ਸਿਹਤ ਮੰਤਰੀ ਸਿੱਧੂ ਵੱਲੋਂ ਭਾਈ ਜੈਤਾ ਜੀ ਮਿਸ਼ਨ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ

ਰੰਘਰੇਟੇ ਗੁਰੂ ਕੇ ਬੇਟੇ ਭਾਈ ਜੈਤਾ ਜੀ ਦੀ ਕੁਰਬਾਨੀ ਲਾਸਾਨੀ: ਰਾਜਵਿੰਦਰ ਸਿੰਘ ਗਿੱਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰੰਘਰੇਟੇ ਗੁਰੂ ਕੇ ਬੇਟੇ ਭਾਈ ਜੈਤਾ ਜੀ ਮਿਸ਼ਨ ਲਈ ਆਪਣੇ ਅਖ਼ਤਿਆਰੀ ਕੋਟੇ ’ਚੋਂ ਪੰਜ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਹ ਅੱਜ ਇੱਥੇ ਭਾਈ ਜੈਤਾ ਜੀ ਯਾਦਗਾਰੀ ਮਿਸ਼ਨ ਵੱਲੋਂ ਫੇਜ਼-3ਏ ਸਥਿਤ ਗੁਰਦੁਆਰਾ ਭਾਈ ਜੈਤਾ ਜੀ ਵਿਖੇ ਰੰਘਰੇਟੇ ਗੁਰੂ ਕੇ ਬੇਟੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਨੂੰ ਸੰਬੋਧਨ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਭਾਈ ਜੈਤਾ ਜੀ ਦੀ ਲਾਸਾਨੀ ਕੁਰਬਾਨੀ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਗਿੱਲ ਦੀ ਦੇਖਰੇਖ ਵਿੱਚ ਹੋਏ ਇਸ ਪ੍ਰੋਗਰਾਮ ਦੌਰਾਨ ਹਜ਼ੂਰੀ ਰਾਗੀ ਬੀਬੀ ਰਾਜਿੰਦਰ ਕੌਰ, ਭਾਈ ਰਾਜਵਿੰਦਰ ਸਿੰਘ, ਕਥਾ ਵਾਚਕ ਭਾਈ ਮਨਦੀਪ ਸਿੰਘ ਅਤੇ ਢਾਡੀ ਬਲਜਿੰਦਰ ਸਿੰਘ ਗਿੱਲ ਲੁਧਿਆਣਾ ਵਾਲੇ ਨੇ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਕਮੇਟੀ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਉਸਾਰੀ ਲਈ ਗਰਾਂਟ ਦੇਣ ਲਈ ਸਿਹਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ ਸੰਤ ਬਾਬਾ ਧਰਮ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਯੂਥ ਕਾਂਗਰਸ ਆਗੂ ਬਿਕਰਮਜੀਤ ਸਿੰਘ ਹੂੰਝਣ ਬਾਬਾ ਤੀਰਥ ਸਿੰਘ, ਦਰਸ਼ਨ ਸਿੰਘ ਦਰਸ਼ਕ, ਸੇਵਾਮੁਕਤ ਈਟੀਓ ਨਿਰਮਲ ਸਿੰਘ, ਗੁਰਦੇਵ ਸਿੰਘ ਸਹੋਤਾ, ਡਾ. ਰਾਗਣੀ ਸ਼ਰਮਾ ਅਤੇ ਡਾ. ਮਨਜੀਤ ਸਿੰਘ ਗਿੱਲ ਦਾ ਵੀ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਡਾ. ਅਵਤਾਰ ਸਿੰਘ ਫਰੀਦਕੋਟ, ਰਜਿੰਦਰ ਸਿੰਘ ਰਿਆਜ਼, ਡਾ. ਜੱਗਾ ਸਿੰਘ ਕਾਦਰਵਾਲਾ, ਡਾ. ਸੁਖਮੰਦਰ ਸਿੰਘ ਗੱਜਣਵਾਲਾ, ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ, ਕੈਸ਼ੀਅਰ ਅਮਰੀਕ ਸਿੰਘ, ਸੁਰਿੰਦਰ ਸਿੰਘ ਸਹੋਤਾ, ਨਿਰਮਲ ਸਿੰਘ ਸਹੋਤਾ, ਸਰਵਨ ਸਿੰਘ ਸਾਬਰ, ਈਸ਼ਰ ਸਿੰਘ, ਸਾਬਕਾ ਪ੍ਰਧਾਨ ਗੁਰਦੇਵ ਸਿੰਘ, ਨਾਨਕ ਸਿੰਘ ਅਤੇ ਅਵਤਾਰ ਸਿੰਘ ਮੀਤ ਸਕੱਤਰ ਵੀ ਹਾਜ਼ਰ ਸਨ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…