Share on Facebook Share on Twitter Share on Google+ Share on Pinterest Share on Linkedin ਸਿਹਤ ਮੰਤਰੀ ਸਿੱਧੂ ਨੇ ਸਰਕਾਰੀ ਹਾਈ ਸਕੂਲ ਲਾਂਡਰਾਂ ਦੇ ਵਿਕਸ ਲਈ 15 ਲੱਖ ਦੀ ਗਰਾਂਟ ਦਿੱਤੀ ਨਿਊ ਲਾਂਡਰਾਂ ਵਿੱਚ 15 ਲੱਖ ਦੀ ਲਾਗਤ ਬਣੇਗਾ ਕਮਿਊਨਿਟੀ ਸੈਂਟਰ ਸਿਹਤ ਮੰਤਰੀ ਵੱਲੋਂ ਲਾਂਡਰਾਂ ਦੇ ਸਰਕਾਰੀ ਹਾਈ ਸਕੂਲ ਦਾ ਦਰਜਾ ਵਧਾਉਣ ਤੇ ਖ਼ਾਲੀ ਅਸਾਮੀਆਂ ਭਰਨ ਦਾ ਭਰੋਸਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਸਤੰਬਰ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਰਕਾਰੀ ਹਾਈ ਸਕੂਲ ਲਾਂਡਰਾਂ ਦੇ ਵਿਕਾਸ ਅਤੇ ਨਿਊਂ ਲਾਂਡਰਾਂ ਵਿੱਚ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਗਰਾਂਟਾਂ ਦੇ ਚੈੱਕ ਦਿੱਤੇ। ਸਿਹਤ ਮੰਤਰੀ ਨੇ ਆਪਣੇ ਅਖ਼ਤਿਆਰੀ ਫੰਡ ’ਚੋਂ ਸਕੂਲ ਵਿੱਚ ਵਿਦਿਆਰਥੀਆਂ ਦੀ ਲੋੜ ਅਨੁਸਾਰ ਨਵੇਂ ਕਮਰਿਆਂ ਦੀ ਉਸਾਰੀ ਅਤੇ ਫਰਨੀਚਰ ਦੇ ਨਵੀਨੀਕਰਨ ਸਮੇਤ ਹੋਰ ਕੰਮਾਂ ਲਈ 15 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੀ ਕਾਇਆਕਲਪ ਲਈ ਆਉਣ ਵਾਲੇ ਦਿਨਾਂ ਵਿੱਚ 80 ਲੱਖ ਰੁਪਏ ਦੀ ਇਕ ਹੋਰ ਵਿਸ਼ੇਸ਼ ਗਰਾਂਟ ਜਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨਿਊ ਲਾਂਡਰਾਂ ਵਿੱਚ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ 15 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਵੀ ਦਿੱਤਾ। ਸਿਹਤ ਮੰਤਰੀ ਨੇ ਦੱਸਿਆ ਕਿ ਨਿਊ ਲਾਂਡਰਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਦੀ ਮੰਗ ਕਾਫ਼ੀ ਸਮੇਂ ਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਪੇਂਡੂ ਵਿਕਾਸ ਫੰਡ ਵਜੋਂ ਲਾਂਡਰਾਂ ਲਈ 1 ਲੱਖ 60 ਹਜ਼ਾਰ ਰੁਪਏ ਅਤੇ ਨਿਊ ਲਾਂਡਰਾਂ ਲਈ 40 ਹਜ਼ਾਰ ਰੁਪਏ ਦੀ ਗਰਾਂਟ ਵੀ ਦਿੱਤੀ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਮਨਪ੍ਰੀਤ ਕੌਰ ਸੰਧੂ ਨੇ ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਲਾਂਡਰਾਂ ਵਿੱਚ ਆਲੇ ਦੁਆਲੇ ਦੇ ਪਿੰਡਾਂ ਦੇ ਬੱਚੇ ਪੜ੍ਹਦੇ ਆਉਂਦੇ ਹਨ। ਇਸ ਲਈ ਸਰਕਾਰੀ ਹਾਈ ਸਕੂਲ ਦਾ ਦਰਜਾ ਵਧਾ ਕੇ ਇਸ ਨੂੰ ਬਾਰ੍ਹਵੀਂ ਜਮਾਤ ਤੱਕ ਅਪਗਰੇਡ ਕੀਤਾ ਜਾਵੇ। ਉਨ੍ਹਾਂ ਨੇ ਸਕੂਲ ਵਿੱਚ ਅਧਿਆਪਕਾਂ ਤੇ ਹੋਰ ਸਟਾਫ਼ ਦੀਆਂ 7 ਖਾਲੀ ਅਸਾਮੀਆਂ ਨੂੰ ਛੇਤੀ ਭਰਨ ਦੀ ਮੰਗ ਵੀ ਕੀਤੀ। ਮੰਤਰੀ ਨੇ ਭਰੋਸਾ ਦਿੱਤਾ ਕਿ ਇਸ ਸਬੰਧੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਗੱਲ ਕਰਨਗੇ ਅਤੇ ਸਕੂਲ ਦਾ ਦਰਜਾ ਵਧਾਉਣ ਅਤੇ ਖਾਲੀ ਅਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਹਰਚਰਨ ਸਿੰਘ ਗਿੱਲ ਸਰਪੰਚ ਲਾਂਡਰਾਂ, ਮੁੱਖ ਅਧਿਆਪਕਾ ਮਨਪ੍ਰੀਤ ਕੌਰ ਸੰਧੂ, ਸਤਵੰਤ ਕੌਰ ਬਲਾਕ ਸਮਿਤੀ ਮੈਂਬਰ, ਦਿਲਬਾਗ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ, ਸੁਖਵੰਤ ਸਿੰਘ, ਭੁਪਿੰਦਰ ਸਿੰਘ, ਜਗਤਾਰ ਸਿੰਘ, ਨਛੱਤਰ ਕੌਰ, ਜਗਦੀਸ਼ ਸਿੰਘ, ਨਿਊ ਲਾਂਡਰਾਂ ਦੀ ਸਰਪੰਚ ਮਨਦੀਪ ਕੌਰ, ਕੁਲਦੀਪ ਕੌਰ, ਰਘੂਵੰਸ਼ ਸਿੰਘ, ਗੁਰਮੁੱਖ ਸਿੰਘ ਸਮੇਤ ਸਕੂਲ ਸਟਾਫ਼ ਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ