Share on Facebook Share on Twitter Share on Google+ Share on Pinterest Share on Linkedin ਸਿਹਤ ਮੰਤਰੀ ਸਿੱਧੂ ਨੇ ਐਸੋਸੀਏਸ਼ਨਾਂ ਨੂੰ ਸਮਾਜਿਕ ਗਤੀਵਿਧੀਆਂ ਲਈ ਗਰਾਂਟਾਂ ਦੇ ਚੈੱਕ ਵੰਡੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ: ਪੰਜਾਬ ਸਰਕਾਰ ਸਾਰੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜ ਭਲਾਈ ਵੀ ਸੂਬਾ ਸਰਕਾਰ ਦੀਆਂ ਤਰਜੀਹੀ ਯੋਜਨਾਵਾਂ ਦਾ ਅਹਿਮ ਹਿੱਸਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਕ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ। ਇਸ ਮੌਕੇ ਮੰਤਰੀ ਨੇ ਵੱਖ-ਵੱਖ ਰੈਜ਼ੀਡੈਂਟਸ ਅਤੇ ਸਮਾਜ ਭਲਾਈ ਐਸੋਸੀਏਸ਼ਨਾਂ ਨੂੰ ਗਰਾਂਟਾਂ ਦੇ ਚੈੱਕ ਵੀ ਵੰਡੇ। ਉਨ੍ਹਾਂ ਨੇ ਪ੍ਰੋਗਰੈਸਿਵ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਫੇਜ਼-1 ਅਤੇ ਮੁਹੱਲਾ ਵੈਲਫੇਅਰ ਐਸੋਸੀਏਸ਼ਨ ਫੇਜ਼-1 ਨੂੰ 51-51 ਹਜ਼ਾਰ ਰੁਪਏ ਦੇ ਚੈੱਕ ਅਤੇ ਸੀਨੀਅਰ ਸਿਟੀਜ਼ਨ ਹੈਲਪ ਏਜ ਫੇਜ਼-6 ਨੂੰ ਇਕ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ। ਸ੍ਰੀ ਸਿੱਧੂ ਨੇ ਸਮੂਹ ਸੰਸਥਾਵਾਂ ਨੂੰ ਸਮਾਜਿਕ ਭਲਾਈ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਦਿਆਂ ਕਿਹਾ ਕਿ ਕੋਈ ਵੀ ਕੰਮ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਨੇਪਰੇ ਚੜ੍ਹਦਾ ਹੈ। ਇਸ ਲਈ ਹਰੇਕ ਵਿਅਕਤੀ ਨੂੰ ਸਮਾਜ ਭਲਾਈ ਕਾਰਜਾਂ ਅਤੇ ਵਿਕਾਸ ਕੰਮਾਂ ਵਿੱਚ ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਭਲਾਈ ਸੰਸਥਾਵਾਂ ਨੂੰ ਸਹਿਯੋਗ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ। ਮੰਤਰੀ ਨੇ ਸਮਾਰੋਹ ਵਿੱਚ ਪੁੱਜੇ ਲੋਕਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਰਥਿਕ ਤੰਗੀ ਦੇ ਬਾਵਜੂਦ ਲੋੜਵੰਦ ਲੋਕਾਂ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਜਦੋਂਕਿ ਪਿਛਲੇ ਸਰਕਾਰ ਨੇ ਸਿਰਫ਼ ਆਪਣੀਆਂ ਲੋੜਾਂ ਪੂਰੀਆਂ ਕਰਨ ਤੋਂ ਬਿਨਾਂ ਕੋਈ ਚੱਜ ਦਾ ਕੰਮ ਨਹੀਂ ਕੀਤਾ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਪ੍ਰਗਤੀਸ਼ੀਲ ਭਲਾਈ ਐਸੋਸੀਏਸ਼ਨ ਫੇਜ਼-1 ਦੇ ਪ੍ਰਧਾਨ ਸਵਰਨ ਸਿੰਘ ਚੰਨੀ, ਮੁਹੱਲਾ ਵੈਲਫੇਅਰ ਐਸੋਸੀਏਸ਼ਨ ਫੇਜ਼-1 ਦੇ ਪ੍ਰਧਾਨ ਲਛਮਣ ਸਿੰਘ, ਸੀਨੀਅਰ ਸਿਟੀਜ਼ਨ ਹੈਲਪ ਏਜ ਫੇਜ਼-6 ਮਹਿੰਦਰ ਸਿੰਘ, ਚੇਅਰਮੈਨ ਅਤੇ ਕੌਂਸਲਰ ਫੇਜ਼-6 ਐਨਐਸ ਸਿੱਧੂ, ਲੈਂਡ ਮਾਰਗੇਜ ਬੈਂਕ ਖਰੜ ਦੇ ਚੇਅਰਮੈਨ ਧਰਮ ਸਿੰਘ ਸੈਣੀ, ਅਸ਼ੋਕ ਕੌਂਦਲ, ਵਕੀਲ ਸੰਜੀਵ ਸ਼ਰਮਾ, ਪੀਐਸ ਵਿਰਦੀ, ਮਨਜੀਤ ਸਿੰਘ ਭੱਲਾ, ਸੁਨੀਲ ਪਿੰਕਾ, ਸੁਰਿੰਦਰ ਸ਼ਰਮਾ, ਬਲਜਿੰਦਰ ਸ਼ਰਮਾ, ਲਖਵੀਰ ਸਿੰਘ, ਗੁਰਦੀਪ ਸਿੰਘ ਗੁਲਾਟੀ, ਵੀਪੀ ਸਿੰਘ ਭਾਟੀਆ, ਸ਼ਵਿੰਦਰ ਸਿੰਘ ਲੱਖੋਵਾਲ, ਬਲਵਿੰਦਰ ਸਿੰਘ, ਸਤਵਿੰਦਰ ਸਿੰਘ ਪਾਬਲਾ ਅਤੇ ਸਤਪਾਲ ਸਿੰਘ ਕਛਿਆਰਾ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ