ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਕੈਂਸਰ ਦੀ ਮੁੱਢਲੀ ਜਾਣਕਾਰੀ ਬਾਰੇ ਕਿਤਾਬ ਲੋਕ ਅਰਪਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਟੇਟ ਐਵਾਰਡੀ ਡਾ. ਬਲਦੇਵ ਸਿੰਘ ਅੌਲਖ ਵੱਲੋਂ ਪੰਜਾਬੀ ਵਿੱਚ ਲਿਖੀ ਕਿਤਾਬ ‘ਪ੍ਰੋਸਟੇਟ (ਗਦੂਦ) ਦੇ ਕੈਂਸਰ ਬਾਰੇ ਮੁੱਲਾਂ ਦੀ ਮੁੱਢਲੀ ਜਾਣਕਾਰੀ’ ਲੋਕ ਅਰਪਣ ਕੀਤੀ। ਉਨ੍ਹਾਂ ਕਿਹਾ ਕਿ 2021 ਦੇ ਪ੍ਰੋਸਟੇਟ ਕੈਂਸਰ ਦੀਆਂ ਰਿਪੋਰਟਾਂ ਅਨੁਸਾਰ ਭਾਰਤ ਵਿੱਚ 14 ਲੱਖ ਲੋਕ ਪ੍ਰਭਾਵਿਤ ਹੋਏ ਹਨ। ਜਿਨ੍ਹਾਂ ਨੇ ਹਸਪਤਾਲ ਦੀ ਸਲਾਹ ਲਈ ਪਰ ਅਸਲ ਗਿਣਤੀ ਇਸ ਤੋਂ ਵੀ ਕਿਤੇ ਵੱਧ ਹੈ। ਇਸ ਲਈ ਕੈਂਸਰ ਬਾਰੇ ਮੁੱਢਲੀ ਜਾਣਕਾਰੀ ਹੀ ਇਲਾਜ ਦੀ ਕੁੰਜੀ ਹੈ।
ਇਸ ਕਿਤਾਬ ਵਿੱਚ ਡਾ. ਅੌਲਖ ਨੇ ਸਲਾਹ ਦਿੱਤੀ ਹੈ ਕਿ 50 ਸਾਲ ਦੀ ਉਮਰ ਤੋਂ ਬਾਅਦ ਪੁਰਸ਼ਾਂ ਨੂੰ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਜੇ ਪਿਸ਼ਾਬ ਜਾਂ ਯੋਨ ਸਮੱਸਿਆ ਹੈ ਤਾਂ ਉਨ੍ਹਾਂ ਨੂੰ ਯੂਰੋਲੋਜਿਸਟ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ। ਸ੍ਰੀ ਸਿੱਧੂ ਨੇ ਡਾ. ਅੌਲਖ ਅਤੇ ਸੰਪਾਦਕ ਡਾ. ਅਪਾਰ ਸਿੰਘ ਬਿੰਦਰਾ ਨੂੰ ਵਧਾਈ ਦਿੱਤੀ ਅਤੇ ਇਸ ਕਿਤਾਬ ਨੂੰ ਲੋਕਾਂ ਦੀਆਂ ਜਾਨਾਂ ਬਚਾਉਣ ਵਿੱਚ ਸਹਾਈ ਹੋਣ ਦੇ ਕਾਬਲ ਦੱਸਿਆ।
ਇਹ ਕਿਤਾਬ ਡਾ. ਬਲਦੇਵ ਸਿੰਘ ਅੌਲਖ ਮੁੱਖ ਯੂਰੋਲੋਜਿਸਟ ਅਤੇ ਟਰਾਂਸਪਲਾਂਟ ਸਰਜਨ ਹਸਪਤਾਲ ਲੁਧਿਆਣਾ ਨੇ ਲਿਖੀ ਹੈ। ਪ੍ਰੋਸਟੇਟ ਕੈਂਸਰ ਜੋ 50 ਸਾਲ ਤੋਂ ਵੱਧ ਉਮਰ ਦੇ ਪੁਰਸ਼ਾਂ ਨੂੰ ਤਾਂ ਪ੍ਰਭਾਵਿਤ ਕਰਦਾ ਹੀ ਹੈ ਅਤੇ ਇਹ ਵੱਖ-ਵੱਖ ਮਰੀਜ਼ਾਂ ਨੂੰ ਵੱਖਰੇ ਢੰਗ ਨਾਲ ਪ੍ਰਭਾਵਿਤ ਕਰਦਾ ਹੈ। ਇਹ ਪੁਰਸ਼ਾਂ ਵਿੱਚ ਕਾਫ਼ੀ ਮਾਤਰਾ ਵਿੱਚ ਹੁੰਦਾ ਹੈ ਅਤੇ ਉਮਰ ਦੇ ਲਿਹਾਜ ਨਾਲ ਗਿਣਤੀ ਵਧਦੀ ਜਾਂਦੀ ਹੈ। ਇਸ ਲਈ ਲੋਕਾਂ ਨੂੰ ਇਸ ਬਿਮਾਰੀ ਦੇ ਮਾਹਰ ਡਾਕਟਰਾਂ ਅਤੇ ਯੂਰੋਲੋਜਿਸਟ ਤੋਂ ਆਪਣੇ ਮਾਮਲਿਆਂ ਵਿੱਚ ਇਲਾਜ ਦੇ ਅਸਲ ਤਰੀਕਿਆਂ ਬਾਰੇ ਜਾਣਨ ਦੀ ਲੋੜ ਹੈ ਤਾਂ ਜੋ ਆਮ ਲੋਕ ਸੋਸ਼ਲ ਮੀਡੀਆ ਉੱਤੇ ਮੌਜੂਦ ਗਲਤ ਜਾਣਕਾਰੀ ਜਾਂ ਅਖੌਤੀ ਮਾਹਰਾਂ ਦੀ ਜਾਣਕਾਰੀ ਦਾ ਸ਼ਿਕਾਰ ਨਾ ਹੋਵੇ। ਕਿਤਾਬ ਕੈਂਸਰ ਦੇ ਲੱਛਣ ਅਤੇ ਸੰਕੇਤਾਂ, ਨਿਦਾਨ, ਪੜਾਵਾਂ, ਸਰਜਰੀ, ਰੇਡੀਓਥੈਰੇਪੀ, ਹਾਰਮੋਨਲ ਥੈਰੇਪੀ ਅਤੇ ਪ੍ਰੋਸਟੇਟ ਕੈਂਸਰ ਮਰੀਜ਼ਾਂ ਦੀ ਖੁਰਾਕ ਸਮੇਤ ਵੱਖੋ-ਵੱਖ ਢੰਗਾਂ ਬਾਰੇ ਦੱਸਦੀ ਹੈ।
ਡਾ. ਅੌਲਖ ਨੇ ਕਿਹਾ ਕਿ ਚੰਗੀ ਖਬਰ ਹੈ ਪ੍ਰੋਸਟੇਟ ਕੈਂਸਰ ਇਲਾਜ ਯੋਗ ਹੈ ਅਤੇ ਹੋ ਸਕਦਾ ਹੈ ਕਿ ਉਹ ਮਰੀਜ਼ਾਂ ਨੂੰ ਨਾ ਮਾਰ ਸਕੇ ਪਰ ਬੁਰੀ ਖ਼ਬਰ ਇਹ ਹੈ ਕਿ ਮਰੀਜ਼ ਕਾਫੀ ਦੇਰ ਨਾਲ ਮੂਤਰ ਮਾਹਰ ਯੂਰੋਲੋਜਿਸਟ ਨਾਲ ਸਲਾਹ-ਮਸ਼ਵਰਾ ਕਰਦੇ ਹਨ। ਜਿਸ ਨਾਲ ਬਿਮਾਰੀ ਗੰਭੀਰ ਹੋ ਜਾਂਦੀ ਹੈ। ਇਸ ਮੌਕੇ ਡਾ. ਅਪਾਰ ਸਿੰਘ ਬਿੰਦਰਾ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਇਹੋ ਜਿਹੀਆਂ ਜਾਣਕਾਰੀ ਭਰਪੂਰ ਹੋਰ ਕਿਤਾਬਾਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…