nabaz-e-punjab.com

ਸਿਹਤ ਮੰਤਰੀ ਵੱਲੋਂ ਆਜ਼ਾਦੀ ਘੁਲਾਟੀਆਂ ਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ

ਡੀਪੀਆਰਓ ਸੁਰਜੀਤ ਸਿੰਘ ਸੈਣੀ ਤੇ ਸਿਨੇਮਾ ਅਪਰੇਟਰ ਗੁਰਬਚਨ ਸਿੰਘ ਨੂੰ ਵੀ ਕੀਤਾ ਸਨਮਾਨਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਗਸਤ:
ਇੱਥੋਂ ਦੇ ਫੇਜ਼-6 ਸਥਿਤ ਸਰਕਾਰੀ ਕਾਲਜ ਵਿੱਚ ਜ਼ਿਲ੍ਹਾ ਪੱਧਰੀ 72ਵੇਂ ਆਜ਼ਾਦੀ ਦਿਹਾੜੇ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਆਜ਼ਾਦੀ ਘੁਲਾਟੀਆਂ ਸਮੇਤ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੁਰਜੀਤ ਸਿੰਘ ਸੈਣੀ, ਸਿਨੇਮਾ ਅਪਰੇਟਰ/ਫੋਟੋਗਰਾਫਰ ਗੁਰਬਚਨ ਸਿੰਘ, ਸਰਕਾਰੀ ਫੌਰੈਂਸਿਕ ਸਾਇੰਸ ਲੈਬਾਰਟਰੀ ਦੇ ਸਹਾਇਕ ਡਾਇਰੈਕਟਰ ਡਾ. ਅਸ਼ਵਨੀ ਕਾਲੀਆ, ਸਹਾਇਕ ਡਾਇਰੈਕਟਰ ਡਾ. ਡੀ.ਪੀ.ਐਸ. ਸਹਿਗਲ, ਸਰਕਾਰੀ ਹਸਪਤਾਲ ਦੇ ਐਸਐਮਓ. ਡਾ. ਮਨਜੀਤ ਸਿੰਘ, ਐਸਐਮਓ ਡਾ. ਵਿਜੈ ਭਗਤ, ਮੈਡੀਕਲ ਅਫ਼ਸਰ ਡਾ. ਰਜਨੀਤ ਰੰਧਾਵਾ, ਆਂਗਨਵਾੜੀ ਵਰਕਰ ਦਲਜੀਤ ਕੌਰ, ਮਾਸਟਰ ਜੈਪਾਲ ਰਾਮਪੁਰ ਸੈਣੀਆਂ, ਈਟੀਟੀ ਅਧਿਆਪਕ ਅਨੁਰੀਤ ਤੇ ਵਰਿੰਦਰਪਾਲ ਸਿੰਘ, ਫਾਰਮਸਿਸਟ ਗਗਨਦੀਪ ਸਿੰਘ ਤੇ ਕਮਲਦੀਪ ਸਿੰਘ, ਜੂਨੀਅਰ ਸਹਾਇਕ ਡੀਸੀ ਦਫਤਰ ਦਲਜੀਤ ਕੌਰ, ਏਐਸਆਈ ਨਾਇਬ ਸਿੰਘ, ਹੌਲਦਾਰ ਅਪਰਿੰਦਰਪਾਲ ਸਿੰਘ, ਸਿਪਾਹੀ ਮਹਿੰਦਰ ਸਿੰਘ, ਮਹਿਲਾ ਸਿਪਾਹੀ ਸੋਨੀਆ, ਸਪਨਾ, ਰੁਪਿੰਦਰ ਕੌਰ ਅਤੇ ਸਿਪਾਹੀ ਮਨਜਿੰਦਰ ਸਿੰਘ, ਸਿਪਾਹੀ ਮਨਜੀਤ ਸਿੰਘ, ਪੜ੍ਹੋ ਪੰਜਾਬ ਪ੍ਰਾਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਪਾਲ ਸਿੰਘ, ਉੱਘੇ ਖਿਡਾਰੀ ਰਾਜਨ, ਅਵਨੀਤ ਖੰਗੂੜਾ, ਹਰਸ਼ਪ੍ਰੀਤ ਸਿੰਘ, ਜਸਨੂਰ ਕੌਰ, ਅਭੀਸ਼ੇਕ ਚਿੱਭ ਨੂੰ ਵੀ ਸਨਮਾਨਿਤ ਕੀਤਾ ਗਿਆ। ਇਨ੍ਹਾਂ ਤੋਂ ਇਲਾਵਾ ਜੈਵਿਕ ਖੇਤੀ ਕਰਨ ਵਾਲੇ ਕਿਸਾਨ ਹਰਜਿੰਦਰ ਸਿੰਘ ਅਤੇ ਬੱਚਿਆਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨ ਵਾਲੇ ਗੁਰਵਾਰਸ ਸਿੰਘ, ਪਰੇਡ ਵਿੱਚ ਹਿੱਸਾ ਲੈਣ ਵਾਲੇ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ੍ਰੀ ਬ੍ਰਹਮ ਮਹਿੰਦਰਾ ਨੇ 5 ਵੀ.ਐਲ.ਈਜ਼ ਨੂੰ ਨਿਯੁਕਤੀ ਪੱਤਰ ਅਤੇ 10 ਵਿਅਕਤੀਆਂ ਨੂੰ ਮਗਨਰੇਗਾ ਜੌਬ ਕਾਰਡ ਵੰਡੇ ਜਦੋਂਕਿ 9 ਕਿਸਾਨਾਂ ਨੂੰ 15 ਲੱਖ 8 ਹਜ਼ਾਰ 461 ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟ ਵੀ ਵੰਡੇ। ਇਸ ਤੋਂ ਇਲਾਵਾ 5 ਕਿਸਾਨਾਂ ਜਿਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਆਪਣੇ ਖੇਤਾਂ ਵਿੱਚ ਫ਼ਸਲ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ, ਉਨ੍ਹਾਂ ਨੂੰ ਵੀ ਪ੍ਰਸੰਸਾ ਪੱਤਰ ਦਿੱਤੇ ਗਏ।
ਇਸ ਮੌਕੇ ਗ੍ਰਹਿ ਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਐਨ.ਐਸ.ਕਲਸੀ, ਡੀਸੀ ਗੁਰਪ੍ਰੀਤ ਕੌਰ ਸਪਰਾ, ਐਸਐਸਪੀ ਕੁਲਦੀਪ ਸਿੰਘ ਚਾਹਲ, ਮੁਹਾਲੀ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ, ਏਡੀਸੀ (ਜਨਰਲ) ਚਰਨਦੇਵ ਸਿੰਘ ਮਾਨ, ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਸਵੀਰ ਸਿੰਘ, ਐਸਡੀਐਮ ਜਗਦੀਪ ਸਹਿਗਲ, ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਰਜਿਸਟਰਾਰ ਬਲਬੀਰ ਸਿੰਘ ਢੋਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …