Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਸੋਮਵਾਰ ਨੂੰ ਕਰਨਗੇ ਬੇਰੁਜ਼ਗਾਰ ਸਿਹਤ ਕਾਮੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਸਿਹਤ ਕਾਮੇ ਸਵੇਰੇ 10 ਵਜੇ ਕਮਿਊਨਿਟੀ ਸੈਂਟਰ ਫੇਜ਼-7 ਨੇੜੇ ਹੋਣਗੇ ਇਕੱਠੇ, ਮੰਤਰੀ ਦੀ ਕੋਠੀ ਵੱਲ ਕਰਨਗੇ ਮਾਰਚ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ: ਸਿਹਤ ਵਿਭਾਗ ਪੰਜਾਬ ਵਿੱਚ ਮਲਟੀਪਰਪਜ਼ ਹੈਲਥ ਵਰਕਰਾਂ ਦੀ ਨਵੀਂ ਭਰਤੀ ਦੀ ਮੰਗ ਨੂੰ ਲੈ ਕੇ ਸਾਬਕਾ ਸਿਹਤ ਮੰਤਰੀ ਦੇ ਨੱਕ ਵਿੱਚ ਦਮ ਕਰਨ ਵਾਲੀ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਹੁਣ ਨਵੇਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲ ਨਿਸ਼ਾਨਾ ਸੇਧ ਲਿਆ ਹੈ। ਮਹੀਨਾ ਪਹਿਲਾਂ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਰਾਹੀਂ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਭੇਜੇ ਗਏ ਸੀ ਲੇਕਿਨ ਹੁਣ ਤੱਕ ਜਦੋਂ ਕੋਈ ਕਾਰਵਾਈ ਨਹੀਂ ਹੋਈ ਤਾਂ ਬੇਰੁਜ਼ਗਾਰ ਸਿਹਤ ਕਾਮਿਆਂ ਨੇ ਸੜਕਾਂ ’ਤੇ ਆਉਣ ਦਾ ਫੈਸਲਾ ਲਿਆ ਹੈ। ਭਲਕੇ 24 ਜੂਨ ਨੂੰ ਸਵੇਰੇ 10 ਵਜੇ ਸਿਹਤ ਮੰਤਰੀ ਦੀ ਮੁਹਾਲੀ ਦੇ ਫੇਜ਼-7 ਸਥਿਤ ਨਿੱਜੀ ਰਿਹਾਇਸ਼ੀ ਦਾ ਘਿਰਾਓ ਕੀਤਾ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਲਾਜ਼ਮ ਆਗੂ ਸੋਨੀ ਪਾਇਲ ਨੇ ਦੱਸਿਆ ਕਿ ਬੇਰੁਜ਼ਗਾਰ ਯੂਨੀਅਨ ਨੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਸਿਹਤ ਵਿਭਾਗ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ’ਤੇ ਵਰਕਰ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਸ੍ਰੀ ਢਿੱਲਵਾਂ ਨੇ ਦੱਸਿਆ ਕਿ ਭਲਕੇ ਸੋਮਵਾਰ ਨੂੰ ਸਵੇਰੇ 10 ਵਜੇ ਬੇਰੁਜ਼ਗਾਰ ਸਿਹਤ ਵਰਕਰ ਪਹਿਲਾਂ ਕਮਿਊਨਿਟੀ ਸੈਂਟਰ ਫੇਜ਼-7 ਨੇੜੇ ਇਕੱਠੇ ਹੋਣਗੇ। ਇਸ ਮਗਰੋਂ ਵੱਡੇ ਕਾਫ਼ਲੇ ਦੇ ਰੂਪ ਵਿੱਚ ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕੀਤਾ ਜਾਵੇਗਾ ਅਤੇ ਮੰਤਰੀ ਦੀ ਪ੍ਰਾਈਵੇਟ ਕੋਠੀ ਦਾ ਘਿਰਾਓ ਕਰਕੇ ਹੁਕਮਰਾਨਾਂ ਨੂੰ ਚੋਣ ਵਾਅਦੇ ਚੇਤੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਿੱਚ ਸਿਹਤ ਵਰਕਰ ਮੇਲ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆ ਹਨ ਅਤੇ ਦੂਜੇ ਪਾਸੇ 3800 ਤੋਂ ਵੱਧ ਬੇਰੁਜ਼ਗਾਰ ਸਿਹਤ ਕਾਮੇ ਨੌਕਰੀ ਲਈ ਖੱਜਲ ਖੁਆਰ ਹੋ ਰਹੇ ਹਨ। ਇਨ੍ਹਾਂ ’ਚੋਂ ਸੈਂਕੜੇ ਉਮੀਦਵਾਰ ਉਮਰ ਹੱਦ ਪੁਗਾ ਚੁੱਕੇ ਹਨ। ਸ੍ਰੀ ਢਿੱਲਵਾਂ ਨੇ ਸਿਹਤ ਕਾਮਿਆਂ ਦੀ ਮੰਗਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਖਾਲੀ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਸਾਰੀ ਅਸਾਮੀਆਂ ਰੈਗੂਲਰ ਅਤੇ ਉਮਰ ਹੱਦ ਵਿੱਚ ਚਾਰ ਸਾਲ ਛੋਟ ਦੇ ਕੇ ਆਧਾਰ ’ਤੇ ਭਰੀਆਂ ਜਾਣ। ਆਬਾਦੀ ਮੁਤਾਬਕ ਹੋਰ ਪੈਦਾ ਹੋਣ ਵਾਲੀਆਂ ਸਿਹਤ ਵਰਕਰ ਦੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਜਾਵੇ। ਭਰਤੀ ਪ੍ਰਕਿਰਿਆ ਨੂੰ ਨਿਰਧਾਰਿਤ ਸਮੇਂ ਵਿੱਚ ਪੂਰਾ ਕੀਤਾ ਜਾਵੇ। ਨਿੱਜੀਕਰਨ ਦੀ ਨੀਤੀ ਬੰਦ ਕੀਤੀ ਜਾਵੇ। ਸਰਕਾਰੀ ਹਸਪਤਾਲਾਂ ਵਿੱਚ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕੀਤੀਆਂ ਜਾਣ ਅਤੇ ਸਿਹਤ ਵਰਕਰ ਦਾ ਕੋਰਸ ਸਾਲ 2012 ਤੋਂ ਬੰਦ ਹੋ ਚੁੱਕਾ ਹੈ। ਇਸ ਲਈ ਕੋਰਸ ਪਾਸ ਸਾਰੇ ਉਮੀਦਵਾਰਾਂ ਨੂੰ ਪਹਿਲ ਦੇ ਆਧਾਰ ’ਤੇ ਭਰਤੀ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ