Nabaz-e-punjab.com

ਸਿਹਤ ਮੰਤਰੀ ਬਲਬੀਰ ਸਿੱਧੂ ਨੇ ਲਖਨੌਰ ਵਿੱਚ ਸੀਵਰੇਜ ਦੀ ਮਸ਼ੀਨੀ ਸਫ਼ਾਈ ਦੀ ਕੀਤੀ ਸ਼ੁਰੂਆਤ

ਚਾਚੂ ਮਾਜਰਾ, ਮੌਲੀ ਬੈਦਵਾਨ, ਚਿੱਲਾ, ਬਾਕਰਪੁਰ ਵਿੱਚ ਵੀ ਸ਼ੁਰੂ ਕੀਤੀ ਜਾਵੇਗੀ ਮਸ਼ੀਨੀ ਸਫ਼ਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜਲੇ ਪਿੰਡ ਲਖਨੌਰ ਵਿੱਚ ਸੀਵਰੇਜ ਦੀ ਮਸ਼ੀਨੀ ਸਫ਼ਾਈ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਨਿਵੇਕਲੀ ਪਹਿਲਕਦਮੀ ਦੇ ਪਿੱਛੇ ਦਾ ਮੁੱਖ ਉਦੇਸ਼ ਸੀਵਰੇਜ ਦੀ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਪਿੰਡਾਂ ਦੇ ਵਸਨੀਕਾਂ ਨੂੰ ਗੰਦਗੀ ਤੋਂ ਨਿਜਾਤ ਦਿਵਾਈ ਜਾ ਸਕੇ। ਉਨ੍ਹਾਂ ਐਲਾਨ ਕੀਤਾ ਕਿ ਜਲਦੀ ਹੀ 2.93 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਮੌਲੀ ਬੈਦਵਾਨ, ਚਾਚੂਮਾਜਰਾ, ਚਿੱਲਾ ਅਤੇ ਬਾਕਰਪੁਰ ਵਿੱਚ ਵੀ ਮਸ਼ੀਨੀ ਸਫ਼ਾਈ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਗਮਾਡਾ ਨਾਲ ਤਾਲਮੇਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਸ਼ਹਿਰੀ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾਣਗੇ ਅਤੇ ਇਸ ਸਬੰਧੀ ਪਿੰਡਾਂ ਲਈ ਵੱਖਰਾ ਨਵਾਂ ਮਾਸਟਰ ਪਲਾਨ ਬਣਾਇਆ ਜਾਵੇਗਾ।
ਇਸ ਮੌਕੇ ਸ੍ਰੀ ਸਿੱਧੂ ਨੇ ਪਿੰਡ ਲਖਨੌਰ ਦੇ ਵਸਨੀਕਾਂ ਨੂੰ ਬੁਢਾਪਾ ਪੈਨਸ਼ਨਾਂ ਦੇ 8 ਮਨਜ਼ੂਰੀ ਪੱਤਰ, 13 ਮਗਨਰੇਗਾ ਜੌਬ ਕਾਰਡ, ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਤਕਸੀਮ ਕਰਨ ਤੋਂ ਇਲਾਵਾ ਗਰਾਮ ਪੰਚਾਇਤ ਲਖਨੌਰ ਨੂੰ 178 ਨੀਲੇ ਕਾਰਡ ਲਾਭਪਾਤਰੀਆਂ ਦੀ ਸੂਚੀ ਵੀ ਸੌਂਪੀ ਗਈ। ਇੰਝ ਹੀ ਉਨ੍ਹਾਂ 70 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਸਬੰਧੀ ਮਨਜ਼ੂਰੀ ਪੱਤਰ ਵੀ ਦਿੱਤੇ ਗਏ ਅਤੇ ਭਰੋਸਾ ਦਿੱਤਾ ਕਿ ਮੁਹਾਲੀ ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਲਖਨੌਰ ਐਨ ਚੋਅ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਸਾਹਿਲ ਸ਼ਰਮਾ, ਨਰਿੰਦਰ ਸਿੰਘ, ਅਮਰਜੀਤ ਸਿੰਘ, ਬਲਕਾਰ ਸਿੰਘ, ਨੰਬਰਦਾਰ ਗੁਰਮੁੱਖ ਸਿੰਘ ਤੇ ਜਸਵਿੰਦਰ ਸਿੰਘ, ਸੰਦੀਪ ਸਿੰਘ ਜੱਟ, ਦਰਬਾਰਾ ਸਿੰਘ ਗਿੱਲ, ਸਾਬਕਾ ਸਰਪੰਚ ਸਤਨਾਮ ਸਿੰਘ, ਪਰਦੀਪ ਸੋਨੀ ਪੰਜਾਬ ਡੇਅਰੀ, ਜਗਦੇਵ ਸਿੰਘ, ਚਮਨ ਲਾਲ ਗੁਰਿੰਦਰ ਗੁਰੀ, ਗਿਆਨ ਸਿੰਘ, ਅਵਤਾਰ ਸਿੰਘ ਬਿੱਲਾ, ਸੱਜਣ ਸਿੰਘ ਗਿਆਨੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …