Nabaz-e-punjab.com

ਹੜ ਪ੍ਰਭਾਵਿਤ ਇਲਾਕਿਆਂ ਵਿੱਚ ਪੀੜਤਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ: ਸਿੱਧੂ

ਮੁਹਾਲੀ ਦੇ ਵੱਖ ਵੱਖ ਮੰਦਰਾਂ ਵਿੱਚ ਹੋਏ ਧਾਰਮਿਕ ਸਮਾਗਮਾਂ ਵਿੱਚ ਭਰੀ ਹਾਜ਼ਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਟੋਲ ਫਰੀ ਨੰਬਰ 104 ਰਾਹੀਂ ਸਿਹਤ ਅਤੇ ਉਪਚਾਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਪ੍ਰਭਾਵਿਤ ਇਲਾਕਿਆਂ ਸਬੰਧੀ ਮਿਲ ਰਹੀਆਂ ਰਿਪੋਰਟ ਅਨੁਸਾਰ ਸਿਵਲ ਸਰਜਨਾਂ ਨੂੰ ਕਿਸੇ ਭਿਆਨਕ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਦੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਫੇਜ਼-2 ਸਥਿਤ ਰਾਧਾ ਕ੍ਰਿਸ਼ਨ ਮੰਦਰ ਵਿੱਚ ਜਨਮ ਅਸ਼ਟਮੀ ਸਬੰਧੀ ਆਯੋਜਿਤ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਨੇ ਫੇਜ਼-7, ਫੇਜ਼-9, ਫੇਜ਼-11 ਸਮੇਤ ਹੋਰਨਾਂ ਥਾਵਾਂ ’ਤੇ ਵੀ ਸਮਾਗਮਾਂ ਵਿੱਚ ਸਿਰਕਤ ਕੀਤੀ। ਇਸ ਮੌਕੇ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਅਤੇ ਯੂਥ ਆਗੂ ਰਾਜਾ ਕੰਵਰਜੋਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਸ੍ਰੀ ਸਿੱਧੂ ਨੇ ਦੱਸਿਆ ਕਿ ਬਲਾਕ ਮਾਜਰੀ ਨੂੰ ਛੱਡ ਕੇ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਬਾਕੀ ਥਾਵਾਂ ’ਤੇ ਹੜਾਂ ਤੋਂ ਕਾਫੀ ਬਚਾਅ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਜ਼ਿਲ੍ਹਾ ਤੇ ਬਲਾਕ ਪੱਧਰ ਦੀਆਂ ਟੀਮਾਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਪਿੰਡਾਂ ਵਿੱਚ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀਆਂ ਹਨ ਅਤੇ ਜ਼ਿਆਦਾ ਸੰਘਣੀ ਆਬਾਦੀ ਵਾਲੇ ਪਿੰਡਾਂ ਵਿੱਚ ਹੈਲਥ ਟੀਮਾਂ ਨੂੰ 24 ਘੰਟੇ ਰਹਿਣ ਦੇ ਆਦੇਸ਼ ਹਨ ਤਾਂ ਜੋ ਲੋੜ ਪੈਣ ਤੇ ਕਿਸੇ ਵਕਤ ਵੀ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ। ਸਿਵਲ ਸਰਜਨਾਂ ਨੂੰ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਨਿੱਜੀ ਤੌਰ ’ਤੇ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਮੈਡੀਕਲ ਕੈਂਪਾਂ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਇਲਾਜ ਸਮਗਰੀ ਪਹੁੰਚਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਹੁਣ ਤੱਕ 1503 ਮਰੀਜ਼ਾਂ ਦਾ ਕੈਂਪਾਂ ਵਿੱਚ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਕਲੌਰੀਨ ਦੀਆਂ ਗੋਲੀਆਂ ਦੇ ਪੈਕਟ, ਓਆਰਐਸ ਘੋਲ ਵੰਡ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਹਰ ਕਿਸਮ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…