Nabaz-e-punjab.com

ਸਿਹਤ ਮੰਤਰੀ ਨੇ ਬੜਂਮਾਜਰਾ ਵਿੱਚ ਸੀਵਰੇਜ ਪਾਉਣ ਲਈ ਪੰਚਾਇਤ ਨੂੰ 10 ਲੱਖ ਰੁਪਏ ਦੀ ਗਰਾਂਟ ਦਿੱਤੀ

ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਗਸਤ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਬੜਂਮਾਜਰਾ ਵਿੱਚ ਸੀਵਰੇਜ ਪਾਉਣ ਲਈ ਪੰਚਾਇਤ ਨੂੰ 10 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਪਿੰਡ ਵਿੱਚ ਸੀਵਰੇਜ ਪਾਉਣ ਦੀ ਮੰਗ ਕੀਤੀ ਜਾ ਰਹੀ ਸੀ ਲੇਕਿਨ ਪਿਛਲੀ ਅਕਾਲੀ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਡੱਕਾ ਨਹੀਂ ਤੋੜਿਆ ਲੇਕਿਨ ਹੁਣ ਕੈਪਟਨ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਬੜਮਾਜਰਾ ਵਿੱਚ ਸੀਵਰੇਜ ਪੈਣ ਨਾਲ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ ਅਤੇ ਇਹ ਪ੍ਰਾਜੈਕਟ ਨੇਪਰੇ ਚੜ੍ਹਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਸਿਹਤ ਮੰਤਰੀ ਨੇ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ 14ਵੇਂ ਵਿੱਤ ਕਮਿਸ਼ਨ ਅਤੇ ਮਗਨਰੇਗਾ ਫੰਡਾਂ ’ਚੋਂ 3 ਕਰੋੜ 16 ਲੱਖ ਅਤੇ ਰੂਰਲ ਡਿਵੈਲਪਮੈਂਟ ਫੰਡ (ਆਰਡੀਐੱਫ਼) ’ਚੋਂ 1 ਕਰੋੜ 2 ਲੱਖ ਰੁਪਏ ਖਰਚੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਆਸ਼ੇ ਨਾਲ ਪੰਜਾਬ ਸਰਕਾਰ ਸਰਬੱਤ ਸਿਹਤ ਬੀਮਾ ਯੋਜਨਾ ਲਾਗੂ ਕਰਨ ਜਾ ਰਹੀ ਹੈ ਅਤੇ ਰਾਜ ਦੇ 43 ਲੱਖ ਪਰਿਵਾਰਾਂ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆ ਕੇ 5 ਲੱਖ ਤੱਕ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਰਣਜੀਤ ਕੌਰ ਸਰਪੰਚ, ਗੁਰਦੇਵ ਸਿੰਘ ਸਿੱਧੂ, ਕਰਨੈਲ ਸਿੰਘ ਸਿੱਧੂ, ਹਰਪਾਲ ਸਿੰਘ ਪਾਲਾ, ਬਲਾਕ ਸਮਿਤੀ ਮੈਂਬਰ ਕਮਲਜੀਤ ਕੌਰ, ਨੰਬਰਦਾਰ ਸੁਖਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਹਨ ਸਿੰਘ ਬਠਲਾਣਾ, ਅਜੈਬ ਸਿੰਘ ਬਾਕਰਪੁਰ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਜਰਨੈਲ ਕੌਰ, ਜਗਦੀਸ਼ ਸਰਪੰਚ ਬੜਂਮਾਜਰਾ ਕਲੋਨੀ, ਗੁਰਵਿੰਦਰ ਸਿੰਘ ਬੜੀ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

CM lays foundation stone of expansion of the DAC, Moga by constructing third and fourth floor

CM lays foundation stone of expansion of the DAC, Moga by constructing third and fourth fl…