ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਬਹਿਲੋਲਲੁਰ-ਜੁਝਾਰ ਨਗਰ ਲਿੰਕ ਸੜਕ ਦਾ ਉਦਘਾਟਨ

ਪਿੰਡ ਬਹਿਲੋਲਪੁਰ ਵਿੱਚ ਰੱਖਿਆ ਸੂਬੇਦਾਰ ਮੇਜਰ ਯਾਦਗਾਰੀ ਪਾਰਕ ਦਾ ਨੀਂਹ ਪੱਥਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਨਵੰਬਰ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਨਜ਼ਦੀਕੀ ਪਿੰਡ ਬਹਿਲੋਲਪੁਰ ਵਿੱਚ ‘ਸਮਾਰਟ ਵਿਲੇਜ ਸਕੀਮ’ ਤਹਿਤ ਲਿੰਕ ਸੜਕ ਦਾ ਉਦਘਾਟਨ ਕੀਤਾ ਅਤੇ ਸੂਬੇਦਾਰ ਮੇਜਰ ਅਮੀ ਸਿੰਘ (ਵੀਰ ਚੱਕਰ) ਯਾਦਗਾਰੀ ਪਾਰਕ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਜੁਝਾਰ ਨਗਰ ਤੋਂ ਬਹਿਲੋਲਪੁਰ ਤੱਕ ਲਿੰਕ ਸੜਕ ’ਤੇ 63 ਲੱਖ ਰੁਪਏ ਖ਼ਰਚ ਕੀਤੇ ਗਏ ਹਨ। ਇਹ ਸੜਕ ਬਣਨ ਨਾਲ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਬਹਿਲੋਲਪੁਰ ਵਿੱਚ 50 ਲੱਖ ਦੀ ਲਾਗਤ ਨਾਲ ਸੂਬੇਦਾਰ ਮੇਜਰ ਯਾਦਗਾਰੀ ਪਾਰਕ ਬਣਾਇਆ ਜਾਵੇਗਾ।
ਸ੍ਰੀ ਸਿੱਧੂ ਨੇ ਦੱਸਿਆ ਕਿ ਮੁਹਾਲੀ ਹਲਕੇ ਦੇ ਪਿੰਡਾਂ ਵਿੱਚ ਸਮਾਰਟ ਵਿਲੇਜ ਸਕੀਮ ਤਹਿਤ 31 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਬੁਢਾਪਾ ਪੈਨਸ਼ਨ, ਨੀਲੇ ਕਾਰਡ ਅਤੇ ਫਾਰਮ ਭਰਵਾਉਣ, ਸਿਹਤ ਜਾਂਚ ਕੈਂਪ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਪੇਂਡੂ ਲੋਕਾਂ ਨੂੰ ਦਫ਼ਤਰਾਂ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਮਨਜੀਤ ਸਿੰਘ ਰਾਣਾ ਸਰਪੰਚ ਬਹਿਲੋਲਪੁਰ, ਸੁਰਿੰਦਰਪਾਲ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਢੀਂਡਸਾ ਸਰਪੰਚ ਜੁਝਾਰ ਨਗਰ, ਲੱਕੀ ਕੌਸ਼ਲ, ਖੇਮੀ ਰਾਣਾ ਅਤੇ ਪੰਚਾਇਤੀ ਰਾਜ ਦੇ ਐਕਸੀਅਨ ਮਹੇਸ਼ਵਰ ਚੰਦਰ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…