ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਫੇਜ਼-2 ਵਿੱਚ ਵਾਟਰ ਬੂਸਟਰ ਦਾ ਉਦਘਾਟਨ

ਮੁਹਾਲੀ ਦੇ ਸਾਰੇ ਵਾਰਡਾਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਦੇ ਵੱਖ ਵੱਖ ਵਾਰਡਾਂ ਵਿੱਚ ਵਿਕਾਸ ਕਾਰਜ ਆਰੰਭ ਕਰਵਾਏ ਗਏ। ਇਸ ਮੌਕੇ ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਪੂਰਾ ਮੁਹਾਲੀ ਸ਼ਹਿਰ ਉਨ੍ਹਾਂ ਦਾ ਆਪਣਾ ਹੈ ਅਤੇ ਇੱਥੇ ਵਿਤਕਰਾ ਰਹਿਤ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਉਹਨਾਂ ਵਲੋੱ ਅੱਜ ਵਿਕਾਸ ਕਾਰਜ ਕਾਰਜ ਆਰੰਭ ਕੀਤੇ ਗਏ ਹਨ ਉਨ੍ਹਾਂ ਵਿੱਚ ਵਿਰੋਧੀ ਧਿਰ ਦੇ ਕੌਂਸਲਰਾਂ ਦੇ ਵਾਰਡ ਵੀ ਹਨ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।
ਇਸ ਦੌਰਾਨ ਉਨ੍ਹਾਂ ਵੱਲੋਂ ਫੇਜ਼-2 ਵਿਚ 80 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਵਾਟਰ ਬੂਸਟਰ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਟਰ ਬੂਸਟਰ ਨਾਲ ਫੇਜ਼ ਦੋ ਅਤੇ ਫੇਜ਼ ਚਾਰ ਵਿੱਚ ਪਾਣੀ ਸਪਲਾਈ ਕੀਤਾ ਜਾਵੇਗਾ ਅਤੇ ਇਸ ਦੇ ਚਾਲੂ ਹੋਣ ਤੋੱ ਬਾਅਦ ਇਸ ਇਲਾਕੇ ਦੇ ਲੋਕਾਂ ਨੂੰ ਪਾਣੀ ਦੀ ਸਪਲਾਈ ਵਿੱਚ ਕੋਈ ਸਮੱਸਿਆ ਨਹੀਂ ਆਵੇਗੀ।
ਇਸ ਦੇ ਨਾਲ ਨਾਲ ਸਿਹਤ ਮੰਤਰੀ ਸਿੱਧੂ ਨੇ ਫੇਜ਼-4 ਦੀ ਮਾਰਕੀਟ ਵਿੱਚ ਕੋਟਾ ਸਟੋਨ ਲਗਾਉਣ ਅਤੇ ਸੀਵਰੇਜ ਸਿਸਟਮ ਨੂੰ ਅਪਗਰੇਡ ਕਰਵਾਉਣ ਦੇ ਕੰਮ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿਚ ਸੀਵਰੇਜ ਸਿਸਟਮ ਅਪਗ੍ਰੇਡ ਹੋਣ ਤੋਂ ਬਾਅਦ ਸੀਵਰੇਜ ਜਾਮ ਹੋਣ ਦੀ ਸਮੱਸਿਆ ਨਹੀਂ ਆਏਗੀ ਅਤੇ ਮਾਰਕੀਟ ਦੇ ਅੱਗੇ ਕੋਟਾ ਸਟੋਨ ਲੱਗਣ ਨਾਲ ਮਾਰਕੀਟ ਦੀ ਦਿੱਖ ਵੀ ਸੁੰਦਰ ਬਣੇਗੀ। ਇਕ ਹੋਰ ਪ੍ਰੋਗਰਾਮ ਤਹਿਤ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਫੇਜ਼ ਇੱਕ ਵਿਰੋਧੀ ਧਿਰ ਦੀ ਕੌਂਸਲਰ ਸ੍ਰੀਮਤੀ ਗੁਰਮੀਤ ਕੌਰ ਦੇ ਵਾਰਡ ਵਿੱਚ ਪੈਂਦੇ ਖੇਤਰ ਵਿੱਚ ਫੁੱਟਪਾਥਾਂ, ਪੇਵਰ ਬਲਾਕਾਂ ਅਤੇ ਸੜਕ ਦੀ ਮੁਰੰਮਤ ਦੇ ਕੰਮ ਵੀ ਆਰੰਭ ਕਰਵਾਏ।
ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ 56 ਲੱਖ ਪੰਜਾਬ ਵਾਸੀਆਂ ਨੂੰ 5 ਲੱਖ ਰੁਪਏ ਦੀ ਹੈਲਥ ਇੰਸ਼ੋਰੈਂਸ ਸਕੀਮ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਦੋਵਾਂ ਹੀ ਖੇਤਰਾਂ ਵਿੱਚ ਪੰਜਾਬ ਸਰਕਾਰ ਪੰਜਾਬ ਦੇ ਵਸਨੀਕਾਂ ਨੂੰ ਉੱਚ ਸੁਵਿਧਾਵਾਂ ਦੇਣ ਲਈ ਹੋਰ ਉਪਰਾਲੇ ਕਰ ਰਹੀ ਹੈ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਰਜਿੰਦਰ ਸਿੰਘ ਰਾਣਾ ਸਾਬਕਾ ਪ੍ਰਧਾਨ ਨਗਰ ਕੌਂਸਲ, ਜਸਪ੍ਰੀਤ ਕੌਰ ਮੁਹਾਲੀ, ਦਵਿੰਦਰ ਵਾਲੀਆ, ਰੁਪਿੰਦਰ ਕੌਰ ਰੀਨਾ (ਤਿੰਨੇ ਕੌਂਸਲਰ), ਸੀਨੀਅਰ ਆਗੂ ਰਾਜਾ ਕੰਵਰਜੋਤ ਸਿੰਘ, ਬਲਬੀਰ ਸਿੰਘ ਪ੍ਰਧਾਨ ਮਾਰਕੀਟ ਫੇਜ਼-4, ਰਾਜਿੰਦਰ ਚੌਹਾਨ, ਗੁਰਮੀਤ ਲਾਡੀ, ਰਾਜਿੰਦਰ ਬੇਦੀ, ਰਾਜ ਕੁਮਾਰ ਬੱਤਰਾ, ਰਾਜਿੰਦਰ ਕਾਲਾ, ਨਰਿੰਦਰ ਸਿੰਘ, ਮਨਪਰੀਤ, ਐਸਐਸ ਸੋਢੀ, ਹਰਜੀਤ ਸਿੰਘ, ਪਰਮਿੰਦਰ ਸਿੰਘ ਬੰਟੀ, ਜਤਿੰਦਰ ਧਾਲੀਵਾਲ, ਡਾ ਗੁਰਦੀਪ ਸਿੰਘ, ਨਵਦੀਪ ਨਵੀ, ਰਵੀ, ਰਜਨੀ ਸੋਢੀ, ਜਤਿੰਦਰ ਵਰਮਾ, ਪ੍ਰਭਜੋਤ ਕੌਰ, ਚਰਨਜੀਤ ਕੌਰ, ਸੁਖਪਾਲ ਸਿੰਘ, ਸੁਖਦੀਪ ਸਿੰਘ, ਚੈਤੰਨਿਆ, ਗੁਲਾਟੀ, ਦਰਸ਼ਨ ਸਿੰਘ, ਹਰਜਿੰਦਰ ਕੱਕੜ, ਅਮਰਜੀਤ ਬਰਾੜ, ਬਲਦੇਵ ਸਿੰਘ ਧਨੋਆ, ਕਰਨ ਜੌਹਰ, ਪਰਮਜੀਤ ਚੌਹਾਨ, ਐਚਐਸ ਕੰਵਲ ਤੇ ਹੋਰ ਵਸਨੀਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…