ਸਿਹਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਮਾਹਰਾਂ ਸਮੇਤ 3 ਮੈਡੀਕਲ ਰਾਹਤ ਵੈਨਾਂ ਨੂੰ ਕੀਤਾ ਰਵਾਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਪੰਜਾਬ ਭਰ ਵਿੱਚ ਤੇਜ਼ ਬਾਰਸ ਹੋਣ ਆਏ ਆਏ ਹੜ੍ਹਾਂ ਕਾਰਨ ਮਚੀ ਤਬਾਹੀ ਦੇ ਮੱਦੇਨਜ਼ਰ ਮੁੱਖ ਮੰਤਰੀ ਦੇ ਹੁਕਮਾਂ ’ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਅੱਜ ਮੁਹਾਲੀ ਦੇ ਸਰਕਾਰੀ ਹਸਪਤਾਲ ’ਚੋਂ ਮਾਹਰ ਡਾਕਟਰਾਂ ਦੀ ਟੀਮ ਸਮੇਤ 3 ਮੈਡੀਕਲ ਰਾਹਤ ਵੈਨਾਂ ਨੂੰ ਰਵਾਨਾ ਕੀਤਾ। ਇਨ੍ਹਾਂ ਵੈਨਾਂ ਵਿੱਚ ਮੈਡੀਕਲ ਸਪੈਸ਼ਲਿਸਟ, ਚਮੜੀ ਰੋਗਾਂ ਦੇ ਮਾਹਰ ਅਤੇ ਗਾਇਨੀ ਦੇ ਮੈਡੀਕਲ ਅਫ਼ਸਰਾਂ ਤੋਂ ਇਲਾਵਾ ਪੈਰਾ-ਮੈਡੀਕਲ ਸਟਾਫ਼ ਦੀਆਂ ਟੀਮਾਂ ਵੀ ਭੇਜੀਆਂ ਗਈਆਂ ਹਨ।
ਸ੍ਰੀ ਸਿੱਧੂ ਨੇ ਦੱਸਿਆ ਕਿ ਇਹ ਮੈਡੀਕਲ ਰਾਹਤ ਵੈਨਾਂ ਰੋਪੜ, ਜਲੰਧਰ ਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪੀੜਤ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਗੀਆਂ ਜਿਸ ਲਈ ਵੈਨਾਂ ਦੇ ਨਾਲ ਸਪੈਸ਼ਲਿਸਟਾਂ ਡਾਕਟਰਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਕੈਂਪਾਂ ਵਿੱਚ ਮਿਲਣ ਵਾਲੀਆਂ ਦਵਾਈਆਂ ਤੋਂ ਇਲਾਵਾ ਹਰ ਵੈਨ ਵਿੱਚ 5000 ਵਿਅਕਤੀਆਂ ਅਤੇ ਲਗਭਗ 2000 ਬੱਚਿਆਂ ਨੂੰ ਇਲਾਜ ਸੁਵਿਧਾਵਾਂ ਦੇਣ ਲਈ ਵੱਖ-ਵੱਖ ਦਵਾਈਆਂ ਅਤੇ ਪਾਣੀ ਦੀਆਂ ਬਿਮਾਰੀਆਂ ਨੂੰ ਰੋਕਣ ਲਈ 2 ਲੱਖ ਕਲੋਰੀਨ ਦੀਆਂ ਗੋਲੀਆਂ ਵੀ ਭੇਜੀਆਂ ਗਈਆਂ ਹਨ।
ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 18 ਅਗਸਤ ਤੋਂ ਲੈ ਕੇ 28 ਅਗਸਤ ਤੱਕ ਮੈਡੀਕਲ ਕੈਂਪਾਂ ਵਿੱਚ 17 ਹਜ਼ਾਰ ਮਰੀਜ਼ਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਇਹਨਾਂ ਮਰੀਜ਼ਾਂ ਵਿੱਚ ਪਾਏ ਗਏ ਬੁਖ਼ਾਰ, ਦਸਤ, ਉਲਟੀਆਂ, ਚਮੜੀ ਅਤੇ ਹੋਰ ਰੋਗਾਂ ਸਬੰਧੀ ਇਲਾਜ ਕੀਤਾ ਜਾ ਰਿਹਾ ਹੈ।। ਇਸ ਤੋਂ ਇਲਾਵਾ ਸੱਪਾਂ ਦੇ ਡੰਗਣ, ਕੁੱਤਿਆਂ ਦੇ ਵੰਡਣ ਤੇ ਹੋਰ ਜਾਨਵਰਾਂ ਦੇ ਕੱਟਣ ’ਤੇ ਬਚਾਓ ਲਈ ਵੈਕਸੀਨ ਵੀ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਪੁਖ਼ਤਾ ਢੰਗ ਨਾਲ ਨਿਪਟਣ ਲਈ 74 ਵੈਕਟਰ ਬੋਰਨ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਖੜੇ ਪਾਣੀ ਵਾਲੀਆਂ ਥਾਵਾਂ ’ਤੇ ਲਾਰਵੀਸਾਈਡ ਅਤੇ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰਾਂ ਤੇ ਪਿੰਡਾਂ ਵਿਚ ਸਥਾਨਕ ਸਰਕਾਰਾਂ ਤੇ ਪੇਂਡੂ ਵਿਕਾਸ ਵਿਭਾਗ ਨਾਲ ਮਿਲ ਕੇ ਸੰਯੁਕਤ ਰੂਪ ਵਿਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਦੇ ਵਿੱਚ ਪੀਣ ਦੇ ਪਾਣੀ ਦੇ ਤੁਰੰਤ ਸੈਂਪਲ ਲੈਣ ਲਈ ਹਦਾਇਤਾਂ ਵੀ ਜਾਰੀ ਕੀਤੀ ਗਈ ਹੈ।
ਸ੍ਰੀ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਹਿਲਾਂ ਹੀ ਲਗਭਗ 60 ਲੱਖ ਕਲੋਰੀਨ ਦੀਆਂ ਗੋਲੀਆ ਖ਼ਰੀਦੀਆਂ ਗਈਆ ਸਨ ਤੇ ਹੁਣ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ 17 ਲੱਖ ਹੋਰ ਕਲੋਰੀਨ ਦੀਆਂ ਗੋਲੀਆਂ ਦੀ ਖ਼ਰੀਦ ਕੀਤੀ ਗਈ ਹੈ। ਦੂਸ਼ਿਤ ਪਾਣੀ ਤੋਂ ਹੋਣ ਵਾਲੀਆ ਬਿਮਾਰੀਆਂ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਗੰਭੀਰ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਲਿਜਾ ਕੇ ਇਲਾਜ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਵਿਚ ਨੁਕਸਾਨੇ ਗਏ ਖੇਤਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਸਿਹਤ ਸਹੂਲਤ ਲੈਣ ਦੇ ਲਈ ਟੋਲ ਫਰੀ ਨੰਬਰ 104 ’ਤੇ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸਿਹਤ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ, ਡਾਇਰੈਕਟਰ ਡਾ. ਜਸਪਾਲ ਕੌਰ ਤੇ ਡਾ. ਅਵਨੀਤ ਕੌਰ, ਈਐਸਆਈ ਦੇ ਡਾਇਰੈਕਟਰ ਡਾ. ਜਗਪਾਲ ਸਿੰਘ, ਡਾਇਰੈਕਟਰ ਸਿਹਤ ਮਿਸ਼ਨ ਡਾ. ਰੀਟਾ ਭਾਰਦਵਾਜ ਅਤੇ ਸਿਵਲ ਸਰਜਨ ਡਾ. ਮਨਜੀਤ ਸਿੰਘ, ਓਐਸਡੀ ਡਾ. ਬਲਵਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Punjab Police’s AGTF in joint operation with UP Police arrested two shooters involved in separate sensational murder cases

Punjab Police’s AGTF in joint operation with UP Police arrested two shooters involve…