Nabaz-e-punjab.com

ਸਿਹਤ ਮੰਤਰੀ ਸਿੱਧੂ ਵੱਲੋਂ ਲਾਂਡਰਾਂ-ਸਰਹਿੰਦ ਸੜਕ ਪ੍ਰਾਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

ਲੋੜੀਂਦੀ ਜ਼ਮੀਨ ਐਕਵਾਇਰ ਕਰਨ ਲਈ ਧਾਰਾ 19 ਦਾ ਨੋਟੀਫ਼ਿਕੇਸ਼ਨ ਤੁਰੰਤ ਜਾਰੀ ਕਰਨ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਨਵੰਬਰ:
ਇੱਥੋਂ ਦੇ ਲਾਂਡਰਾਂ-ਸਰਹਿੰਦ ਸੜਕ ਪ੍ਰਾਜੈਕਟ ਦਾ ਕੰਮ ਜਲਦੀ ਸ਼ੁਰੂ ਹੋਣ ਦੀ ਆਸ ਬੱਝ ਗਈ ਹੈ। ਇਹ ਪ੍ਰਾਜੈਕਟ ਨੇਪਰੇ ਚੜ੍ਹਨ ਨਾਲ ਇਲਾਕੇ ਦੇ ਲੋਕਾਂ ਅਤੇ ਰਾਹਗੀਰਾਂ ਨੂੰ ਲਾਂਡਰਾਂ ਜੰਕਸ਼ਨ ’ਤੇ ਲਗਦੇ ਲੰਮੇ ਟਰੈਫ਼ਿਕ ਜਾਮ ਤੋਂ ਛੁਟਕਾਰਾ ਮਿਲੇਗਾ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੁਲਤਾਨਪੁਰ ਲੋਧੀ ਸਮਾਗਮਾਂ ਤੋਂ ਵਿਹਲੇ ਹੋ ਕੇ ਅੱਜ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਾਂਡਰਾਂ-ਸਰਹਿੰਦ ਸੜਕ ਪ੍ਰਾਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਸ੍ਰੀ ਸਿੱਧੂ ਨੇ ਕਿਹਾ ਕਿ ਇਹ ਸੜਕ ਤੰਗ ਹੋਣ ਕਾਰਨ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਤੋਂ ਨਿਜਾਤ ਪਾਉਣ ਲਈ ਸੜਕ ਨੂੰ ਚੌੜਾ ਕਰਨ ਦੀ ਫੌਰੀ ਲੋੜ ਹੈ। ਉਨ੍ਹਾਂ ਕਿਹਾ ਕਿ ਲਾਂਡਰਾਂ-ਸਰਹਿੰਦ ਸੜਕ ਲਈ 6.9 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਜਵੀਜ਼ ਹੈ ਅਤੇ ਇਸ ਸੜਕ ਨੂੰ ਛੇਤੀ ਮੁਕੰਮਲ ਕੀਤਾ ਜਾਵੇਗਾ ਤਾਂ ਕਿ ਲਾਂਡਰਾਂ ਵਿੱਚ ਲਗਦੇ ਜਾਮ ਤੋਂ ਲੋਕਾਂ ਨੂੰ ਨਿਜਾਤ ਦਿਵਾਈ ਜਾ ਸਕੇ। ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਇਸ ਪ੍ਰਾਜੈਕਟ ਲਈ ਲੋੜੀਂਦੀ ਜ਼ਮੀਨ ਐਕਵਾਇਰ ਕਰਨ ਲਈ ਧਾਰਾ 19 ਦਾ ਨੋਟੀਫ਼ਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ ਅਤੇ ਇਸ ਸਬੰਧੀ ਜ਼ਮੀਨ ਮਾਲਕਾਂ ਦੇ ਐਸਡੀਐਮ ਦਫ਼ਤਰ ਵਿੱਚ ਇਤਰਾਜ਼ ਲਏ ਜਾਣਗੇ। ਉਨ੍ਹਾਂ ਕਿਹਾ ਕਿ ਉਹ ਇਸ ਪ੍ਰਾਜੈਕਟ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ ਤਾਂ ਕਿ ਇਸ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਦੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਸਬੰਧੀ ਕਾਗਜ਼ੀ ਕਾਰਵਾਈ ਤੁਰੰਤ ਨਿਬੇੜਨ ਲਈ ਕਿਹਾ ਤਾਂ ਕਿ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਸਕੇ।
ਸਿਹਤ ਮੰਤਰੀ ਨੇ ਕਿਹਾ ਕਿ ਜ਼ਮੀਨ ਐਕਵਾਇਰ ਕਰਨ ਲਈ ਨੋਟੀਫ਼ਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ, ਉਸ ਤੋਂ ਬਾਅਦ ਹੋਰ ਲੋੜੀਂਦੀ ਕਾਰਵਾਈ ਛੇਤੀ ਤੋਂ ਛੇਤੀ ਪੂਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੜਕ ਨੂੰ ਛੇਤੀ ਚੌੜਾ ਅਤੇ ਮਜ਼ਬੂਤ ਬਣਾਇਆ ਜਾਵੇਗਾ ਤਾਂ ਜੋ ਫਤਹਿਗੜ੍ਹ ਸਾਹਿਬ ਜਾਣ ਵਾਲੀ ਸੰਗਤ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਤੋਂ ਪਹਿਲਾਂ ਵੀ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਨੇ ਨਿੱਜੀ ਯਤਨਾਂ ਸਦਕਾ ਲਖਨੌਰ ਲਾਂਡਰਾਂ ਸੜਕ ਉੱਤੇ 45 ਲੱਖ ਰੁਪਏ ਦੀ ਲਾਗਤ ਨਾਲ ਪੇਵਰ ਬਲਾਕ ਲਗਾਏ ਗਏ ਸਨ ਅਤੇ ਚੱਪੜਚਿੜੀ ਲਿੰਕ ਸੜਕ ਦੀ ਮੁਰੰਮਤ ਕੀਤੀ ਗਈ ਹੈ। ਮੀਟਿੰਗ ਵਿੱਚ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਐਸਡੀਐਮ ਜਗਦੀਪ ਸਹਿਗਲ, ਪੀਡਬਲਿਊਡੀ ਦੇ ਐਕਸੀਅਨ ਯੁਵਰਾਜ ਸਿੰਘ ਬਿੰਦਰਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Nander Murder Case: Punjab Police arrests key shooters among two BKI operatives; two pistols recovered

Nander Murder Case: Punjab Police arrests key shooters among two BKI operatives; two pisto…