ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਨਵਾਂ ਟਿਊਬਵੈੱਲ ਲਗਾਉਣ ਦੇ ਕੰਮ ਦਾ ਉਦਘਾਟਨ

ਸਰਬਪੱਖੀ ਵਿਕਾਸ ਪੱਖੋਂ ਮੁਹਾਲੀ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ: ਸਿੱਧੂ

ਐਚਐਮ ਹਾਊਸਿੰਗ ਵੈਲਫੇਅਰ ਸੁਸਾਇਟੀ ਨੂੰ ਸਮਾਜਿਕ ਕਾਰਜਾਂ ਲਈ 50 ਹਜ਼ਾਰ ਰੁਪਏ ਦਾ ਚੈੱਕ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਵੇਂ ਵਰ੍ਹੇ ਦੇ ਸ਼ੱੁਭ ਮੌਕੇ ’ਤੇ ਇੱਥੋਂ ਦੇ ਫੇਜ਼-3ਬੀ1 ਸਥਿਤ ਐਚਐਮ ਰਿਹਾਇਸ਼ੀ ਬਲਾਕ ਦੇ ਬਾਸ਼ਿੰਦਿਆਂ ਨੂੰ ਲੋੜ ਅਨੁਸਾਰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਨਵਾਂ ਟਿਊਬਵੈੱਲ ਲਗਾਉਣ ਲਈ ਕੰਮ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਟਿਊਬਵੈਲ ਲਗਾਉਣ ’ਤੇ ਲਗਪਗ 38 ਲੱਖ ਰੁਪਏ ਖ਼ਰਚ ਕੀਤੇ ਜਾਣਗੇ ਅਤੇ ਇਹ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ ਇਸ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਨਹੀਂ ਆਵੇਗੀ।
ਇਸ ਮੌਕੇ ਮੰਤਰੀ ਨੇ ਐਚਐਮ ਹਾਊਸਿੰਗ ਵੈਲਫੇਅਰ ਸੁਸਾਇਟੀ ਨੂੰ ਸਮਾਜਿਕ ਗਤੀਵਿਧੀਆਂ ਲਈ 50 ਹਜ਼ਾਰ ਰੁਪਏ ਦਾ ਚੈੱਕ ਵੀ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਤੇ ਗਤੀਸ਼ੀਲ ਅਗਵਾਈ ਹੇਠ ਇਲਾਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰ ਦਾ ਬਰਾਬਰ ਤੇ ਚੌਤਰਫਾ ਵਿਕਾਸ ਕੀਤਾ ਜਾ ਰਿਹਾ ਹੈ। ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਕੋਈ ਵੀ ਇਲਾਕਾ ਵਿਕਾਸ ਪੱਖੋਂ ਪਛੜਿਆ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਫੇਜ਼-3ਬੀ1 ਦਾ ਦਰਜਾ ਪਹਿਲਾਂ ਹੀ ਵਧਾ ਦਿੱਤਾ ਗਿਆ ਹੈ ਅਤੇ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਪੂਰੇ ਜ਼ੋਰਾਂ ’ਤੇ ਚਲ ਰਿਹਾ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਮੁਹਾਲੀ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਸਹਿਕਾਰੀ ਬੈਂਕ ਦੇ ਚੇਅਰਮੈਨ ਅਮਰਜੀਤ ਸਿੰਘ ਸਿੱਧੂ, ਸਾਬਕਾ ਕੌਂਸਲਰ ਕੁਲਜੀਤ ਸਿੰਘ ਤੇ ਤਰਨਜੀਤ ਕੌਰ ਗਿੱਲ, ਐਕਸੀਅਨ ਅਨਿਲ ਕੁਮਾਰ, ਐਚਐਮ ਹਾਊਸਿੰਗ ਸੁਸਾਇਟੀ ਦੇ ਪ੍ਰਧਾਨ ਕਰਨਲ ਏਐਸ ਮਾਵੀ, ਮਾ. ਮਦਨ ਸਿੰਘ, ਹਰਬੰਸ ਲਾਲ ਅਰੋੜਾ, ਬ੍ਰਿਜੇਸ਼ ਕਾਲੀਆ, ਅਜੀਤ ਸਿੰਘ, ਰਾਜ ਕੁਮਾਰ, ਪੀਐਸ ਸਹੋਤਾ, ਅਕਸ਼ਿਤ ਸ਼ਰਮਾ, ਦਵਿੰਦਰ ਸਿੰਘ, ਨਰਿੰਦਰ ਸਿੰਘ, ਨਿਰਮੋਲਕ ਸਿੰਘ, ਹਰਪ੍ਰੀਤ ਡਡਵਾਲ, ਜਗਮੋਹਨ ਖੋਸਾ, ਵੀਕੇ ਵੈਦ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…