ਸਿਹਤ ਮੰਤਰੀ ਸਿੱਧੂ ਵੱਲੋਂ ਢਕੋਲੀ ਵਿੱਚ ਨਵੇਂ ਅਪਗਰੇਡ ਸਬ-ਡਵੀਜ਼ਨਲ ਹਸਪਤਾਲ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਜ਼ੀਰਕਪੁਰ, 4 ਜਨਵਰੀ:
ਜ਼ੀਰਕਪੁਰ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਮਿਊਨਿਟੀ ਹੈਲਥ ਸੈਂਟਰ ਢਕੋਲੀ ਨੂੰ 100 ਬਿਸਤਰਿਆਂ ਦੇ ਸਬ-ਡਵੀਜ਼ਨਲ ਹਸਪਤਾਲ ਵਿੱਚ ਅਪਗ੍ਰੇਡ ਕੀਤਾ ਗਿਆ ਹੈ ਅਤੇ ਇਸਦਾ ਰਸਮੀ ਉਦਘਾਟਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਸ੍ਰੀ ਸਿੱਧੂ ਨੇ ਕਿਹਾ ਕਿ ਇਹ ਕਦਮ ਜ਼ੀਰਕਪੁਰ ਖੇਤਰ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਚੁੱਕਿਆ ਗਿਆ ਹੈ ਕਿਉਂਕਿ ਪਿਛਲੇ ਕੁਝ ਸਾਲਾਂ ਵਿੱਚ ਜ਼ੀਰਕਪੁਰ ਦੀ ਆਬਾਦੀ ਕਈ ਗੁਣਾ ਵੱਧ ਗਈ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਸਥਾਨਕ ਲੋਕਾਂ ਦੀ ਇਹ ਲੰਮੇ ਸਮੇਂ ਤੋਂ ਮੰਗ ਸੀ ਕਿ ਇਸ ਖੇਤਰ ਵਿੱਚ ਹਸਪਤਾਲ ਦੀ ਜ਼ਰੂਰਤ ਹੈ ਕਿਉਂਕਿ ਲੋਕ ਸਿਵਲ ਹਸਪਤਾਲ ਪੰਚਕੂਲਾ, ਜੀਐਮਸੀਐਚ-32 ਚੰਡੀਗੜ੍ਹ ਅਤੇ ਹੋਰ ਨਿੱਜੀ ਹਸਪਤਾਲਾਂ ਵਿੱਚ ਆਪਣੇ ਇਲਾਜ ਲਈ ਜਾਣ ਲਈ ਮਜਬੂਰ ਹਨ। ਇਸ ਮੌਕੇ ਸਿਹਤ ਸੇਵਾਵਾਂ ਪੰਜਾਬ ਦੇ ਡਾਇਰੈਕਟਰ ਡਾ: ਜੀ.ਬੀ. ਸਿੰਘ ਨੇ ਕਿਹਾ ਕਿ ਹਸਪਤਾਲ ਦੀ ਇਸ ਅਪਗ੍ਰੇਡੇਸ਼ਨ ਨਾਲ ਸਾਡੀ ਸਿਹਤ ਸੰਭਾਲ ਪ੍ਰਣਾਲੀ ਤੱਕ ਆਮ ਲੋਕਾਂ ਦੀ ਪਹੁੰਚ ਵਿੱਚ ਸੁਧਾਰ ਹੋਵੇਗਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦਪਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਮੁਹਾਲੀ ਦੇ ਸਿਵਲ ਸਰਜਨ ਡਾ: ਆਦਰਸ਼ਪਾਲ ਕੌਰ, ਜ਼ਿਲ੍ਹਾ ਮੈਡੀਕਲ ਕਮਿਸ਼ਨਰ( ਮੁਹਾਲੀ) ਡਾ: ਦਲਜੀਤ ਸਿੰਘ, ਐਸ.ਐਮ.ਓ ਢਕੋਲੀ ਡਾ: ਪੌਮੀ ਚਤਾਰਥ ਅਤੇ ਐਸ.ਐਮ.ਓ ਡੇਰਾਬਸੀ ਡਾ: ਸੰਗੀਤਾ ਜੈਨ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …