਵਿੱਚ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਕੀਤਾ ਗਿਆ। ਮਿਹਰ ਫਾਊਂਡੇਸ਼ਨ ਨੇ ਸਹਿਯੋਗ ਨਾਲ ਖੋਲੇ ਗਏ ਇਸ ਕੇਂਦਰ ਵਿੱਚ ਫਿਲਹਾਲ 20 ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿੱਚ ਕੋਵਿਡ ਪੀੜਤ ਮਰੀਜ਼ਾਂ ਦੀ ਜਲਦ ਸਿਹਤਯਾਬੀ ਲਈ ਲੋੜੀਂਦੀਆਂ ਸਾਰੀਆਂ ਸਹੂਲਤਾਂ ਉਪਲਬਧ ਹਨ। ਇੱਥੇ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ, ਮੈਡੀਕਲ ਆਕਸੀਜਨ, ਤਿੰਨ ਵਕਤ ਦੀ ਰੋਟੀ, ਸਾਫ਼ ਪਾਣੀ, ਬਿਸਤਰੇ ਦਿੱਤੇ ਜਾਣਗੇ ਅਤੇ ਮਰੀਜ਼ਾਂ ਨੂੰ ਬਿਲਕੁਲ ਘਰ ਵਰਗਾ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿੱਚ ਡਾਕਟਰ ਤੇ ਨਰਸਿੰਗ ਸਟਾਫ਼ ਮਰੀਜ਼ਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਰਹਿਣਗੇ।
ਸਿਹਤ ਮੰਤਰੀ ਨੇ ਕਿ ਕੋਵਿਡ ਮਹਾਮਾਰੀ ਦੇ ਇਸ ਮਾੜੇ ਦੌਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਮੁੱਖ ਮੰਤਵ ਸੂਬੇ ਦੇ ਲੋਕਾਂ ਦੀ ਤੰਦਰੁਸਤੀ ਯਕੀਨੀ ਕਰਨਾ ਹੈ ਜਿਸ ਵਾਸਤੇ ਸਮੁੱਚਾ ਪ੍ਰਸ਼ਾਸਨ ਪੂਰੀ ਮਿਹਨਤ ਅਤੇ ਲਗਨ ਨਾਲ ਡਟਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਜਾ ਰਹੀ ਮਿਆਰੀ ਅਤੇ ਉਤਮ ਸਿਹਤ ਸਹੂਲਤਾਂ ਸਦਕਾ ਅੱਜ ਸੂਬੇ ਵਿੱਚ ਨਵੇਂ ਕੋਵਿਡ ਕੇਸਾਂ ਅਤੇ ਮੌਤਾਂ ਦੀ ਗਿਣਤੀ ਕਾਫ਼ੀ ਘੱਟ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾਸਕ ਪਾਉਣ, ਇਕ ਦੂਜੇ ਤੋਂ ਦੋ ਗਜ਼ ਦੀ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਿਹੀਆਂ ਬੁਨਿਆਦੀ ਸਾਵਧਾਨੀਆਂ ਦੀ ਪੂਰੀ ਸ਼ਿੱਦਤ ਨਾਲ ਪਾਲਣਾ ਕੀਤੀ ਜਾਵੇ ਤਾਂਕਿ ਇਸ ਮਹਾਂਮਾਰੀ ਤੋਂ ਪੂਰੀ ਤਰ੍ਹਾਂ ਅਤੇ ਛੇਤੀ ਨਿਜਾਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਸਿਹਤ ਲਈ ਪੂਰੀ ਤਰ੍ਹਾਂ ਫ਼ਿਕਰਮੰਦ ਹੈ ਅਤੇ ਉਨ੍ਹਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਲਈ ਪਹਿਲੇ ਦਿਨ ਤੋਂ ਹੀ ਪੂਰੀ ਵਾਹ ਲਾ ਰਹੀ ਹੈ।
ਸ੍ਰੀ ਸਿੱਧੂ ਨੇ ਆਖਿਆ ਕਿ ਜਿੱਥੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੋਵਿਡ ਟੀਕਾਕਰਨ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ, ਉੱਥੇ ਕੋਵਿਡ ਸੈਂਪਲਿੰਗ ਦਾ ਕੰਮ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਸਾਵਧਾਨੀ ਅਤੇ ਨਿਯਮਾਂ ਦਾ ਪਾਲਣ ਕਰਨਾ ਯਕੀਨੀ ਬਣਾਉਣ। ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮਿਹਰ ਫਾਊਂਡੇਸ਼ਨ ਤੋਂ ਗਗਨ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਐਸਐਮਓ. ਡਾ. ਐਚਐਸਚੀਮਾ ਅਤੇ ਹੋਰ ਸਿਆਸੀ ਆਗੂ ਅਤੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…