Nabaz-e-punjab.com

ਸਿਹਤ ਮੰਤਰੀ ਸਿੱਧੂ ਵੱਲੋਂ ਨਵੀਂ ਜਲ ਸਪਲਾਈ ਪਾਈਪਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ

ਪਾਈਪਲਾਈਨ ਪੈਣ ਨਾਲ ਇਲਾਕੇ ਦੇ ਲੋਕਾਂ ਨੂੰ ਨਿਰਵਿਘਨ ਮਿਲੇਗੀ ਪਾਣੀ ਦੀ ਸਪਲਾਈ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਸਤੰਬਰ:
ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇੱਥੋਂ ਦੇ ਫੇਜ਼-11 ਵਿੱਚ ਕੋਠੀ ਨੰਬਰ-801 ਤੋਂ 987 ਤੱਕ ਨਵੀਂ ਵਾਟਰ ਸਪਲਾਈ ਪਾਈਪਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਖੇਤਰ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਲਈ 61 ਲੱਖ 77 ਹਜ਼ਾਰ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨੇਪਰੇ ਚੜ੍ਹਨ ਨਾਲ ਲੋਕਾਂ ਨੂੰ ਲੋੜ ਅਨੁਸਾਰ ਪਾਣੀ ਮਿਲੇਗਾ।
ਸ੍ਰੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਿੱਚ ਜੇਕਰ ਕਿਸੇ ਹੋਰ ਇਲਾਕੇ ਵਿੱਚ ਵੀ ਪੀਣ ਵਾਲੇ ਪਾਣੀ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਲੜੀਵਾਰ ਤਰੀਕੇ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪਿੰਡਾਂ ਵਿੱਚ ਵੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਨਵੇਂ ਟਿਊਬਵੈੱਲ ਲਗਾਉਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਜਲ ਸਪਲਾਈ ਵਿਭਾਗ ਦੇ ਐਕਸੀਅਨ ਅਨਿਲ ਕੁਮਾਰ, ਐਸਡੀਓ ਰਮਨਪ੍ਰੀਤ ਸਿੰਘ, ਜੇਈ ਚਰਨਜੀਤ ਸਿੰਘ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਯੂਥ ਆਗੂ ਨਰਪਿੰਦਰ ਸਿੰਘ ਰੰਗੀ, ਕੌਂਸਲਰ ਹਰਦੀਪ ਸਿੰਘ ਸਰਾਓ, ਵੈੱਲਫੇਅਰ ਐਸੋਸੀਏਸ਼ਨ ਫੇਜ਼-11 ਦੇ ਪ੍ਰਧਾਨ ਕੁਲਵੰਤ ਸਿੰਘ, ਮੀਤ ਪ੍ਰਧਾਨ ਪ੍ਰਕਾਸ਼ ਚੰਦ ਤੇ ਚਰਨਜੀਤ ਸਿੰਘ, ਮਲੂਕ ਸਿੰਘ, ਕਰਮ ਸਿੰਘ, ਸਕੱਤਰ ਓਮਕਾਰ ਸਿੰਘ, ਬਾਲਾ ਸਿੰਘ, ਗੁਰਚਰਨ ਸਿੰਘ ਭੰਵਰਾ, ਠੇਕੇਦਾਰ ਗੁਰਮੇਲ ਸਿੰਘ, ਭੁਪਿੰਦਰ ਸਿੰਘ, ਸੁਰਜੀਤ ਕੌਰ ਸੈਣੀ, ਮਹਿਲਾ ਕਾਂਗਰਸ ਮੁਹਾਲੀ ਦੀ ਪ੍ਰਧਾਨ ਡਿੰਪਲ ਸੱਭਰਵਾਲ, ਕੈਪਟਨ ਹੰਸਾ ਸਿੰਘ, ਗੁਰਬਖ਼ਸ਼ੀਸ਼ ਸਿੰਘ ਅਤੇ ਜਸਵਿੰਦਰ ਸ਼ਰਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…