Nabaz-e-punjab.com

ਸਿਹਤ ਮੰਤਰੀ ਸਿੱਧੂ ਨੇ ਸੈਕਟਰ-68 ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸੁਸਾਇਟੀ ਵਿੱਚ ਓਪਨ ਏਅਰ ਜਿੰਮ, ਸੀਸੀਟੀਵੀ ਕੈਮਰੇ ਲਾਉਣ ਤੇ ਵਿਕਾਸ ਲਈ 5 ਲੱਖ ਦੀ ਗਰਾਂਟ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਸੈਕਟਰ-68 ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸੁਸਾਇਟੀ ਵਿੱਚ ਇਕ ਓਪਨ ਏਅਰ ਜਿੰਮ ਲਗਾਉਣ, ਸੀਸੀਟੀਵੀ ਕੈਮਰੇ ਲਗਾਉਣ, ਸੀਵਰੇਜ ਤੇ ਸਫ਼ਾਈ ਕਾਰਜਾਂ ਅਤੇ ਹੋਰ ਭਲਾਈ ਕਾਰਜਾਂ ਲਈ ਆਪਣੇ ਅਖ਼ਤਿਆਰੀ ਫੰਡ ’ਚੋਂ ਸੁਸਾਇਟੀ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਸ੍ਰੀ ਸਿੱਧੂ ਨੇ ਮੁਹਾਲੀ ਐਂਪਲਾਈਜ ਕੋਆਪਰੇਟਿਵ ਸੁਸਾਇਟੀ ਸੈਕਟਰ-68 ਵਿੱਚ ਰਹਿੰਦੇ ਸਮੂਹ ਪਰਿਵਾਰਾਂ ਦੀਆਂ ਅੌਰਤਾਂ ਅਤੇ ਬੱਚੀਆਂ ਵੱਲੋਂ ਸੁਸਾਇਟੀ ਦੇ ਵਿਹੜੇ ਵਿੱਚ ਕਰਵਾਏ ਤੀਆਂ ਦੇ ਮੇਲੇ ਵਿੱਚ ਹਾਜ਼ਰੀ ਭਰੀ। ਉਨ੍ਹਾਂ ਅੌਰਤਾਂ ਤੇ ਬੱਚੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਹੱਕਾਂ ਅਤੇ ਅਧਿਕਾਰਾਂ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਲਜ਼ਾਰ ਸਿੰਘ ਨੇ ਸਿਹਤ ਮੰਤਰੀ ਦਾ ਸਵਾਗਤ ਕਰਦਿਆਂ ਸਮਾਜਿਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਸੁਸਾਇਟੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 200 ਪੌਦੇ ਲਗਾਏ ਗਏ ਅਤੇ ਇਕ ਰੀਡਿੰਗ/ਲਾਇਬ੍ਰੇਰੀ/ਮਨ-ਪਰਚਾਵਾ ਰੂਮ ਦਾ ਉਦਘਾਟਨ ਵੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸਕੱਤਰ ਤੀਰਥ ਰਾਮ ਨੰਗਲ ਨੇ ਦੱਸਿਆ ਕਿ ਤੀਆਂ ਦੇ ਮੇਲੇ ਵਿੱਚ ਸੁਸਾਇਟੀ ਦੀਆਂ ਵੱਡੀ ਗਿਣਤੀ ਵਿੱਚ ਅੌਰਤਾਂ ਤੇ ਬੱਚੀਆਂ ਨੇ ਸ਼ਮੂਲੀਅਤ ਕੀਤੀ ਅਤੇ ਗੀਤ, ਗਿੱਧਾ, ਬੋਲੀਆਂ, ਨਾਚ ਤੇ ਹੋਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਅਖੀਰ ਵਿੱਚ ਕਮੇਟੀ ਮੈਂਬਰ ਨਿਤਿਨ ਵਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

‘ਆਪ’ ਆਗੂ ਨੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸੜਕਾਂ ਚੌੜੀਆਂ ਕਰਨ ਦਾ ਲਿਆ ਜਾਇਜ਼ਾ

‘ਆਪ’ ਆਗੂ ਨੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸੜਕਾਂ ਚੌੜੀਆਂ ਕਰਨ ਦਾ ਲਿਆ ਜਾਇਜ਼ਾ ਗਮਾਡਾ ਨੂੰ ਸੜ…