Nabaz-e-punjab.com

ਸਿਹਤ ਮੰਤਰੀ ਸਿੱਧੂ ਵੱਲੋਂ ਸੋਹਾਣਾ ਵਿੱਚ ਨਵਾਂ ਟਿਊਬਵੈੱਲ ਲਾਉਣ ਦੇ ਕੰਮ ਦੀ ਸ਼ੁਰੂਆਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਸੋਹਾਣਾ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਨਵਾਂ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਤਕਰੀਬਨ 23 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਇਸ ਟਿਊਬਵੈੱਲ ਨਾਲ ਪਿੰਡ ਸੋਹਾਣਾ ਦੀ ਛੇ ਹਜ਼ਾਰ ਤੋਂ ਅੱਠ ਹਜ਼ਾਰ ਤੱਕ ਦੀ ਆਬਾਦੀ ਨੂੰ ਲਾਭ ਮਿਲੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਕਿਉਂਕਿ ਧਰਤੀ ਹੇਠਲਾ ਪੀਣ ਵਾਲਾ ਪਾਣੀ ਲਗਾਤਾਰ ਘਟਦਾ ਜਾ ਰਿਹਾ ਹੈ। ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਮੁਤਾਬਕ ਪਾਣੀ ਤੇ ਵਾਤਾਵਰਣ ਨੂੰ ਬਚਾਉਣ ਦਾ ਯਤਨ ਕਰੀਏ। ਉਨ੍ਹਾਂ ਅਪੀਲ ਕੀਤੀ ਕਿ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਾਰਥਕ ਹੈ ਕਿ ਜੇ ਅਸੀਂ ਪਰਾਲੀ ਨਾ ਫੂਕ ਕੇ ਵਾਤਾਵਰਨ ਨੂੰ ਬਚਾਉਣ ਵਿੱਚ ਵੀ ਯੋਗਦਾਨ ਪਾਈਏ।
ਅਕਾਲੀ ਕੌਂਸਲਰਾਂ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਦਿਲਚਸਪੀ ਲੈ ਕੇ ਸੋਹਾਣਾ ਵਿੱਚ ਨਵਾਂ ਟਿਊਬਵੈੱਲ ਲਗਾਉਣ ਸਬੰਧੀ ਪੈਂਡਿੰਗ ਮਤੇ ਨੂੰ ਪਾਸ ਕਰਵਾਇਆ ਗਿਆ ਹੈ। ਪਿੰਡ ਵਾਸੀਆਂ ਅਤੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਉਕਤ ਕੰਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਕੈਬਨਿਟ ਮੰਤਰੀ ਦੇ ਨਾਲ ਨਾਲ ਹਲਕਾ ਵਿਧਾਇਕ ਵੀ ਹਨ। ਲਿਹਾਜ਼ਾ ਸ਼ਹਿਰ ਵਿੱਚ ਕੰਮ ਕਰਵਾਉਣ ਲਈ ਉਨ੍ਹਾਂ ਨੂੰ ਅਕਾਲੀਆਂ ਤੋਂ ਪੁੱਛਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਕਾਲੀ ਕੌਂਸਲਰ ਮੇਅਰ ਦੇ ਨਾਂ ਦੀ ਮਾਲਾ ਜਪ ਰਹੇ ਹਨ, ਇਨ੍ਹਾਂ ਨੂੰ ਇਹ ਗੱਲ ਨਹੀਂ ਭੁੱਲਣੀ ਚਾਹੀਦੀ ਹੈ ਕਿ ਜਦੋਂ ਮੇਅਰ ਦੀ ਚੋਣ ਹੋਣੀ ਸੀ, ਉਦੋਂ ਇਹ ਲੋਕ ਕੁਲਵੰਤ ਸਿੰਘ ਦੇ ਖ਼ਿਲਾਫ਼ ਖੜੇ ਸੀ। ਸ੍ਰੀ ਸਿੱਧੂ ਨੇ ਕਿਹਾ ਕਿ ਨਵਾਂ ਟਿਊਬਵੈੱਲ ਲੱਗਣ ਨਾਲ ਸੋਹਾਣਾ ਦੇ ਵਸਨੀਕਾਂ ਕਾਫੀ ਲਾਭ ਮਿਲੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਕਿਉਂਕਿ ਧਰਤੀ ਹੇਠਲਾ ਪੀਣ ਵਾਲਾ ਪਾਣੀ ਲਗਾਤਾਰ ਘਟਦਾ ਜਾ ਰਿਹਾ ਹੈ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਬੂਟਾ ਸਿੰਘ ਸੋਹਾਣਾ, ਜਸਵਿੰਦਰ ਸਿੰਘ ਜੱਸੀ, ਸੌਰਵ ਸ਼ਰਮਾ, ਹਰਜੀਤ ਸਿੰਘ ਘੋਲੂ, ਗੁਰਦੀਪ ਸਿੰਘ, ਜੀਤ ਸਿੰਘ, ਸੋਮਨਾਥ ਛਾਬੜਾ, ਸੁਸ਼ੀਲ ਕੁਮਾਰ ਅੱਤਰੀ, ਹਰਜੀਤ ਸਿੰਘ, ਸੁਸ਼ੀਲ ਕੁਮਾਰ ਅੱਤਰੀ, ਤਰਸੇਮ ਲਾਲ, ਕ੍ਰਿਸ਼ਨ ਕੁਮਾਰ ਸੇਠੀ, ਅਤੇ ਮਾਸਟਰ ਸੁਖਦੇਵ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…