Share on Facebook Share on Twitter Share on Google+ Share on Pinterest Share on Linkedin ਸਿਹਤ ਮੰਤਰੀ ਵੱਲੋਂ ਸਰਕਾਰੀ ਸਕੂਲ ਮੌਲੀ ਬੈਦਵਾਨ ਨੂੰ ਬਾਰ੍ਹਵੀਂ ਤੱਕ ਅਪਗਰੇਡ ਕਰਨ ਦਾ ਭਰੋਸਾ ਸਰਕਾਰੀ ਸਕੂਲ ਮੌਲੀ ਬੈਦਵਾਨ ਦੇ ਵਿਕਾਸ ਲਈ ਐਸਟੀਮੇਟ ਤਿਆਰ ਕਰਨ ਲਈ ਕਿਹਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ: ਇੱਥੋਂ ਦੇ ਸੈਕਟਰ-80 ਸਥਿਤ ਸਰਕਾਰੀ ਹਾਈ ਸਕੂਲ ਮੌਲੀ ਬੈਦਵਾਨ ਦੇ ਸਾਲਾਨਾ ਸਮਾਰੋਹ ਨੂੰ ਸੰਬੋਧਨ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦੋ ਤਰਜੀਹੀ ਖੇਤਰ ਹਨ। ਇਸ ਸਬੰਧੀ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ ਅਤੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਸਤ ਕਰਨ ਅਤੇ ਸ਼ਤ-ਪ੍ਰਤੀਸ਼ਤ ਨਤੀਜਿਆਂ ਦੇ ਟੀਚੇ ਪੂਰੇ ਕਰਨ ਵਧੇਰੇ ਤਵੱਜੋ ਦਿੱਤੀ ਜਾ ਰਹੀ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ। ਸਰਕਾਰ ਨੇ ਜਿੱਥੇ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕਰਕੇ ਸਿਹਤ ਦੇ ਖੇਤਰ ਵਿੱਚ ਚੰਗਾ ਕੰਮ ਕੀਤਾ ਹੈ, ਉੱਥੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਅਧਿਆਪਕਾਂ ਦੀ ਨਵੀਂ ਭਰਤੀ ਕੀਤੀ ਜਾ ਰਹੀ ਹੈ ਅਤੇ ਸਕੂਲਾਂ ਦੇ ਨਵੀਨੀਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਕੂਲਾਂ ਨੂੰ ਸਮਾਰਟ ਬਣਾਉਣ ਦੀ ਦਿਸ਼ਾ ਵਿੱਚ ਵੱਡੀ ਮੱਲ ਮਾਰੀ ਹੈ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚੇ ਅਜੋਕੇ ਮੁਕਾਬਲੇਬਾਜ਼ੀ ਦੇ ਯੁੱਗ ਵਿੱਚ ਸਿੱਖਿਆ ਪੱਖੋਂ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਦੇ ਹਾਣ ਦੇ ਬਣ ਸਕਣ। ਉਨ੍ਹਾਂ ਸਕੂਲ ਨੂੰ 51 ਹਜ਼ਾਰ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਣ ਮੌਕੇ ਸਕੂਲ ਦੇ ਸਰਬਪੱਖੀ ਵਿਕਾਸ ਲਈ ਐਸਟੀਮੇਟ ਤਿਆਰ ਕਰਕੇ ਭੇਜਣ ਦੀ ਹਦਾਇਤ ਕੀਤੀ ਤਾਂ ਜੋ ਲੋੜੀਂਦੇ ਫੰਡ ਜਾਰੀ ਕੀਤੇ ਜਾ ਸਕਣ। ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਉਹ ਮੌਲੀ ਬੈਦਵਾਨ ਲਈ ਕਰੀਬ 60 ਲੱਖ ਰੁਪਏ ਦੀ ਗਰਾਂਟ ਦੇ ਚੁੱਕੇ ਹਨ। ਉਨ੍ਹਾਂ ਸਕੂਲ ਨੂੰ ਬਾਰ੍ਹਵੀਂ ਜਮਾਤ ਤੱਕ ਅਪਗਰੇਡ ਕਰਵਾਉਣ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਜੁਬਲੀ ਗਰੁੱਪ ਨੇ ਇਕ ਲੱਖ 21 ਹਜ਼ਾਰ ਰੁਪਏ ਸਕੂਲ ਦੀ ਇਮਾਰਤ ਲਈ ਦਾਨ ਵਜੋਂ ਦਿੱਤੇ, ਜਦੋਂਕਿ ਭਗਤ ਸਿੰਘ ਨਾਮਧਾਰੀ ਨੇ ਇਕ ਲੱਖ ਰੁਪਏ ਅਤੇ ਲੰਗਰ ਕਮੇਟੀ ਮੌਲੀ ਬੈਦਵਾਨ ਨੇ 50 ਹਜ਼ਾਰ ਰੁਪਏ ਦਿੱਤੇ। ਪਵਨ ਕੁਕਰੇਜਾ ਨੇ 51 ਹਜ਼ਾਰ ਰੁਪਏ ਸਕੂਲ ਲਈ ਦਿੱਤੇ। ਹੋਰ ਦਾਨੀ ਸੱਜਣਾਂ ਨੇ ਵੀ 2.51 ਹਜ਼ਾਰ ਰੁਪਏ ਦੀ ਰਾਸ਼ੀ ਸਕੂਲ ਲਈ ਦਾਨ ਕੀਤੀ। ਐਨਆਰਆਈ ਉਮਰਾਓ ਸਿੰਘ ਬੈਦਵਾਨ ਨੇ ਸਕੂਲ ਲਈ ਇਕ ਲੱਖ ਰੁਪਏ ਦਾ ਚੈੱਕ ਦਿੱਤਾ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਮੁੱਖ ਅਧਿਆਪਕ ਸੰਜੀਵ ਕੁਮਾਰ, ਸਰਪੰਚ ਬਾਲਕ੍ਰਿਸ਼ਨ ਗੋਇਲ, ਮਾ. ਗੁਰਮਨਜੀਤ ਸਿੰਘ, ਗੁਰਦੀਪ ਸਿੰਘ ਰੋਡਾ, ਸਰਬਜੀਤ ਸਿੰਘ, ਬਲਜਿੰਦਰ ਸਿੰਘ ਰਾਜਾ, ਗੁਰਬਾਜ਼ ਸਿੰਘ, ਜਸਵੰਤ ਸਿੰਘ, ਇੰਦਰਜੀਤ ਕੌਸ਼ਿਕ, ਪੰਕਜ ਕੁਕਰੇਜਾ, ਭਰਪੂਰ ਸਿੰਘ, ਕਮਲਜੀਤ ਸਿੰਘ, ਹਮੀਰ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ