Share on Facebook Share on Twitter Share on Google+ Share on Pinterest Share on Linkedin ਹੈਲਥ ਵਰਕਰ 7 ਜਨਵਰੀ ਨੂੰ ਪਟਿਆਲਾ ਵਿੱਚ ਪੱਕੇ ਤੌਰ ’ਤੇ ਪਰਿਵਾਰਾਂ ਸਮੇਤ ਸ਼ੁਰੂ ਕਰਨਗੇ ਲੜੀਵਾਰ ਰੋਸ ਧਰਨਾ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 5 ਜਨਵਰੀ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਿਚ ਸਲੈਕਡ ਹੋ ਚੁੱਕੇ 1024 ਵਰਕਰਾਂ ਨੇ ਸੂਬਾ ਸਰਕਾਰ ਤੇ ਸਿਹਤ ਵਿਭਾਗ ਤੋਂ ਤੰਗ ਆ ਕੇ ਸੰਘਰਸ਼ ਦਾ ਬਿਗਲ ਬਜਾ ਦਿੱਤਾ ਹੈ ਅਤੇ ਪੰਜਾਬ ਦੀਆਂ ਸਮੂਹ ਜਿਲ੍ਹਾ ਇਕਾਈਆਂ ਨੂੰ ਪੰਜਾਬ ਦੇ ਮੁੱਖ ਮੰਤਰੀ, ਸਿਹਤ ਮੰਤਰੀ ਪੰਜਾਬ ਦੇ ਨਾਂ ਤੇ ਮੰਗ ਭੇਜ ਕੇ 7 ਜਨਵਰੀ ਨੂੰ ਪਟਿਆਲਾ ਸ਼ਹਿਰ ਵਿਚ ਪੱਕਾ ਮੋਰਚਾ ਲਾਇਆ ਜਾਵੇਗਾ। ਜਿਲ੍ਹਾ ਐਸ.ਏ.ਐਸ.ਨਗਰ ਦੇ ਜਿਲਾ ਪ੍ਰਧਾਨ ਜਸਵੰਤ ਸਿੰਘ, ਜਗਤਾਰ ਸਿੰਘ ਸਮੇਤ ਹੋਰਨਾਂ ਨੇ ਅੱਜ ਇੱਥੇ ਮੀਟਿੰਗ ਕਰਕੇ ਅਗਲੇ ਸੰਘਰਸ਼ ਲਈ ਰੂਪ ਰੇਖਾ ਤਿਆਰ ਕੀਤੀ। ਉਨ੍ਹਾਂ ਦੱਸਿਆ ਕਿ ਹੈਲਥ ਵਰਕਰਾਂ ਦੀ ਭਰਤੀ ਪ੍ਰਕਿਰਿਆ ਦਸੰਬਰ 2016 ਦੀ ਚੱਲ ਰਹੀ ਤੇ ਮਈ 2017 ਵਿੱਚ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰ ਵਲੋਂ 919 ਹੈਲਥ ਵਰਕਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਕੇ ਮੈਡੀਕਲ ਵੀ ਕਰ ਲਿਆ ਸੀ ਪਰ ਕੁਝ ਹੈਪੀਕੈਪਡ ਕੋਟੇ ਵੱਲੋਂ ਮਾਨਯੋਗ ਹਾਈਕੋਰਟ ਵਿਚ ਕੇਸਟ ਪਾਉਣ ਉਪਰੰਤ ਸਟੇਅ ਕਰਵਾ ਦਿੱਤੀ ਗਈ ਜਿਸ ਕਾਰਨ ਪਿਛਲੇ 8 ਮਹੀਨਿਆਂ ਵਿੱਚ ਸੂਬਾ ਸਰਕਾਰ, ਸਿਹਤ ਵਿਭਾਗ ਨੇ ਇਸ ਸਟੇਟ ਨੂੰ ਹਟਾਉਣ ਲਈ ਕੋਈ ਖਾਸ ਉਦਮ ਨਹੀਂ ਕੀਤਾ ਗਿਆ। ਅਤੇ ਚੁਣੇ ਹੋਏ 2014 ਹੈਲਥ ਵਰਗ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਹਨ। ਉਨ੍ਹਾਂ ਸਰਕਾਰ ਦੀ ਇਸ ਨੀਤੀ ਤੋਂ ਤੰਗ ਆ ਕੇ 7 ਜਨਵਰੀ ਤੋਂ ਪਟਿਆਲਾ ਸ਼ਹਿਰ ਵਿੱਚ ਪਰਿਵਾਰਾਂ ਸਮੇਤ ਪੱਕੇ ਤੌਰ ਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਇਸ ਸੰਘਰਸ ਨੂੰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਵੀ ਪੂਰਾ ਸਮਰੱਥਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਹੋਰ ਹੈਲਥ ਵਰਕਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ