ਸਿਹਤ ਮੰਤਰੀ ਨੇ ਸੈਕਟਰ-69 ਤੇ ਸੈਕਟਰ-79 ਵਿੱਚ ਪ੍ਰਾਇਮਰੀ ਹੈਲਥ ਸੈਂਟਰ ਦੇ ਨੀਂਹ ਪੱਥਰ ਰੱਖੇ

1.7 ਕਰੋੜ ਦੀ ਲਾਗਤ ਨਾਲ ਆਧੁਨਿਕ ਤਕਨੀਕ ਨਾਲ ਲੈਸ ਹੋਣਗੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ

ਮੁਹਾਲੀ ਵਿੱਚ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਦੀ ਉਸਾਰੀ ਦਾ ਕੰਮ ਛੇਤੀ ਹੋਵੇਗਾ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੂਨ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਅੱਜ ਇੱਥੋਂ ਦੇ ਸੈਕਟਰ -69 ਅਤੇ ਸੈਕਟਰ-79 ਵਿੱਚ ਆਧੁਨਿਕ ਕਿਸਮ ਦੀ ਤਕਨੀਕ ਨਾਲ ਲੈਸ 1 ਕਰੋੜ 7 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੋ ਅਰਬਨ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਵਿਆਪਕ ਪੱਧਰ ’ਤੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਮੁਹਾਲੀ ਵਿੱਚ ਵਧਦੀ ਆਬਾਦੀ ਦੇ ਮੱਦੇਨਜ਼ਰ ਸ਼ਹਿਰ ਦੇ ਹਰੇਕ ਕੋਨੇ ਤੱਕ ਮੱੁਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਫੇਜ਼-6 ਦੇ ਮੈਡੀਕਲ ਕਾਲਜ ਨਾਲ ਜੁੜਨ ਕਾਰਨ ਇੱਥੇ 7 ਅਪਰੇਸ਼ਨ ਥੀਏਟਰਾਂ ਨਾਲ ਲੈਸ ਇਕ ਬਹੁ-ਮੰਜ਼ਲਾਂ ਨਵਾਂ ਬਲਾਕ ਬਣਾਇਆ ਜਾ ਰਿਹਾ। ਜਦਕਿ ਜੁਝਾਰ ਨਗਰ ਅਤੇ ਬਹਿਲੋਲਪੁਰ ਦੀ 10 ਏਕੜ ਜ਼ਮੀਨ ’ਤੇ ਮੈਡੀਕਲ ਕਾਲਜ ਦੀ ਇਮਾਰਤ ਬਣਾਉਣ ਲਈ ਨੀਂਹ ਪੱਥਰ ਜਲਦੀ ਰੱਖਿਆ ਜਾਵੇਗਾ ਅਤੇ ਇਲਾਕੇ ਵਿੱਚ ਲੋੜੀਂਦੀਆਂ ਸੜਕਾਂ ਬਣਾਈਆਂ ਜਾਣਗੀਆਂ ਅਤੇ ਜਲ ਨਿਕਾਸੀ ਦੇ ਯੋਗ ਪ੍ਰਬੰਧ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਸੈਕਟਰ-66 ਵਿੱਚ ਨਵਾਂ ਸਰਕਾਰੀ ਹਸਪਤਾਲ ਬਣਾਉਣ ਦੀ ਤਜਵੀਜ਼ ਹੈ। ਜਿਸ ਲਈ ਗਮਾਡਾ ਤੋਂ ਜ਼ਮੀਨ ਲੈਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਇਲਾਕਿਆਂ ਵਿੱਚ ਸਿਹਤ ਸਹੂਲਤ ਦੇ ਪ੍ਰਬੰਧ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਪਿੰਡ ਸਨੇਟਾ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਬਣਾਇਆ ਜਾਵੇਗਾ ਅਤੇ ਐਰੋਸਿਟੀ ਵਿੱਚ ਵੀ ਇਕ ਡਿਸਪੈਂਸਰੀ ਬਣਾਉਣ ਦੀ ਤਜਵੀਜ਼ ਹੈ।

ਕਰੋਨਾ ਮਹਾਮਾਰੀ ਬਾਰੇ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਸਬੰਧੀ ਟੈਸਟਿੰਗ ਪ੍ਰਕਿਰਿਆ ਵਧਾਈ ਗਈ ਹੈ। ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਦੇ ਸਾਂਝੇ ਉਪਰਾਲਿਆਂ ਸਦਕਾ ਮਹਾਮਾਰੀ ਦੇ ਮਾਮਲੇ ਹੁਣ ਘਟਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਰੋਨਾ ਦੀ ਤੀਜੀ ਲਹਿਰ ਆਵੇ ਭਾਵੇ ਨਾ ਆਵੇ ਪਰ ਸੂਬਾ ਸਰਕਾਰ ਵੱਲੋਂ ਅਗਾਊਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਤੋਂ ਬਚਾਅ ਲਈ ਸਾਰੀਆਂ ਸਾਵਧਾਨੀਆਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਹੋਰ ਸਿਆਸੀ ਆਗੂ ਅਤੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…