Nabaz-e-punjab.com

ਸਿਹਤ ਮੰਤਰੀ ਸਿੱਧੂ ਨੇ ਫੇਜ਼-10 ਵਿੱਚ ਬਾਉਂਡਰੀ ਵਾਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਫੇਜ਼-10 (ਵਾਰਡ ਨੰਬਰ-26) ਵਿੱਚ ਲੋਕਾਂ ਦੀ ਸੁਰੱਖਿਆ ਲਈ ਬਾਉਂਡਰੀ ਵਾਲ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਸਥਾਨਕ ਮਾਨਵ ਮੰਗਲ ਸਕੂਲ ਦੇ ਸਾਹਮਣੇ ਐੱਮਆਈਜੀ ਅਤੇ ਐੱਲਆਈਜੀ ਫਲੈਟਾਂ ਦੀ ਬਾਊਂਡਰੀ ਵਾਲ ਦੀ ਉਸਾਰੀ ਨਾ ਹੋਣ ਕਾਰਨ ਇਹ ਮੁੱਦਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਸੁਰੱਖਿਆ ਕੰਧ ਟੁੱਟ ਜਾਣ ਕਾਰਨ ਇਲਾਕੇ ਵਿੱਚ ਚੋਰੀਆਂ ਦੀਆਂ ਵਾਰਦਾਤਾਂ ਵਧ ਗਈਆਂ ਸਨ ਅਤੇ ਲਾਵਾਰਿਸ ਪਸ਼ੂਆਂ ਕਾਰਨ ਵੀ ਲੋਕ ਕਾਫੀ ਤੰਗ ਪ੍ਰੇਸ਼ਾਨ ਸਨ।
ਅੱਜ ਸ੍ਰੀ ਸਿੱਧੂ ਨੇ ਇਲਾਕੇ ਦੀ ਮਹਿਲਾ ਕੌਂਸਲਰ ਬੀਬੀ ਕੁਲਵਿੰਦਰ ਕੌਰ ਰੰਗੀ ਅਤੇ ਯੂਥ ਕਾਂਗਰਸ ਆਗੂ ਨਰਪਿੰਦਰ ਸਿੰਘ ਰੰਗੀ ਦੀ ਮੌਜੂਦਗੀ ਵਿੱਚ ਇਸ ਸੁਰੱਖਿਆ ਕੰਧ ਦੀ ਉਸਾਰੀ ਲਈ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਕੰਮ ’ਤੇ 35 ਲੱਖ ਰੁਪਏ ਖ਼ਰਚੇ ਜਾਣਗੇ ਅਤੇ ਇਸ ਦੇ ਬਣਨ ਨਾਲ ਸਥਾਨਕ ਵਸਨੀਕਾਂ ਨੂੰ ਚੋਰੀਆਂ ਅਤੇ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਵਾਰਡ ਨੰਬਰ-26 ਵਿੱਚ ਮੌਜੂਦਾ ਸਮੇਂ ਵਿੱਚ ਚਲ ਰਹੇ ਵਿਕਾਸ ਕਾਰਜ ਅਤੇ ਅਧੂਰੇ ਪਏ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸਿਹਤ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਗੁਰਦੀਪ ਸਿੰਘ, ਰਣਜੀਤ ਕੁਮਾਰ ਬੰਟੀ, ਹਰਬੰਸ ਲਾਲ ਡੋਗਰਾ, ਜਗਮੋਹਨ ਸਿੰਘ, ਡੋਗਰਾ, ਜਸਵੀਰ ਸਿੰਘ, ਮੱਖਣ ਸਿੰਘ, ਅਵਤਾਰ ਸਿੰਘ, ਮੋਹਨ ਸਿੰਘ, ਰਘਬੀਰ ਸਿੰਘ, ਮਹਿੰਦਰ ਸਿੰਘ, ਦਲਜੀਤ ਸਿੰਘ, ਕੁਲਵੰਤ ਕੌਰ, ਸੁਸ਼ਮਾ ਰਾਣੀ, ਤਜਿੰਦਰ ਕੌਰ, ਸੰਤੋਸ਼ ਕੌਰ, ਰਾਜ ਕੌਰ, ਜਸਵੀਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…