ਸਿਹਤ ਮੰਤਰੀ ਬਲਬੀਰ ਸਿੱਧੂ ਦੀ ਅਗਵਾਈ ’ਚ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ ’ਤੇ: ਸ਼ਰਮਾ

ਪਿੰਡ ਗੁਡਾਣਾ ਤੇ ਢੇਲਪੁਰ ਵਿੱਚ ਲਗਾਏ ਕੋਵਿਡ ਵੈਕਸੀਨੇਸ਼ਨ ਕੈਂਪਾਂ ਦਾ ਚੇਅਰਮੈਨ ਸ਼ਰਮਾ ਨੇ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਮਿਸ਼ਨ ਫਤਿਹ-2 ਤਹਿਤ ਕਰੋਨਾ ਨੂੰ ਮਾਤ ਦੇਣ ਲਈ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ ਉਤੇ ਹੈ ਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਤਾਰ ਕੈਂਪ ਲਗਾ ਕੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਅੱਗੇ ਵੱਧ ਕੇ ਲਾਹਾ ਲੈਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਪਿੰਡ ਗੁਡਾਣਾ ਅਤੇ ਢੇਲਪੁਰ ਵਿਖੇ ਲਾਏ ਵੈਕਸੀਨੇਸ਼ਨ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਇਸ ਮੌਕੇ ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਕੇਂਦਰ ਸਰਕਾਰ ਵੱਲੋਂ ਭੇਜੀ ਜਾ ਰਹੀ ਵੈਕਸੀਨ ਲੋਕਾਂ ਤੱਕ ਪੁਜਦੀ ਕੀਤੀ ਜਾ ਰਹੀ ਹੈ, ਉਥੇ ਪੰਜਾਬ ਸਰਕਾਰ ਵੱਲੋਂ ਅਣਥੱਕ ਕੋਸ਼ਿਸ਼ਾਂ ਨਾਲ ਆਪਣੇ ਪੱਧਰ ਉਤੇ ਵੀ ਵੈਕਸੀਨੇਸ਼ਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਲਈ ਲੋਕਾਂ ਨੂੰ ਅੱਗੇ ਵੱਧ ਕੇ ਇਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਇਸ ਦਾ ਕੋਈ ਮਾੜਾ ਪ੍ਰਭਾਵ ਨਹੀਂ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਅਫਵਾਹ ਉਤੇ ਯਕੀਨ ਕੀਤੇ ਬਿਨਾਂ ਇਹ ਵੈਕਸੀਨ ਲਗਵਾਈ ਜਾਵੇ। ਉਨ੍ਹਾਂ ਦੱਸਿਆ ਕਿ ਸੂਬੇ ਦੇ ਹਸਪਤਾਲਾਂ ਵਿੱਚ ਆਕਸੀਜ਼ਨ ਸਬੰਧੀ ਵੀ ਕੋਈ ਕਮੀ ਨਹੀਂ ਹੈ ਤੇ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ। ਜੇ ਕਿਤੇ ਕਿਸੇ ਕਿਸਮ ਦੀ ਕੋਈ ਦਿੱਕਤ ਆਉਂਦੀ ਵੀ ਹੈ ਤਾਂ ਉਹ ਫੌਰੀ ਦੂਰ ਕੀਤੀ ਜਾਂਦੀ ਹੈ।
ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਉਹ ਖੁਦ ਵੀ ਵੈਕਸੀਨ ਲਗਵਾਉਣ ਤੇ ਅੱਗੇ ਹੋਰਨਾਂ ਨੂੰ ਵੀ ਵੱਧ ਤੋਂ ਵੱਧ ਵੈਕਸੀਨ ਲਗਵਾਉਣ ਲਈ ਪ੍ਰੇਰਨ। ਇਸ ਮੌਕੇ ਸਰਪੰਚ ਹਰਿੰਦਰ ਸਿੰਘ ਜੌਨੀ ਪੰਚ ਜਗਤਾਰ ਸਿੰਘ, ਧਰਮਿੰਦਰ ਸਿੰਘ ਪੰਚ, ਹਰਜਿੰਦਰ ਸਿੰਘ ਸਰਪੰਚ ਢੇਲਪੁਰ, ਕੁਲਵਿੰਦਰ ਸਿੰਘ, ਕਰਮਜੀਤ ਸਿੰਘ, ਵਕੀਲ ਸਿੰਘ, ਨਿਰਮਲ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …