Nabaz-e-punjab.com

ਸਿਹਤ ਮੰਤਰੀ ਨੇ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੁਨੇਹੇ ਮੁਤਾਬਕ ਸਾਰੀਆਂ ਧਿਰਾਂ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ: ਸਿੱਧੂ

ਸਮਾਗਮ ਦੌਰਾਨ ਮੈਡੀਕਲ ਜਾਂਚ ਕੈਂਪ ਲਗਾਇਆ, ਮੁਫ਼ਤ ਦਵਾਈਆਂ ਦਿੱਤੀਆਂ ਤੇ ਸੰਗਤ ਨੂੰ ਪੌਦੇ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ:
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਦੇ ਸਾਹਮਣੇ ਗਰਾਊਂਡ ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਪ੍ਰੀਤ ਸਿੰਘ ਮਖੁ ਲੁਧਿਆਣਾ ਵਾਲੇ, ਭਾਈ ਸੁਰਿੰਦਰ ਸਿੰਘ ਜੋਧਪੁਰੀ, ਭਾਈ ਓਂਕਾਰ ਸਿੰਘ ਊਨਾ ਵਾਲੇ, ਬੀਬੀਆਂ ਦੇ ਜਥੇ ਸਮੇਤ ਹੋਰਨਾਂ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਵਿੱਚ ਇਲਾਕੇ ਦੀਆਂ ਹੋਰ ਧਾਰਮਿਕ ਸ਼ਖ਼ਸੀਅਤਾਂ ਵਿੱਚ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਬਾਬਾ ਦਰਸ਼ਨ ਸਿੰਘ, ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲੇ, ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਨੇ ਪਹੁੰਚ ਕੇ ਸਮਾਗਮ ਦੀ ਸੋਭਾ ਵਧਾਈ।
ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਸਾਰੀਆਂ ਧਿਰਾਂ ਨੂੰ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਇਸ ਉੱਤੇ ਚੱਲਦਿਆਂ ਸਾਨੂੰ ਇੱਕਜੱੁਟ ਹੋ ਕੇ ਗੁਰੂਆਂ ਦੇ ਪੁਰਬ ਮਨਾਉਣੇ ਚਾਹੀਦੇ ਹਨ। ਗੁਰੂ ਨਾਨਕ ਦੇਵ ਜੀ ਦੇ ਵਾਤਾਵਰਨ ਨੂੰ ਬਚਾਉਣ ਦੇ ਉਪਦੇਸ਼ ’ਤੇ ਚੱਲਦਿਆਂ ਕੀਰਤਨ ਦਰਬਾਰ ਦੌਰਾਨ ਸੰਗਤ ਨੂੰ ਪੌਦੇ ਵੀ ਵੰਡੇ ਗਏ ਅਤੇ ਮੈਡੀਕਲ ਜਾਂਚ ਕੈਂਪ ਲਾਇਆ ਗਿਆ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਸਮਾਗਮ ਦੌਰਾਨ ਕਿਤਾਬਾਂ ਦਾ ਸਟਾਲ ਲਾਇਆ ਗਿਆ ਤਾਂ ਜੋ ਲੋਕਾਂ ਨੂੰ ਸਿੱਖਿਆ ਦਾ ਚਾਨਣ ਵੰਡਿਆ ਜਾ ਸਕੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਜਥੇਦਾਰ ਅਮਰੀਕ ਸਿੰਘ, ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਕੰਵਰਬੀਰ ਸਿੰਘ ਸਿੱਧੂ, ਕਾਂਗਰਸੀ ਆਗੂ ਰਾਜਾ ਕੰਵਰਜੋਤ ਸਿੰਘ, ਬਲਾਕ ਸਮਿਤੀ ਮੈਂਬਰ ਰਾਜਿੰਦਰ ਸਿੰਘ ਰਾਏਪੁਰ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ, ਜ਼ਿਲ੍ਹਾ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਦੇ ਚੇਅਰਮੈਨ ਮੋਹਨ ਸਿੰਘ ਬਠਲਾਣਾ, ਰਾਜਿੰਦਰ ਸਿੰਘ ਰਾਣਾ, ਕੁਲਜੀਤ ਸਿੰਘ ਬੇਦੀ, ਅਮਰੀਕ ਸਿੰਘ ਸੋਮਲ, ਨਛੱਤਰ ਸਿੰਘ, ਤਰਨਜੀਤ ਕੌਰ, ਕਮਲ ਕਿਸ਼ੋਰ ਸ਼ਰਮਾ, ਬਲਜਿੰਦਰ ਸਿੰਘ ਰਾਏਪੁਰ, ਪਰਮਜੀਤ ਸਿੰਘ ਚੌਹਾਨ, ਦਲਜੀਤ ਕੌਰ ਸਿੱਧੂ ਤੇ ਸੁਰਜੀਤ ਕੌਰ ਸੈਣੀ, ਗੁਰਧਿਆਨ ਸਿੰਘ ਦੁਰਾਲੀ ਅਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…