Nabaz-e-punjab.com

ਸਿਹਤ ਮੰਤਰੀ ਨੇ ਜੁਝਾਰ ਨਗਰ ਦੇ ਵਿਕਾਸ ਲਈ 37.50 ਲੱਖ ਦੀ ਗਰਾਂਟ ਦੇ ਚੈੱਕ ਵੰਡੇ

ਮੁਹਾਲੀ ਹਲਕੇ ਦੇ ਪਿੰਡਾਂ ਦਾ ਸ਼ਹਿਰ ਦੀ ਤਰਜ਼ ’ਤੇ ਸਰਬਪੱਖੀ ਵਿਕਾਸ ਕੀਤਾ ਜਾਵੇਗਾ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਇੱਥੋਂ ਦੇ ਦਾਰਾ ਸਟੂਡੀਓ ਨੇੜਲੇ ਪਿੰਡ ਜੁਝਾਰ ਨਗਰ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮਿਲਣ ਦੀ ਆਸ ਬੱਝ ਗਈ ਹੈ। ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜੁਝਾਰ ਨਗਰ ਦੇ ਸਰਬਪੱਖੀ ਵਿਕਾਸ ਕਾਰਜਾਂ ਲਈ 37.50 ਲੱਖ ਰੁਪਏ ਦੀ ਗਰਾਂਟ ਦੇ ਵੱਖ-ਵੱਖ ਚੈੱਕ ਦਿੱਤੇ ਗਏ। ਇਹ ਸਾਰਾ ਪੈਸਾ ਗੰਦੇ ਪਾਣੀ ਦੀ ਨਿਕਾਸੀ ਅਤੇ ਹੋਰਨਾਂ ਕੰਮਾਂ ’ਤੇ ਖ਼ਰਚਿਆਂ ਜਾਵੇਗਾ। ਇਨ੍ਹਾਂ ਵਿੱਚ ਸਿਹਤ ਮੰਤਰੀ ਨੇ 27.50 ਲੱਖ ਰੁਪਏ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਅਖ਼ਤਿਆਰੀ ਕੋਟੇ ’ਚੋਂ 10 ਲੱਖ ਰੁਪਏ ਦੀ ਗਰਾਂਟ ਸ਼ਾਮਲ ਹੈ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਮੁਹਾਲੀ ਹਲਕੇ ਦੇ ਪਿੰਡਾਂ ਦਾ ਸ਼ਹਿਰ ਦੀ ਤਰਜ਼ ’ਤੇ ਸਰਬਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਪੇਂਡੂ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਤੰਦਰੁਸਤ ਪੰਜਾਬ ਮਿਸ਼ਨ ਅਤੇ ਸਵੱਛ ਭਾਰਤ ਮੁਹਿੰਮ ਨੂੰ ਮਜਬੂਤ ਬਣਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਜਿੱਥੇ ਪਿੰਡਾਂ ਦੀ ਜੂਨੀ ਸੁਧਰੇਗੀ, ਉੱਥੇ ਲੋਕਾਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਸਿਹਤ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਲੋਕਾਂ ਨੇ ਜੁਝਾਰ ਨਗਰ ਦੀਆਂ ਗਲੀਆਂ ਨਾਲੀਆਂ, ਸ਼ੁੱਧ ਪੀਣ ਵਾਲਾ ਪਾਣੀ, ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਗੁਰਪ੍ਰੀਤ ਸਿੰਘ ਢੀਂਡਸਾ ਸਰਪੰਚ ਜੁਝਾਰ ਨਗਰ, ਵਿਜੈ ਲਕਸ਼ਮੀ, ਬਿਮਲਾ ਦੇਵੀ, ਨਾਰੋ ਦੇਵੀ, ਗੁਰਵਿੰਦਰ ਕੌਰ, ਸੁਖਵਿੰਦਰ ਕੌਰ, ਮਨਿੰਦਰ ਸਿੰਘ ਮੰਨਾ, ਜੋਗਿੰਦਰ ਸਿੰਘ ਤੇ ਦਰਸ਼ਨ ਸਿੰਘ (ਸਾਰੇ ਪੰਚ), ਅਮਰਜੀਤ ਸਿੰਘ ਮੋਨੀ, ਲੈਂਡ ਮਾਰਗੇਜ ਬੈਂਕ ਦੇ ਚੇਅਰਮੈਨ ਧਰਮ ਸਿੰਘ ਸੈਣੀ, ਪਰਮਿੰਦਰ ਸਿੰਘ, ਸਲਮਾਨ ਖਾਨ, ਪਵਨ ਵਿੱਜ ਅਤੇ ਜਸਬੀਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…