Share on Facebook Share on Twitter Share on Google+ Share on Pinterest Share on Linkedin ਤੰਦਰੁਸਤ ਪੰਜਾਬ ਮਿਸ਼ਨ: ਚੈਕਿੰਗ ਦੌਰਾਨ ਮਾਲੇਰਕੋਟਲਾ ਦੇ ਵਪਾਰੀ ਤੇ ਆਮ ਲੋਕ ਪ੍ਰਸ਼ਾਸਨ ਨੂੰ ਸਹਿਯੋਗ ਦੇਣ: ਪ੍ਰੀਤੀ ਯਾਦਵ ਕਿਹਾ, ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ ਨਬਜ਼-ਏ-ਪੰਜਾਬ ਬਿਊਰੋ, ਮਾਲੇਰਕੋਟਲਾ, 25 ਜੂਨ: ਮਾਲੇਰਕੋਟਲਾ ਸ਼ਹਿਰ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਐਸ.ਡੀ.ਐਮ. ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਿਹਤ ਵਿਭਾਗ, ਸੰਗਰੂਰ ਦੇ ਸਹਿਯੌਗ ਨਾਲ ਸਥਾਨਕ ਪ੍ਰਸ਼ਾਸਨ ਵੱਲੋਂ ਪਿਛਲੇ ਦਿਨੀਂ ਸ਼ਹਿਰ ਦੀਆਂ ਕਈ ਨਾਮੀ ਮਠਿਆਈਆਂ ਦੀਆਂ ਦੁਕਾਨਾਂ, ਫ਼ੈਕਟਰੀਆਂ, ਡੇਅਰੀਆਂ ਆਦਿ ਵਿਚ ਛਾਪੇਮਾਰੀ ਕੀਤੀ ਗਈ ਸੀ। ਚੈਕਿੰਗ ਦੌਰਾਨ ਜਿੱਥੇ ਉਕਤ ਥਾਵਾਂ ਤੇ ਵੱਡੀ ਗਿਣਤੀ ਵਿਚ ਬੇਨਿਯਮੀਆਂ ਪਾਈਆਂ ਗਈਆਂ ਉਥੇ ਹੀ ਸੈਂਪਲ ਭਰ ਕੇ ਪੜਤਾਲ ਲਈ ਲੈਬਾਰਟਰੀ ਵਿਚ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਡਾ: ਪ੍ਰੀਤੀ ਯਾਦਵ ਨੇ ਕਿਹਾ ਕਿ ਸਨਿਚਰਵਾਰ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਤੜਕੇ ਸਵੇਰੇ ਅਚਾਨਕ ਚੈਕਿੰਗ ਕੀਤੀ ਗਈ।ਚੈਕਿੰਗ ਦੌੌਰਾਨ ਵੇਖਣ ਵਿਚ ਆਇਆ ਕਿ ਵੱਡੀ ਗਿਣਤੀ ਵਿਚ ਲੋਕ ਡਰ ਕਾਰਨ ਆਪਣੀਆਂ ਦੁਕਾਨਾਂ ਬੰਦ ਕਰਕੇ ਚਲੇ ਗਏ ਜਿਸ ਨਾਲ ਸ਼ਹਿਰ ਵਿਚ ਅਫਰਾ-ਤਫਰੀ ਦਾ ਮਾਹੌਲ ਬਣ ਗਿਆ।ਉਨ੍ਹਾਂ ਕਿਹਾ ਕਿ ਇਹ ਚੈਕਿੰਗ ਰੂਟੀਨ ਚੈਕਿੰਗ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਜਾਰੀ ਰਹੇਗੀ।ਉਨ੍ਹਾਂ ਕਿਹਾ ਕਿ ਜਿਹੜਾ ਦੁਕਾਨਦਾਰ ਗ਼ਲਤ ਕੰਮ ਕਰਦਾ ਹੋਵੇਗਾ, ਉਹੀ ਡਰ ਕਾਰਨ ਆਪਣੀ ਦੁਕਾਨ ਬੰਦ ਕਰ ਕੇ ਜਾਂਦਾ ਹੈ।ਜੇਕਰ ਕੋਈ ਦੁਕਾਨਦਾਰ ਨਿਯਮਾਂ ਅਨੁਸਾਰ ਆਪਣਾ ਕਾਰੋਬਾਰ ਕਰ ਰਿਹਾ ਹੈ ਤਾਂ ਉਸ ਨੂੰ ਡਰਨ ਦੀ ਕੋਈ ਲੋੜ ਨਹੀਂ।ਪ੍ਰਸ਼ਾਸਨ ਵੱਲੋਂ ਬਿਨਾਂ ਵਜ੍ਹਾ ਕਿਸੇ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।ਪਰ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਕਿਸੇ ਵੀ ਕੀਮਤ ਤੇ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਮਠਿਆਈਆਂ ਦੀਆਂ ਦੁਕਾਨਾਂ ਅਤੇ ਫੱਲ ਵੇਚਣ ਵਾਲਿਆਂ ਨੂੰ ਵਿਸ਼ੇਸ਼ ਤੌੌਰ ਤੇ ਹਦਾਇਤ ਕੀਤੀ ਕਿ ਆਪਣੀਆਂ ਦੁਕਾਨਾਂ ਵਿਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਮਾਲੇਰਕੋਟਲਾ ਸਬ ਡਵੀਜ਼ਨ ਦੇ ਸਮੂਹ ਦੁਕਾਨਦਾਰਾਂ/ਵਪਾਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੁਕਾਨ/ਫ਼ੈਕਟਰੀ ਆਦਿ ਅੰਦਰ ਐਕਸਪਾਇਰੀ ਡੇਟ ਦਾ ਕੋਈ ਮਾਲ/ਸਮਾਨ ਪਿਆ ਹੈ ਤਾਂ ਉਸ ਨੂੰ ਖ਼ੁਦ ਹੀ ਖਤਮ ਕਰ ਦਿੱਤਾ ਜਾਵੇ।ਜੇਕਰ ਚੈਕਿੰਗ ਦੌੌਰਾਨ ਕਿਸੇ ਵੀ ਦੁਕਾਨ/ਫ਼ੈਕਟਰੀ ਆਦਿ ਤੋਂ ਐਕਸਪਾਇਰੀ ਡੇਟ ਦਾ ਕੋਈ ਸਮਾਨ ਬਰਾਮਦ ਹੁੰਦ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਾ: ਪ੍ਰੀਤੀ ਯਾਦਵ ਨੇ ਭਰੋਸਾ ਦਿਵਾਇਆ ਕਿ ਕਿਸੇ ਨੂੰ ਵੀ ਨਾਜਾਇਜ਼ ਤੌੌਰ ਤੇ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਨਾਲ ਕੋਈ ਧੱਕਾ ਕੀਤਾ ਜਾਵੇਗਾ। ਉਨ੍ਹਾਂ ਅਖ਼ੀਰ ਵਿਚ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਚੈਕਿੰਗ ਦੌੌਰਾਨ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ