ਸਿਹਤ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੰਭਾਲਕੀ ਦੀ ਚਾਰ-ਦੀਵਾਰੀ ਦਾ ਰੱਖਿਆ ਨੀਂਹ ਪੱਥਰ

ਪੰਚਾਇਤਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਪੇਂਡੂ ਖੇਤਰ ’ਚ ਵਿਕਾਸ ਗਤੀ ਨੂੰ ਹੋਰ ਹੁਲਾਰਾ ਦੇਵੇਗੀ ਸਰਕਾਰ: ਸਿੱਧੂ

20 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਗਰਾਉਂਡ ਦੀ ਬਣੇਗੀ ਚਾਰ-ਦੀਵਾਰੀ ਅਤੇ ਪਾਰਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਇੱਥੋਂ ਦੇ ਨਜ਼ਦੀਕੀ ਪਿੰਡ ਸੰਭਾਲਕੀ (ਸੈਕਟਰ-86) ਵਿਖੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ। ਇਸ ਚਾਰਦੀਵਾਰੀ ਦੇ ਅੰਦਰ ਬੱਚਿਆਂ ਦੇ ਖੇਡਣ ਲਈ ਖੇਡ ਮੈਦਾਨ ਅਤੇ ਪਾਰਕ ਤਿਆਰ ਕੀਤੇ ਜਾਣਗੇ। ਇਸ ਸਾਰੇ ਕਾਰਜ ’ਤੇ 20 ਲੱਖ ਰੁਪਏ ਖ਼ਰਚ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਮੇਂ ਭਾਵੇਂ ਪੰਜਾਬ ਕਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਿਹਾ ਹੈ ਪਰ ਸੂਬਾ ਸਰਕਾਰ ਪੰਚਾਇਤਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਪੇਂਡੂ ਖੇਤਰ ਵਿੱਚ ਵਿਕਾਸ ਗਤੀ ਨੂੰ ਹੋਰ ਹੁਲਾਰਾ ਦੇਵੇਗੀ। ਸਾਲ 2021-22 ਦੌਰਾਨ ਪੇਂਡੂ ਕਾਇਆ-ਕਲਪ ਰਣਨੀਤੀ ਤਹਿਤ ਸਕੂਲਾਂ ਦੀਆਂ ਲੋੜੀਂਦੀਆਂ ਇਮਾਰਤਾਂ ਦੀ ਉਸਾਰੀ, ਮੁਰੰਮਤ, ਪਾਰਕਾਂ, ਖੇਡ ਮੈਦਾਨਾਂ ਅਤੇ ਮਲਟੀ ਯੂਨਿਟ ਪਖਾਨਿਆਂ ਆਦਿ ਦੀ ਸਾਂਭ-ਸੰਭਾਲ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰੀ ਸਿੱਧੂ ਨੇ ਕਿਹਾ ਕਿ ਸਿੱਖਿਆ ਜੀਵਨ ਦੀ ਮੁੱਢਲੀ ਲੋੜ ਹੈ। ਇਸ ਨੂੰ ਪੂਰਾ ਕਰਨ ਲਈ ਸਕੂਲਾਂ ਵਿੱਚ ਲੋੜੀਂਦਾ ਬੁਨਿਆਦੀ ਢਾਂਚੇ ਮੁਹੱਈਆ ਪਹਿਲਾ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ ਤਾਂ ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਨੇ ਉਚੇਰੀ ਸਿੱਖਿਆ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜਿਨ੍ਹਾਂ ਦੇ ਅਧੀਨ ਮਹਿਕਮੇ ਰਾਹੀਂ ਸਕੂਲ ਇਮਾਰਤਾਂ ਦੀ ਉਸਾਰੀਆਂ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕ ਨਿਰਮਾਣ ਤੇ ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਜਿਨ੍ਹਾਂ ਦੀ ਅਗਵਾਈ ਹੇਠ ਵਿਭਾਗ ਵੱਲੋਂ ਸਕੂਲਾਂ ਵਿੱਚ ਪੜ੍ਹਾਈ ਕਰਵਾਈ ਜਾ ਰਹੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਸ੍ਰੀ ਸਿੱਧੂ ਨੇ ਦੱਸਿਆ ਕਿ ਗਰਾਮ ਪੰਚਾਇਤ ਨੇ ਪਿੰਡ ਦੇ ਸਰਕਾਰੀ ਸਕੂਲ ਦੇ ਗਰਾਉਂਡ ਦੀ ਖਸਤਾ ਹਾਲਤ ਬਾਰੇ ਧਿਆਨ ਵਿੱਚ ਲਿਆਂਦਾ ਸੀ ਜਿਸ ’ਤੇ ਅਮਲ ਕਰਦੇ ਹੋਏ ਗਰਾਉਂਡ ਦੀ ਚਾਰ-ਦੀਵਾਰੀ ਕਰਨ ਅਤੇ ਡੂੰਘੇ ਪਾਸੇ ਜਿੱਥੇ ਕਿ ਬਰਸਾਤੀ ਪਾਣੀ ਇਕੱਠਾ ਹੋ ਜਾਂਦਾ ਦਾ ਪੱਧਰ ਉਚਾ ਚੁੱਕਣ, ਬੱਚਿਆਂ ਦੇ ਖੇਡਣ ਲਈ ਖੇਡ ਮੈਦਾਨ ਤਿਆਰ ਕਰਨ ਅਤੇ ਪਾਰਕ ਬਣਾਉਣ ਲਈ 20 ਲੱਖ ਰੁਪਏ ਖ਼ਰਚ ਕੀਤੇ ਜਾਣਗੇ।
ਇਸ ਮੌਕੇ ਸ੍ਰੀ ਸਿੱਧੂ ਨੇ ਦੱਸਿਆ ਕਿ ਪਿੰਡ ਗੋਬਿੰਦਗੜ੍ਹ, ਗੀਗੇਮਾਜਰਾ, ਕੁਰੜੀ, ਤੰਗੋਰੀ, ਲਾਂਡਰਾਂ, ਮਨੌਲੀ ਸਮੇਤ ਹੋਰ ਕਈ ਪਿੰਡਾਂ ਦੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦਾ ਸੁੰਦਰੀ ਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡਾਂ ਵਿੱਚ 25-25 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰਾਂ ਦੀ ਉਸਾਰੀ ਦਾ ਕੰਮ ਚਾਲ ਰਿਹਾ ਹੈ। ਉਨ੍ਹਾਂ ਸਿਹਤ ਸਹੂਲਤਾਂ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਨੇ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਕੋਵਿਡ ਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਟ੍ਰੀਬੋ ਹੋਟਲਜ਼ ਦੀ ਭਾਈਵਾਲੀ ਵਿੱਚ ਇਕ ਮੋਬਾਈਲ ਕੋਵਿਡ ਕੇਅਰ ਯੂਨਿਟ ਸਥਾਪਿਤ ਕੀਤੀ ਹੈ। ਜਿਨ੍ਹਾਂ ਪੇਂਡੂ ਲੋਕਾਂ ਕੋਲ ਸਿਹਤ ਸੇਵਾਵਾਂ ਤੱਕ ਸੀਮਤ ਪਹੁੰਚ ਹੈ। ਉਨ੍ਹਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਮਿਲੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਬੀਡੀਪੀਓ ਹਿਤੇਨ ਕਪਿਲਾ, ਸਰੋਜ ਬਾਲਾ ਸਰਪੰਚ ਪਿੰਡ ਸੰਭਾਲਕੀ, ਨਿਸ਼ਾ ਰਾਣੀ, ਸੁਭਾਸ਼ ਚੰਦ, ਬ੍ਰਿਜ਼ ਬਾਲਾ, ਨਰਿੰਦਰ ਸ਼ਰਮਾ, ਗੁਰਵਿੰਦਰ ਸਿੰਘ (ਸਾਰੇ ਪੰਚ) ਮੌਜੂਦ ਸਨ।

Load More Related Articles

Check Also

Majitha Hooch Tragedy: Swift Government Action — All 10 Accused Arrested Within 6 Hours

Majitha Hooch Tragedy: Swift Government Action — All 10 Accused Arrested Within 6 Hours CM…