ਸਿਹਤ ਮੰਤਰੀ ਸਿੱਧੂ ਨੇ ਹੋਸਟਲ ਦੀ ਕੰਧ ਲਈ ਪ੍ਰਿੰਸੀਪਲ ਨੂੰ ਦਿੱਤਾ ਗਰਾਂਟ ਦਾ ਚੈੱਕ

ਸਰਕਾਰੀ ਕਾਲਜ ਮੁਹਾਲੀ ਵਿੱਚ ਨਵੇਂ ਸੈਸ਼ਨ ਸ਼ੁਰੂ ਹੋਵੇਗਾ ਲੜਕੀਆਂ ਦਾ ਹੋਸਟਲ: ਪ੍ਰਿੰਸੀਪਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿੱਚ ਲੜਕੀਆਂ ਦੇ ਹੋਸਟਲ ਦੀ ਚਾਰ ਦੀਵਾਰੀ ਨੂੰ ਮੁਕੰਮਲ ਕਰਨ ਲਈ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੂੰ 1.5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ। ਇਸ ਤੋਂ ਪਹਿਲਾਂ ਮੰਤਰੀ ਨੇ ਕਾਰਗਿਲ ਦੀ ਲੜਾਈ ਵਿੱਚ ਸ਼ਹੀਦ ਹੋਏ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਿੱਖਿਆ ਅਦਾਰਿਆਂ ਦੀ ਸੰਭਾਲ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅਨੇਕਾਂ ਹੀ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਕਾਲਜ ਦੇ ਬਾਹਰ ਮੁੱਖ ਸੜਕ ’ਤੇ ਸਰਕਾਰੀ ਬੱਸਾਂ ਦਾ ਰੁਕਣਾ ਅਤੇ ਪਾਸ ਹੋਲਡਰ ਵਿਦਿਆਰਥੀਆਂ ਨੂੰ ਬੱਸ ਵਿੱਚ ਲਿਜਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਉਹ ਪਿਛਲੇ ਕਾਫੀ ਸਮੇਂ ਤੋਂ ਹੋਸਟਲ ਦੀ ਚਾਰ-ਦੀਵਾਰੀ ਦਾ ਕੰਮ ਮੁਕੰਮਲ ਕਰਨ ਲਈ ਉਪਰਾਲੇ ਕਰਦੇ ਆ ਰਹੇ ਹਨ ਤਾਂ ਜੋ ਨਵੇਂ ਸਿੱਖਿਆ ਸੈਸ਼ਨ ਸਮੇਂ ਵਿੱਚ ਲੜਕੀਆਂ ਦਾ ਹੋਸਟਲ ਸ਼ੁਰੂ ਕੀਤਾ ਜਾ ਸਕੇ। ਇਸ ਪ੍ਰਾਜੈਕਟ ਲਈ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਪਹਿਲਾਂ ਵੀ 5 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਸੀ। ਅਖੀਰ ਵਿੱਚ ਪ੍ਰਿੰਸੀਪਲ ਸ੍ਰੀਮਤੀ ਬਰੋਕਾ ਨੇ ਸਿਹਤ ਮੰਤਰੀ ਸਿੱਧੂ ਅਤੇ ਪੰਜਾਬ ਸਰਕਾਰ ਦਾ ਸਰਕਾਰੀ ਕਾਲਜ ਨੂੰ ਗਰਾਂਟਾਂ ਦੇਣ ਲਈ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…