Share on Facebook Share on Twitter Share on Google+ Share on Pinterest Share on Linkedin ਮੁਲਤਾਨੀ ਕੇਸ: ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਵੀਰਵਾਰ ਨੂੰ ਹਾਈ ਕੋਰਟ ਵਿੱਚ ਕੇਸ ਰੱਦ ਕਰਨ ਬਾਰੇ ਸੈਣੀ ਦੀ ਪਟੀਸ਼ਨ ’ਤੇ 28 ਅਗਸਤ ਤੱਕ ਸੁਣਵਾਈ ਟਲੀ ਸੈਣੀ ’ਤੇ 29 ਸਾਲ ਪਹਿਲਾਂ ਨੌਜਵਾਨ ਨੂੰ ਘਰੋਂ ਅਗਵਾ ਕਰਕੇ ਲਿਜਾਉਣ ਤੇ ਮਗਰੋਂ ਗਾਇਬ ਕਰਨ ਦਾ ਦੋਸ਼ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ: ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਗ੍ਰਿਫ਼ਤਾਰੀ ਤੋਂ ਬਚਨ ਲਈ ਆਪਣੇ ਵਕੀਲਾਂ ਰਾਹੀਂ ਮੁਹਾਲੀ ਅਦਾਲਤ ਵਿੱਚ ਪੱਕੀ ਜ਼ਮਾਨਤ ਹਾਸਲ ਕਰਨ ਲਈ ਦਾਇਰ ਅਰਜ਼ੀ ’ਤੇ 27 ਅਗਸਤ ਨੂੰ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਸੁਣਵਾਈ ਹੋਵੇਗੀ। ਸੈਣੀ ਨੇ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਧਾਰਾ 302 ਵਿੱਚ ਅਗਾਊਂ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਹੈ। ਉਧਰ, ਸੁਮੇਧ ਸੈਣੀ ਨੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਉਨ੍ਹਾਂ ਖ਼ਿਲਾਫ਼ ਦਰਜ ਅਪਰਾਧਿਕ ਕੇਸ ਨੂੰ ਰੱਦ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਸੁਣਵਾਈ 28 ਅਗਸਤ ਤੱਕ ਅੱਗੇ ਟਲ ਗਈ ਹੈ। ਅੱਜ ਸਬੰਧਤ ਜੱਜ ਛੁੱਟੀ ’ਤੇ ਹੋਣ ਕਾਰਨ ਸੈਣੀ ਦੀ ਅਰਜ਼ੀ ’ਤੇ ਸੁਣਵਾਈ ਨਹੀਂ ਹੋ ਸਕੀ ਹੈ। ਸੈਣੀ ਨੇ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਇਸ ਉਨ੍ਹਾਂ ਖ਼ਿਲਾਫ਼ ਪਹਿਲਾਂ ਸੀਬੀਆਈ ਨੇ ਕੇਸ ਦਰਜ ਕੀਤਾ ਸੀ ਪ੍ਰੰਤੂ ਕੇਸ ਦੀ ਸੁਣਵਾਈ ਕੌਮੀ ਜਾਂਚ ਏਜੰਸੀ ਸੁਪਰੀਮ ਕੋਰਟ ਵਿੱਚ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਜਿਸ ਕਾਰਨ ਸੁਪਰੀਮ ਕੋਰਟ ਨੇ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਦਰਜ ਕੇਸ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਲੇਕਿਨ ਹੁਣ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੀੜਤ ਪਰਿਵਾਰ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ 29 ਸਾਲ ਬਾਅਦ ਸੁਮੇਧ ਸੈਣੀ ਸਮੇਤ ਛੇ ਮੁਲਜ਼ਮਾਂ ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਧਾਰਾ 302, 364, 201, 344, 330, 219 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਸਾਰਿਆਂ ’ਤੇ 11 ਦਸੰਬਰ 1991 ਨੂੰ ਸਵੇਰੇ ਤੜਕੇ 4 ਵਜੇ ਇੱਥੋਂ ਦੇ ਫੇਜ਼-7 ਸਥਿਤ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿੱਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਬਾਅਦ ਵਿੱਚ ਗਾਇਬ ਕਰ ਦੇਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਹੁਣ ਸੈਣੀ ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਣ ਚੁੱਕੇ ਹਨ ਅਤੇ ਇਹ ਦੋਵੇਂ ਸਾਬਕਾ ਅਧਿਕਾਰੀ ਧਾਰਾ 164 ਤਹਿਤ ਅਦਾਲਤ ਵਿੱਚ ਆਪਣੇ ਬਿਆਨ ਵੀ ਦਰਜ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ ਹਾਈ ਕੋਰਟ ਦੀ ਸੀਨੀਅਰ ਵਕੀਲ ਅਤੇ ਮੁਲਤਾਨੀ ਨਾਲ ਸੈਕਟਰ-17 ਥਾਣੇ ਦੀ ਹਵਾਲਾਤ ਵਿੱਚ ਬੰਦ ਰਹੇ ਚੰਡੀਗੜ੍ਹ ਦਾ ਵਸਨੀਕ ਬਤੌਰ ਚਸ਼ਮਦੀਦ ਗਵਾਹ ਸਾਹਮਣੇ ਆਏ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ