Share on Facebook Share on Twitter Share on Google+ Share on Pinterest Share on Linkedin ਸਿਹਤ ਮੰਤਰੀ ਸਿੱਧੂ ਨੇ 130 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡੇ ਸਿਹਤ ਵਿਭਾਗ ਸਰਕਾਰੀ ਹਸਪਤਾਲਾਂ ਵਿੱਚ ਅਤਿ ਆਧੁਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਫੇਜ਼-6 ਸਥਿਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਆਡੀਟੋਰੀਅਮ ਵਿੱਚ ਨਵ-ਨਿਯੁਕਤ 130 ਸਿਹਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਜਿਨ੍ਹਾਂ ਵਿੱਚ 55 ਏਐਨਐਮਜ਼, 35 ਸਟਾਫ਼ ਨਰਸਾਂ, 28 ਫਾਰਮਾਸਿਸਟ, 11 ਐਮਐਲਟੀ ਅਤੇ ਇਕ ਰੇਡੀਓਗ੍ਰਾਫਰ ਸ਼ਾਮਲ ਹੈ। ਸਿਹਤ ਮੰਤਰੀ ਨੇ ਇਸ ਮੌਕੇ ਨਵ-ਨਿਯੁਕਤ ਸਿਹਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਿਹਤ ਸੰਸਥਾਵਾਂ ਵਿੱਚ ਪੂਰੀ ਲਗਨ ਤੇ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦਾ ਮਕਸਦ ਸਿਰਫ਼ ਪੈਸਾ ਕਮਾਉਣਾ ਨਹੀਂ ਹੋਣਾ ਚਾਹੀਦਾ, ਸਗੋਂ ਲੋਕ ਸੇਵਾ ਹੋਣਾ ਚਾਹੀਦਾ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਸਿਹਤ ਵਿਭਾਗ ਪੰਜਾਬ ਸਰਕਾਰੀ ਹਸਪਤਾਲਾਂ ਵਿੱਚ ਅਤਿ ਆਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤਰਜੀਹੀ ਖੇਤਰ ਹਨ ਅਤੇ ਸਿਹਤ ਸੇਵਾਵਾਂ ਨੂੰ ਹਰ ਵਰਗ ਦੇ ਲੋਕਾਂ ਦੇ ਦਰਵਾਜ਼ੇ ਤੱਕ ਪੁੱਜਦਾ ਕਰਨ ਲਈ ਰਾਜ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਰਾਜ ਦੇ 43 ਲੱਖ ਪਰਿਵਾਰਾਂ ਨੂੰ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਉਪਲਬਧ ਕਰਵਾਉਂਦਿਆਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿੱਚ ਲਿਆਂਦਾ ਜਾ ਰਿਹਾ ਹੈ, ਉੱਥੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਮਿਆਰੀ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਜਸਪਾਲ ਕੌਰ, ਸਿਹਤ ਸੇਵਾਵਾਂ ਦੀ ਡਾਇਰੈਕਟਰ ਡਾ. ਅਵਨੀਤ ਕੌਰ ਅਤੇ ਡਾਇਰੈਕਟਰ (ਈਐਸਆਈ) ਡਾ. ਜਗਪਾਲ ਸਿੰਘ ਬਾਸੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ