ਸਿਹਤ ਮੰਤਰੀ ਬਲਬੀਰ ਸਿੱਧੂ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ

ਕੈਪਟਨ ਸਮਾਰਟ ਕੁਨੈਕਟ ਸਕੀਮ ਅਧੀਨ ਪੰਜਾਬ ਭਰ ਵਿੱਚ 1.75 ਲੱਖ ਨੌਜਵਾਨਾਂ ਨੂੰ ਮਿਲੇ ਸਮਾਰਟ ਫੋਨ

ਅਕਾਦਮਿਕ ਵਰ੍ਹੇ 2021-22 ਦੌਰਾਨ ਬਾਰ੍ਹਵੀਂ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਮਿਲਣਗੇ ਸਮਾਰਟ ਫੋਨ

ਮੁਹਾਲੀ ਦੇ 5671 ਵਿਦਿਆਰਥੀਆਂ ਦੇ ਹੱਥਾਂ ਵਿੱਚ ਪਹੁੰਚੇ ਸਮਾਰਟ ਫੋਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਡਿਜੀਟਲ ਤੌਰ ’ਤੇ ਸਮਰੱਥ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੈਪਟਨ ਸਮਾਰਟ ਕੁਨੈਕਟ ਸਕੀਮ ਤਹਿਤ ਬਾਰ੍ਹਵੀਂ ਜਮਾਤ ਦੇ 1.75 ਲੱਖ ਤੋਂ ਵੱਧ ਲੜਕੇ ਅਤੇ ਲੜਕੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੇ ਅਤੇ ਅੰਤਿਮ ਪੜਾਅ ਤਹਿਤ ਨੌਜਵਾਨਾਂ ਨੂੰ ਸਮਾਰਟ ਫੋਨ ਵੰਡੇ।
ਸ੍ਰੀ ਸਿੱਧੂ ਨੇ ਦੱਸਿਆ ਕਿ ਇਹ ਯੋਜਨਾ ਅਗਲੇ ਵਿੱਦਿਅਕ ਵਰ੍ਹੇ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਮੁਹਾਲੀ ਦੇ ਲਗਭਗ 5671 ਵਿਦਿਆਰਥੀਆਂ ਨੂੰ ਸਮਾਰਟ ਫੋਨ ਪ੍ਰਦਾਨ ਕੀਤੇ ਗਏ ਹਨ। ਸੀਨੀਅਰ ਸੈਕੰਡਰੀ ਜਮਾਤ ਦੇ ਵਿਦਿਆਰਥੀਆਂ ਲਈ ਸਮਾਰਟ ਫੋਨਾਂ ਤੋਂ ਇਲਾਵਾ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 3500 ਟੈਬਲੇਟ ਪ੍ਰਦਾਨ ਕੀਤੇ ਗਏ ਹਨ ਤਾਂ ਜੋ ਵਿਦਿਆਰਥੀ ਸ਼ੁਰੂਆਤੀ ਉਮਰ ਵਿੱਚ ਹੀ ਡਿਜੀਟਲ ਇੰਟਰਫੇਸ ਦਾ ਤਜਰਬਾ ਹਾਸਲ ਕਰ ਸਕਣ ਅਤੇ ਉਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਮਾਨ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਸਿੱਖਣ ਲਈ ਈ-ਕਨਟੈਂਟ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਕੋਵਿਡ ਚੁਣੌਤੀ ਦੇ ਬਾਵਜੂਦ ਆਪਣੀ ਪੜ੍ਹਾਈ ਜਾਰੀ ਰੱਖ ਸਕਣ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਏਡੀਸੀ ਰਾਜੀਵ ਕੁਮਾਰ ਗੁਪਤਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਜਰਨੈਲ ਸਿੰਘ ਕਾਲਕੇ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …