Nabaz-e-punjab.com

ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਮੁਹਾਲੀ ਵਿੱਚ ਲੋਕ ਭਲਾਈ ਕੇਂਦਰ ਦਾ ਉਦਘਾਟਨ

ਇਲਾਕੇ ਦੇ ਲੋਕਾਂ ਨੂੰ ਇਕ ਛੱਤ ਥੱਲੇ ਮਿਲੇਗਾ ਸਾਰੀਆਂ ਲੋਕ ਭਲਾਈ ਸਕੀਮਾਂ ਦਾ ਲਾਭ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੁਲਾਈ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਹਿਲਕਦਮੀ ਕਰਦਿਆਂ ਮੁਹਾਲੀ ਹਲਕੇ ਦੇ ਲੋਕਾਂ ਨੂੰ ਇਕੋ ਛੱਤ ਥੱਲੇ ਸਾਰੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਇੱਥੋਂ ਫੇਜ਼-1 ਵਿੱਚ ਲੋਕ ਭਲਾਈ ਕੇਂਦਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇੱਥੇ ਇਕੋ ਛੱਤ ਥੱਲੇ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਵਜ਼ੀਫ਼ਾ ਸਕੀਮ, ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਪ੍ਰਸੂਤਾ ਲਾਭ ਤੇ ਬਾਲੜੀ ਤੋਹਫ਼ਾ ਸਕੀਮ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਤੇ ਹੋਰ ਸਕੀਮਾਂ ਸਬੰਧੀ ਫਾਰਮ ਭਰੇ ਜਾਣਗੇ।
ਸ੍ਰੀ ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਪਿੰਡਾਂ ਦੀਆਂ ਸੱਥਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਪਿਛਲੇ ਸੱਤ ਮਹੀਨਿਆਂ ਵਿੱਚ ਕਿਰਤ ਵਿਭਾਗ ਦੀਆਂ ਸਕੀਮਾਂ ਅਧੀਨ ਹਲਕੇ ਦੇ ਲੋਕਾਂ ਨੂੰ ਇਕ ਕਰੋੜ ਸੱਤ ਲੱਖ ਰੁਪਏ ਦੇ ਵਜ਼ੀਫ਼ੇ ਦਿਵਾਏ ਗਏ, ਜਦੋਂਕਿ 700 ਲਾਭਪਾਤਰੀਆਂ ਨੂੰ ਬੁਢਾਪਾ, ਵਿਧਵਾ ਤੇ ਆਸ਼ਰਿਤ ਪੈਨਸ਼ਨਾਂ ਲਵਾਈਆਂ ਗਈਆਂ। ਸਿਹਤ ਮੰਤਰੀ ਨੇ ਦੱਸਿਆ ਕਿ ਕੈਂਪਾਂ ਦੌਰਾਨ ਲੋਕਾਂ ਨੂੰ ਜਾਗਰੂਕ ਕਰਕੇ ਉਨ੍ਹਾਂ ਦੇ 2700 ਨੀਲੇ ਕਾਰਡਾਂ ਦੇ ਫਾਰਮ ਭਰੇ ਗਏ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਲਾਈ ਸਕੀਮਾਂ ਸਬੰਧੀ ਕਿਤੇ ਵੀ ਜਾਣ ਦੀ ਬਜਾਏ ਇੱਥੇ ਆ ਕੇ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਆਪਣੇ ਫਾਰਮ ਭਰਨ, ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਦਘਾਟਨ ਮੌਕੇ ਉਨ੍ਹਾਂ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਅਤੇ ਲੇਬਰ ਕਾਰਡ ਵੀ ਵੰਡੇ ਗਏ।
ਇਸ ਮੌਕੇ ਸਿਹਤ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਯੂਥ ਆਗੂ ਕੰਵਰਬੀਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਰਾਹੀ, ਸੀਡੀਪੀਓ ਅਰਵਿੰਦਰ ਕੌਰ, ਕੌਂਸਲਰ ਅਮਰੀਕ ਸਿੰਘ ਸੋਮਲ, ਨਛੱਤਰ ਸਿੰਘ, ਰਣਧੀਰ ਸਿੰਘ ਸਰਪੰਚ ਸੇਖਨ ਮਾਜਰਾ, ਬੀਸੀ ਪ੍ਰੇਮੀ, ਕੁਲਦੀਪ ਸਿੰਘ ਬਿੱਟੂ, ਗੁਰਸਾਹਿਬ ਸਿੰਘ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਚੌਧਰੀ ਰਿਸ਼ੀਪਾਲ ਸਨੇਟਾ, ਅਮਨਦੀਪ ਕੌਰ ਸਰਪੰਚ ਤੰਗੌਰੀ, ਐਚਐਸ ਕਮਲ, ਕੁਲਵਿੰਦਰ ਸਿੰਘ, ਰਾਜੇਸ਼ ਲਖੋਤਰਾ, ਗੁਰਪ੍ਰੀਤ ਸਿੰਘ ਗਿੰਨੀ, ਛੱਜਾ ਸਿੰਘ ਸਰਪੰਚ ਕੁਰੜੀ ਅਤੇ ਸਵਰਨ ਸਿੰਘ ਸਾਬਕਾ ਸਰਪੰਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪੱਧਰ ਕਨਵੈਨਸ਼ਨਾਂ…