ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਫੇਜ਼-7 ਦੇ ਪਾਰਕ ਵਿੱਚ ਓਪਨ ਜਿਮ ਦਾ ਉਦਘਾਟਨ

ਮੁਹਾਲੀ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਦਸੰਬਰ:
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜੂਹ ਵਿੱਚ ਵਸਦੇ ਆਈਟੀ ਸਿਟੀ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਜਾਰੀ ਹਨ ਅਤੇ ਮੌਜੂਦਾ ਸਮੇਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਫੇਜ਼-7 (ਵਾਰਡ ਨੰਬਰ-9) ਦੇ ਪਬਲਿਕ ਪਾਰਕ ਵਿਖੇ ਓਪਨ ਜਿਮ ਦਾ ਉਦਘਾਟਨ ਕਰਨ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਸ਼ਹਿਰ ਦੇ ਵਿਕਾਸ ਲਈ ਡੱਕਾ ਵੀ ਨਹੀਂ ਤੋੜਿਆ ਹੈ ਜਦੋਂਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹਰ ਪਾਸੇ ਜੰਗੀ ਪੱਧਰ ’ਤੇ ਵਿਕਾਸ ਦੇ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਪਹਿਲਾਂ ਹੀ ਸ਼ਹਿਰ ਦੇ ਸਾਰੇ 50 ਵਾਰਡਾਂ ਦੇ ਪਾਰਕਾਂ ਵਿੱਚ ਓਪਨ ਜਿਮ ਲਗਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਿੱਚ 50 ਹੋਰ ਓਪਨ ਜਿਮ ਲਗਾਏ ਜਾਣਗੇ। ਜਿਸ ਦੀ ਰਸਮੀ ਸ਼ੁਰੂਆਤ ਹੋ ਚੁੱਕੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਆਗਾਮੀ ਨਗਰ ਨਿਗਮ ਚੋਣਾਂ ਵਿਕਾਸ ਦੇ ਏਜੰਡੇ ’ਤੇ ਲੜੀਆਂ ਜਾਣਗੀਆਂ ਅਤੇ ਸਾਰੇ ਵਾਰਡਾਂ ਵਿੱਚ ਸਾਫ਼ ਸੁਥਰੇ ਕਿਰਦਾਰ ਵਾਲੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਵਾਰਡਾਂ ਵਿੱਚ ਸੰਭਾਵੀ ਉਮੀਦਵਾਰਾਂ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਨੇ ਵੋਟਰਾਂ ਨਾਲ ਤਾਲਮੇਲ ਵੀ ਸ਼ੁਰੂ ਕਰ ਦਿੱਤਾ ਹੈ ਜਦੋਂਕਿ ਵਿਰੋਧੀ ਪਾਰਟੀਆਂ ਨੂੰ ਉਨ੍ਹਾਂ ਦੇ ਮੁਕਾਬਲੇ ਯੋਗ ਉਮੀਦਵਾਰ ਹੀ ਨਹੀਂ ਲੱਭ ਰਹੇ ਹਨ ਅਤੇ ਅਕਾਲੀ ਦਲ ਵਿੱਚ ਚੋਣਾਂ ਤੋਂ ਪਹਿਲਾਂ ਹੀ ਕਲੇਸ਼ ਸ਼ੁਰੂ ਹੋ ਗਿਆ ਹੈ।
ਇਸ ਮੌਕੇ ਬਲਰਾਜ ਕੌਰ ਧਾਲੀਵਾਲ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਅਤੇ ਵੈਲਫੇਅਰ ਸੁਸਾਇਟੀ ਸੈਕਟਰ-61 ਦੇ ਪ੍ਰਧਾਨ ਹਰਦਿਆਲ ਸਿੰਘ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹਾ ਸਹਿਕਾਰੀ ਬੈਂਕ ਦੇ ਚੇਅਰਮੈਨ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸੋਢੀ ਤੇ ਗਗਨ ਧਾਲੀਵਾਲ, ਸਰਬੱਤ ਦਾ ਭਲਾ ਐਸੋਸੀਏਸ਼ਨ ਦੇ ਪ੍ਰਧਾਨ ਜੀਐਸ ਬੋਪਾਰਏ ਅਤੇ ਰਾਜਵੰਤ ਸਿੰਘ, ਨਿਰਮਲ ਸਿੰਘ, ਜੇ.ਐਸ ਬਾਬਾ, ਐਮਐਲ ਘਈ, ਸੁਰਿੰਦਰ ਕੌਰ, ਭੁਪਿੰਦਰ ਕੌਰ ਅਤੇ ਵੈਲਫੇਅਰ ਸੁਸਾਇਟੀ ਸੈਕਟਰ-61 ਦੇ ਅਹੁਦੇਦਾਰ ਜਸਵੀਰ ਸਿੰਘ ਸੈਣੀ, ਮੋਹਨ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਅੌਲਖ, ਜਸਪਾਲ ਸਿੰਘ, ਰਾਮ ਕੁਮਾਰ ਗੁਪਤਾ, ਯਸ਼ਪਾਲ ਅਗਰਵਾਲ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…