Share on Facebook Share on Twitter Share on Google+ Share on Pinterest Share on Linkedin ਸਿਹਤ ਮੰਤਰੀ ਸਿੱਧੂ ਵੱਲੋਂ ਸਰਕਾਰੀ ਸਕੂਲ ਬਾਕਰਪੁਰ ਦੇ ਸਮਾਰਟ ਕਲਾਸ-ਰੂਮ ਦਾ ਉਦਘਾਟਨ ਪਿੰਡ ਬਾਕਰਪੁਰ ਦੇ ਵਿਕਾਸ ਕਾਰਜਾਂ ਲਈ ਸਰਪੰਚ 4 ਲੱਖ 60 ਹਜ਼ਾਰ ਦਾ ਚੈੱਕ ਦਿੱਤਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਾਰਚ: ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਸਾਰੇ ਵਰਗਾਂ ਖ਼ਾਸਕਰ ਨੌਜਵਾਨਾਂ ਦਾ ਪੂਰਾ ਧਿਆਨ ਰੱਖਿਆ ਗਿਆ ਹੈ। ਸੇਵਾਮੁਕਤੀ ਦੀ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਨਾਲ ਪੜ੍ਹੇ ਲਿਖੇ ਨੌਜਵਾਨਾਂ ਲਈ ਰੁਜ਼ਗਾਰ ਦੀ ਗੁੰਜਾਇਸ਼ ਵਧੇਗੀ। ਇਹ ਗੱਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸ਼ਾਮ ਵੇਲੇ ਮੁਹਾਲੀ ਏਅਰਪੋਰਟ ਨੇੜਲੇ ਪਿੰਡ ਬਾਕਰਪੁਰ ਵਿੱਚ ਲੋਕਾਂ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਆਖੀ। ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਸਰਕਾਰੀ ਸਕੂਲ ਦੀ ਖੂਬਸੂਰਤ ਇਮਾਰਤ ਵਿੱਚ ਆਧੁਨਿਕ ਟੈਕਨਾਲੋਜੀ ਨਾਲ ਲੈਸ ਸਮਾਰਟ ਕਲਾਸ-ਰੂਮ ਦਾ ਉਦਘਾਟਨ ਕੀਤਾ। ਪਿੰਡ ਦੇ ਸਰਪੰਚ ਜਗਤਾਰ ਸਿੰਘ ਨੂੰ ਵਿਕਾਸ ਕਾਰਜਾਂ ਲਈ 4 ਲੱਖ 60 ਹਜ਼ਾਰ ਰੁਪਏ ਦਾ ਚੈੱਕ ਵੀ ਸੌਂਪਿਆ। ਮੰਤਰੀ ਨੇ ਪਿੰਡ ਦੇ ਸ਼ਮਸ਼ਾਨਘਾਟ ਦੀ ਚਾਰ ਦੀਵਾਰੀ ਦਾ ਵੀ ਉਦਘਾਟਨ ਕੀਤਾ। ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਹਤ ਅਤੇ ਸਿੱਖਿਆ ਵਿਭਾਗ ਨੂੰ ਵਧੇਰੇ ਤਵੱਜੋ ਦੇ ਰਹੇ ਹਨ ਅਤੇ ਜਿੱਥੇ ਰਾਜ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉੱਥੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਦਾ ਉੱਚਾ ਚੁੱਕਣ ਲਈ ਅਨੇਕਾਂ ਹੀ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਐਤਕੀਂ ਬਜਟ ਵਿੱਚ ਸਕੂਲੀ ਸਿੱਖਿਆ ਸੁਧਾਰ ਅਤੇ ਸਿਹਤ ਸੇਵਾਵਾਂ ਲਈ ਬਜਟ ਵਿੱਚ ਲੋੜੀਂਦੇ ਫੰਡਾਂ ਦੀ ਵਿਵਸਥਾ ਕੀਤੀ ਗਈ ਹੈ ਅਤੇ ਡਾਕਟਰਾਂ ਅਤੇ ਮਾਸਟਰਾਂ ਦੀ ਭਰਤੀ ਲਈ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਜਗਤਾਰ ਸਿੰਘ ਸਰਪੰਚ ਬਾਕਰਪੁਰ, ਅਜੈਬ ਸਿੰਘ, ਹਰੀ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ (ਸਾਰੇ ਪੰਚ), ਗੁਰਵਿੰਦਰ ਸਿੰਘ ਸਿੰਘ ਸਰਪੰਚ ਨੰਡਿਆਲੀ, ਰਮਨਦੀਪ ਸਿੰਘ ਸਰਪੰਚ ਸ਼ਫੀਪੁਰ, ਹਰਜੀਤ ਸਿੰਘ ਢਿੱਲੋਂ ਸਰਪੰਚ ਰੁੜਕਾ, ਅਮਰ ਸਿੰਘ, ਜ਼ੈਲਦਾਰ ਸਿੰਘ, ਸੁਖਦੇਵ ਸਿੰਘ ਬੱਲੂ ਅਤੇ ਰਣਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ